Skip to content
Independent perspectives. Global stories.
BREAKING

ਬਾਬਰੀ ਮਸਜਿਦ ਦੀ ਬਰਸੀ ’ਤੇ ਦਿੱਲੀ ’ਚ ਅੱਤਵਾਦੀ ਹਮਲੇ ਦਾ ਖਤਰਾ

Share this story

Page-1_13 ਨਵੀਂ ਦਿੱਲੀ, 5 ਦਸੰਬਰ (ਪੀ. ਟੀ.)- ਦੇਸ਼ ਦੀ ਰਾਜਧਾਨੀ ਦਿੱਲੀ ’ਚ ਇਕ ਵਾਰ ਫਿਰ ਅੱਤਵਾਦੀ ਹਮਲੇ ਦਾ ਖਤਰਾ ਮੰਡਰਾ ਰਿਹਾ ਹੈ। ਬਾਬਰੀ ਮਸਜਿਦ ਦੀ ਬਰਸੀ 6 ਦਸੰਬਰ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕਰ ਕੇ ਇਹ ਚੇਤਾਵਨੀ ਦਿੱਤੀ ਹੈ। ਪੁਲਿਸ ਥਾਣੇ ਦੀ ਗਸ਼ਤ ਵਧਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਪੂਰੀ ਦਿੱਲੀ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਵਾਰ ਫਿਰ ਦਿੱਲੀ ‘ਚ ਅੱਤਵਾਦੀ ਹਮਲੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਨੂੰ ਆਪਣੇ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

WRITTEN BY