Skip to content
Independent perspectives. Global stories.
BREAKING

ਸੁਪਰੀਮ ਕੋਰਟ ਦੇ ਜੱਜਾਂ ਦੀ ਸੇਵਾ ਮੁਕਤੀ ਦੀ ਉਮਰ ’ਚ ਵਾਧੇ ਦਾ ਕੋਈ ਪ੍ਰਸਤਾਵ ਨਹੀਂ : ਸਰਕਾਰ

Share this story

ਨਵੀਂ ਦਿੱਲੀ, 5 ਦਸੰਬਰ (ਪੀ. ਟੀ.)- ਸਰਕਾਰ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਦੇ ਜੱਜਾਂ ਦੀ ਸੇਵਾ ਮੁਕਤੀ ਦੀ ਉਮਰ ‘ਚ ਵਾਧੇ ਦਾ ਕੋਈ ਪ੍ਰਸਤਾਵ ਨਹੀਂ ਹੈ ਪਰ ਹਾਈ ਕੋਰਟ ਦੇ ਜੱਜਾਂ ਦੀ ਸੇਵਾ ਮੁਕਤੀ ਦੀ ਉਮਰ ‘ਚ ਵਾਧੇ ‘ਤੇ ਆਪਣੀ ਵਚਨਬੱਧਤਾ ਦਾ ਸਪੱਸ਼ਟ ਸੰਕੇਤ ਦਿੱਤਾ। ਕਾਨੂੰਨ ਮੰਤਰੀ ਡੀ. ਵੀ. ਸਦਾਨੰਦ ਗੌੜਾ ਨੇ ਰਾਜ ਸਭਾ ‘ਚ ਦੱਸਿਆ ਕਿ ਸੁਪਰੀਮ ਕੋਰਟ ਦੇ ਜੱਜਾਂ ਦੀ ਸੇਵਾ ਮੁਕਤੀ ਦੀ ਉਮਰ 65 ਤੋਂ ਵਧਾ ਕੇ 68 ਸਾਲ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ। ਭਾਵੇਂ ਕੇਂਦਰ 24 ਹਾਈ ਕੋਰਟਾਂ ਦੇ ਜੱਜਾਂ ਦੀ ਸੇਵਾ ਮੁਕਤੀ ਦੀ ਉਮਰ 62 ਸਾਲ ਤੋਂ ਵਧਾ ਕੇ 65 ਸਾਲ ਕਰਨ ‘ਤੇ ਵਿਚਾਰ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਸੇਵਾ ਮੁਕਤੀ ਦੀ ਉਮਰ ਹੱਦ ਵਧਾਉਣ ਸਬੰਧੀ ਸੰਵਿਧਾਨਕ ਸੋਧ ਬਿਲ 25 ਅਗਸਤ 2010 ਨੂੰ ਲੋਕ ਸਭਾ ‘ਚ ਪੇਸ਼ ਗਿਆ ਸੀ।

WRITTEN BY