Skip to content
Independent perspectives. Global stories.
BREAKING

ਕਿਵੇਂ ਕੰਮ ਕਰੇਗੀ ਯੋਜਨਾ ਕਮਿਸ਼ਨ ਦੀ ਥਾਂ ਨਵੀਂ ਸੰਸਥਾ

Share this story

ਉਲੀਕੀ ਗਈ ਰੂਪ ਰੇਖਾ ਅਨੁਸਾਰ ਯੋਜਨਾ ਕਮਿਸ਼ਨ ਦੀ ਥਾਂ ਬਣਨ ਵਾਲੀ ਨਵੀਂ ਸੰਸਥਾ ਦੇਸ਼ ਅਤੇ ਸੂਬਿਆਂ ਦੀਆਂ ਬਦਲਦੀਆਂ ਆਰਥਿਕ ਲੋੜਾਂ ਨੂੰ ਪੂਰਾ ਕਰਨ ਦੇ ਸਮਰੱਥ ਹੋਵੇਗਾ ਅਤੇ ਇਸ ਵਿੱਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਮਾਹਿਰ ਅਤੇ ਸੂਬਿਆਂ ਦੇ ਪ੍ਰਤੀਨਿਧ ਸ਼ਾਮਲ ਕੀਤੇ ਜਾਣਗੇ। ਪ੍ਰਧਾਨ ਮੰਤਰੀ ਇਸ ਨਵੀਂ ਸੰਸਥਾ ਦੇ ਮੁੱਖੀ ਹੋ ਸਕਦੇ ਹਨ। ਕਿਹਾ ਗਿਆ ਕਿ ਇਹ ਨਵੀਂ ਸੰਸਥਾ ਉਸ ਨੂੰ ਭੇਜੇ ਗਏ ਮਾਮਲਿਆਂ ਵਿੱਚ ਪ੍ਰਧਾਨ ਮੰਤਰੀ ਨੂੰ ਸਲਾਹ ਦੇਵੇਗਾ। ਇਸ ਤੋਂ ਇਲਾਵਾ ਇਹ ਖੋਜ ਸੰਸਥਾ ਦੇ ਰੂਪ ਵਿੱਚ ਵੀ ਕੰਮ ਕਰੇਗਾ। ਇਸ ਦਾ ਯੂਨੀਵਰਸਿਟੀਆਂ ਅਤੇ ਹੋਰ ਮਹੱਤਵਪੂਰਨ ਸੰਸਥਾਵਾਂ ਨਾਲ ਸਿੱਧਾ ਨੱੈਟਵਰਕ ਹੋਵੇਗਾ। ਇਹ ਸੰਸਥਾ ਵੱਖ-ਵੱਖ ਮਾਮਲਿਆਂ ’ਤੇ ਸੂਬਿਆਂ ਅਤੇ ਕੇਂਦਰ ਨੂੰ ਹੋਰ ਵਾਧੂ ਸੇਵਾਵਾਂ ਵੀ ਦੇ ਸਕਦਾ ਹੈ। ਇਸ ਦੇ ਨਾਲ ਹੀ ਇਹ ਥੋੜ੍ਹੇ ਸਮੇਂ ਅਤੇ ਲੰਬੇ ਸਮੇਂ ਦੀਆਂ ਯੋਜਨਾਵਾਂ ਦੀ ਰਣਨੀਤੀ ਵੀ ਤਿਆਰ ਕਰ ਸਕਦਾ ਹੈ। ਪ੍ਰਧਾਨ ਮੰਤਰੀ ਨੇ ਇਸ ਨਵੀਂ ਸੰਸਥਾ ਸਬੰਧੀ ਆਪਣੇ 15 ਅਗਸਤ ਦੇ ਸੰਬੋਧਨ ਵਿੱਚ ਕਿਹਾ ਸੀ ਕਿ ਦੇਸ਼ ਦੀਆਂ ਅੰਦਰੂਨੀ ਅਤੇ ਵਿਸ਼ਵ ਪੱਧਰੀ ਲੋੜਾਂ ਬਦਲੀਆਂ ਹਨ। ਇਸ ਲਈ ਅਸੀਂ ਯੋਜਨਾ ਕਮਿਸ਼ਨ ਦੀ ਥਾਂ ਇੱਕ ਨਵੀਂ ਸੋਚ ਵਾਲੀ ਸੰਸਥਾ ਅੱਗੇ ਲਿਆਉਣਾ ਚਾਹੁੰਦੇ ਹਾਂ, ਜੋ ਨੌਜਵਾਨਾਂ ਦੀਆਂ ਯੋਗਤਾਵਾਂ ਅਤੇ ਨਵੇਂ ਨਵੇਂ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾ ਸਕੇ।  ਕਾਂਗਰਸ

ਵੱਲੋਂ ਵਿਰੋਧ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯੋਜਨਾ ਕਮਿਸ਼ਨ ਨੂੰ ਖਤਮ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਦਾ ਕਾਂਗਰਸ ਨੇ ਜੋਰਦਾਰ ਵਿਰੋਧ ਕੀਤਾ ਹੈ। ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਵੱਲੋਂ 1950 ਸਥਾਪਤ ਕੀਤੇ ਯੋਜਨਾ ਕਮਿਸ਼ਨ ਨੂੰ ਖਤਮ ਕੀਤੇ ਜਾਣ ਦੇ ਮਾਮਲੇ ਵਿੱਚ ਕਾਂਗਰਸੀ ਨੇਤਾ ਸ੍ਰੀ ਆਨੰਦ ਸ਼ਰਮਾ ਨੇ ਕਿਹਾ ਹੈ ਕਿ ਇਹ ਦੁੱਖ ਦੀ ਗੱਲ ਹੈ ਕਿ ਮੌਜੂਦਾ ਪ੍ਰਧਾਨ ਮੰਤਰੀ ਨੇ ਯੋਜਨਾ ਕਮਿਸ਼ਨ ਨੂੰ ਭੰਗ ਕਰਨ ਦੇ ਆਪਣੇ ਐਲਾਨ ਤੋਂ 4 ਮਹੀਨੇ ਬਾਅਦ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਵਿੱਚ ਯੋਜਨਾ ਕਮਿਸ਼ਨ ਦਾ ਮਹੱਤਵਪੂਰਨ ਯੋਗਦਾਨ ਹੈ। ਦੇਸ਼ ਵਿੱਚ ਪੰਜ-ਪੰਜ ਸਾਲਾ ਯੋਜਨਾਵਾਂ ਬਣਾ ਕੇ ਇਸ ਰਾਹੀਂ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦਿੱਤੀ ਗਈ ਸੀ, ਪਰ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀਆਂ ਦੀ ਸਲਾਹ ਲੈਣ ਤੋਂ ਬਿਨਾਂ ਹੀ ਇਹ ਕਮਿਸ਼ਨ ਖਤਮ ਕਰਨ ਦਾ ਐਲਾਨ ਕਰ ਦਿੱਤਾ।

WRITTEN BY