Skip to content
Independent perspectives. Global stories.
BREAKING

ਰਾਜਨਾਥ ਦੇ ਘਰ ਅੱਗੇ ਆਪ ਅਤੇ ਐਨਐਸਯੂਆਈ ਵੱਲੋਂ ਰੋਸ ਵਿਖਾਵਾ

Share this story

Page-1(1)_03 ਨਵੀਂ ਦਿੱਲੀ, 8 ਦਸੰਬਰ (ਪੀ. ਟੀ.)- ਦਿੱਲੀ ‘ਚ ਇੱਕ ਔਰਤ ਨਾਲ ਜਬਰ ਜਨਾਹ ਦੇ ਖ਼ਿਲਾਫ਼ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਉੱਥੇ ਹੀ ਵਿਦਿਆਰਥੀ ਸੰਗਠਨ ਐਨਐਸਯੂਆਈ ਨੇ ਵੀ ਪ੍ਰਦਰਸ਼ਨ ਕੀਤਾ। ਐਨਐਸਯੂਆਈ ਨੇ ਇਲਜ਼ਾਮ ਲਗਾਇਆ ਹੈ ਕਿ ਅਮਰੀਕਨ ਕੰਪਨੀ ਨਾਲ ਸਰਕਾਰ ਨੇ ਕੀ ਕੀਤਾ ਹੈ? ਪੀਐਮ ਤੇ ਗ੍ਰਹਿ ਮੰਤਰੀ ਦਾ ਕੋਈ ਬਿਆਨ ਨਹੀਂ ਆਇਆ ਹੈ। 6 ਮਹੀਨੇ ਤੋਂ ਪ੍ਰਧਾਨ ਮੰਤਰੀ ਵਿਦੇਸ਼ ਘੁੰਮ ਰਹੇ ਹਨ। ਉਨ੍ਹਾਂ ਨੂੰ ਘਰ ਵਾਪਸ ਆ ਕੇ ਵੇਖਣਾ ਚਾਹੀਦਾ ਹੈ ਕਿ ਇੱਥੇ ਕੀ ਹੋ ਰਿਹਾ ਹੈ। ਹਾਲਾਤ ਨੂੰ ਵੇਖਦੇ ਹੋਏ ਰਾਜਨਾਥ ਦੇ ਘਰ ਦੇ ਬਾਹਰ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ। ਉੱਥੇ ਹੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਜੋ ਕਾਨੂੰਨ ਹਨ ਉਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਜ਼ਰੂਰਤ ਹੈ ਤੇ ਜਾਗਰੂਕ ਰਹਿਣ ਦੀ ਜ਼ਰੂਰਤ ਹੈ ਤੇ ਸਖ਼ਤ ਕਦਮ ਵੀ ਚੁੱਕੇ ਜਾਣੇ ਚਾਹੀਦੇ ਹਨ। ਅਜਿਹੀਆਂ ਘਟਨਾਵਾਂ ਸ਼ਰਮਿੰਦਾ ਕਰਦੀਆਂ ਹਨ।

WRITTEN BY