Skip to content
Independent perspectives. Global stories.
BREAKING

ਸੁਵਿਧਾ ਕਾਮਿਆਂ ਨੇ ਕਾਲੇ ਬਿੱਲੇ ਲਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ

Share this story

ਸਾਦਿਕ, 9 ਦਸੰਬਰ (ਗੁਲਜ਼ਾਰ ਮਦੀਨਾ)- ਪੰਜਾਬ ਵਿਚ ਚੱਲ ਰਹੇ ਸਮੂਹ ਸੁਵਿਧਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਯੂਨੀਅਨ ਦੇ ਫ਼ੈਸਲੇ ਅਨੁਸਾਰ ਕਾਲੇ ਬਿੱਲੇ ਲਾ ਕੇ ਸਰਕਾਰ ਵਿਰੁੱਧ ਆਪਣਾ ਰੋਸ ਪ੍ਰਗਟ ਕੀਤਾ। ਇਸੇ ਲੜੀ ਅਨੁਸਾਰ ਜ਼ਿਲ•ਾ ਫ਼ਰੀਦਕੋਟ ਦੇ ਕਸਬਾ ਸਾਦਿਕ ਦੇ ਸਮੂਹ ਸੁਵਿਧਾ ਕਾਮਿਆਂ ਨੇ ਕਾਲੇ ਬਿੱਲੇ ਲਾ ਕੇ ਆਪਣਾ ਕੰਮ ਜਾਰੀ ਰੱਖਿਆ ਅਤੇ ਸਰਕਾਰ ਨਾਲ ਆਪਣੀ ਨਾਰਾਜ਼ਗੀ ਵੀ ਜਿਤਾਈ। ਜਾਣਕਾਰੀ ਦਿੰਦਿਆਂ ਜ਼ਿਲ•ਾ ਪ੍ਰਧਾਨ ਦਾਰਾ ਸਿੰਘ ਤੇ ਜ਼ਿਲ•ਾ ਪ੍ਰੈਸ ਸਕੱਤਰ ਰਵਿੰਦਰ ਸਿੰਘ ਨੇ ਕਿਹਾ ਕਿ ਸੁਵਿਧਾ ਕਾਮਿਆਂ ਦਾ ਮਕਸਦ ਲੋਕਾਂ ਅਤੇ ਪ੍ਰਸ਼ਾਸਨ ਨੂੰ ਪ੍ਰੇਸ਼ਾਨ ਕਰਨਾ ਨਹੀ. ਹੈ ਪਰ ਸੁਵਿਧਾ ਕਾਮਿਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਮਕਦੀਆਂ ਆ ਰਹੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਵਿਰੁੱਧ ਉਹ ਆਪਣਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰੱਖਣਗੇ। ਉਨ•ਾਂ ਕਿਹਾ ਕਿ ਸੁਵਿਧਾ ਕੇਂਦਰਾਂ ਵਿਚ ਚੱਲ ਰਹੀਆਂ ਸਮੂਹ ਸਰਵਿਸਾਂ ਨੂੰ ਸਮੁੱਚੇ ਢੰਗ ਨਾਲ ਸਿਰੇ ਚੜ•ਾਉਣ ਲਈ ਇਮਾਨਦਾਰੀ ਨਾਲ ਕੰਮ

ਕਰ ਰਹੇ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਲਗਾਤਾਰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਜੇਕਰ ਸਰਕਾਰ ਇਸ ਵਾਰ ਵੀ ਸਾਡੀਆਂ ਮੰਗਾਂ ਸਬੰਧੀ ਕੋਈ ਵਿਚਾਰ ਨਹੀਂ ਕਰਦੀ ਤਾਂ ਯੂਨੀਅਨ ਨੂੰ ਮਜਬੂਰਨ ਆਪਣਾ ਸੰਘਰਸ਼ ਤੇਜ਼ ਕਰਨਾ ਪਵੇਗਾ ਜਿਸ ਦੀ ਪੂਰੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ•ਾਂ ਹੋਰ ਦੱਸਿਆ ਕਿ ਕੱਲ• ਵੀ ਪੂਰੇ ਪੰਜਾਬ ਦੇ ਸੁਵਿਧਾ ਕਾਮਿਆਂ ਵੱਲੋਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਜ਼ਿਲ•ਾ ਪ੍ਰਧਾਨ ਤੋਂ ਇਲਾਵਾ ਉਪ ਜ਼ਿਲ•ਾ ਸੁਵਿਧਾ ਪ੍ਰਸ਼ਾਸਕ ਅਭਿਸ਼ੇਕ ਕੌੜਾ, ਮੀਤ ਪ੍ਰਧਾਨ ਲਖਵਿੰਦਰ ਸਿੰਘ (ਲੱਕੀ ਪੁਰਬਾ), ਜਨਰਲ ਸਕੱਤਰ ਪ੍ਰਦੀਪ ਕੁਮਾਰ, ਖਜ਼ਾਨਚੀ ਹਰਦੀਪ ਕੁਮਾਰ, ਮਨਪ੍ਰੀਤ ਸਿੰਘ ਅਰਾਈਆਂਵਾਲਾ ਅਤੇ ਕੁਲਜੀਤ ਸਿੰਘ ਤੋਂ ਇਲਾਵਾ ਸਮੂਹ ਕਰਮਚਾਰੀ ਹਾਜ਼ਰ ਸਨ।

WRITTEN BY