Skip to content
Independent perspectives. Global stories.
BREAKING

ਸੇਖੋਂ ਵੱਲੋਂ ਕੌਮੀ ਝੰਡਾ ਦਿਵਸ ਮੌਕੇ ਸੈਨਿਕਾਂ ਲਈ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ

Share this story

ਚੰਡੀਗੜ੍ਹ, 5 ਦਸੰਬਰ (ਪੀ. ਟੀ.)- ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਜਨਮੇਜਾ ਸਿੰਘ ਸੇਖੋਂ ਨੇ ਅੱਜ ਕੌਮੀ ਝੰਡਾ ਦਿਵਸ ਮੌਕੇ ਪੰਜਾਬਵਾਸੀਆਂ ਨੂੰ ਸੈਨਿਕਾਂ ਦੀ ਭਲਾਈ ਲਈ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ ਹੈ।ਇੱਥੇ ਕਰਵਾਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੇਖੋਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸੁਰੱਖਿਆ ਕਵਚ ਹੈ ਅਤੇ ਪੰਜਾਬੀ ਸੂਰਮਿਆਂ ਨੇ 1962, 1971 ਅਤੇ ਕਾਰਗਿਲ ਦੀਆਂ ਜੰਗਾਂ ਜਿੱਤਣ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਜਾਨ ਦੀ ਪਰਵਾਹ ਨਾ ਕਰਨ ਵਾਲੇ ਅਤੇ ਦਿਨ-ਰਾਤ ਸਰਹੱਦਾਂ ਦੀ ਸੁਰੱਖਿਆ ਕਰਨ ਵਾਲੇ ਜਵਾਨਾਂ ਦੀ ਭਲਾਈ ਲਈ ਸਾਡੇ ਵੀ ਫਰਜ਼ ਬਣਦੇ ਹਨ ਜਿਨ੍ਹਾਂ ਕਰਕੇ ਅਸੀਂ ਰਾਤ ਨੂੰ ਚੈਨ ਦੀ ਨੀਂਦ ਸੌਂਦੇ ਹਾਂ। ਉਨ੍ਹਾਂ ਕਿਹਾ ਕਿ ਜਵਾਨ ਬਹੁਤ ਜ਼ਿਆਦਾ ਮੁਸ਼ਕਿਲ ਹਾਲਤਾਂ ਵਿਚ ਰਹਿੰਦੇ ਹਨ ਇਸ ਲਈ ਹਰ ਭਾਰਤੀ ਦਾ ਫਰਜ਼ ਹੈ ਕਿ ਉਹ ਇਨ੍ਹਾਂ ਰਾਖਿਆ ਵੱਲ ਮਦਦ ਦਾ ਹੱਥ ਵਧਾਉਣ। ਇਸ ਤੋਂ ਪਹਿਲਾਂ ਰੱਖਿਆ

ਸੇਵਾਵਾਂ ਭਲਾਈ ਮੰਤਰੀ ਦੇ ਝੰਡਾ ਲਗਾਉਣ ਦੀ ਰਸਮ ਸ੍ਰੀ ਐਸ.ਆਰ ਲੱਧੜ, ਸਕੱਤਰ ਰੱਖਿਆ ਸੇਵਾਵਾਂ ਭਲਾਈ, ਬ੍ਰਿਗੇਡੀਅਰ ਜਤਿੰਦਰ ਸਿੰਘ ਅਰੋੜਾ ਅਤੇ ਡਾਇਰੈਕਟੋਰੇਟ ਦੇ ਸਟਾਫ ਵੱਲੋਂ ਕੀਤੀ ਗਈ।ਇਸ ਮੌਕੇ ‘ਤੇ ਸ੍ਰੀ ਜਨਮੇਜਾ ਸਿੰਘ ਸੇਖੋਂ ਨੇ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੀ ਦੱਸਿਆ ਅਤੇ ਕਿਹਾ ਕਿ ਪੰਜਾਬ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਕਰਨ ਵਾਲਾ ਮੋਹਰੀ ਸੂਬਾ ਹੈ।

WRITTEN BY