ਸੰਗਰੂਰ, 9 ਦਸੰਬਰ (ਹਰਜੀਤ ਸਿੰਘ ਹਸਨਪੁਰੀ) ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਦੇ ਮੌਕੇ ਉ¤ਤੇ 10 ਦਸੰਬਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਆਡੀਟੋਰੀਅਮ ਵਿਖੇ ਇੱਕ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸੈਮੀਨਾਰ ਨੋਬਲ ਪੁਰਸਕਾਰ ਜੇਤੂ ਨਾਬਾਲਗ ਕਬਾਇਲੀ ਬਹਾਦਰ ਪਾਕਿਸਤਾਨੀ ਲੜਕੀ ਮਲਾਲਾ ਯੁੂਸਫਜਈ ਨੂੰ ਸਮਰਪਿਤ ਹੋਵੇਗਾ, ਜਿਸ ਵਿੱਚ ਉ¤ਘੇ ਨਾਟਕਕਾਰ ਪ੍ਰੋਫੈਸਰ ਅਜਮੇਰ ਸਿੰਘ ਔਲਖ, ਲੋਕ ਸੇਵਕ ਸਾਧੂ ਰਾਮ ਕੁਸ਼ਲਾ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕਰਨ ਲਈ ਸੈਮੀਨਾਰ ਕੀਤਾ ਜਾਵੇਗਾ। ਸੈਮੀਨਾਰ ’ਚ ਮੁੱਖ ਮਹਿਮਾਨ ਲੋਕ ਕਵੀ ਸੰਤ ਰਾਮ ਉਦਾਸੀ ਦੀ ਸਪੁੱਤਰੀ ਪ੍ਰਿੰਸੀਪਲ ਇਕਬਾਲ ਕੌਰ ਉਦਾਸੀ ਹੋਵੇਗੀ। ਕੁਝ ਹੋਰ ਨਾਮਵਰ ਸ਼ਖਸੀਅਤਾਂ ਨੂੰ ਸਮਾਜ ਸੇਵਾ ਦੇ ਖੇਤਰ ਵਿੱਚ ਯੋਗਦਾਨ ਸਦਕਾ ਸਨਮਾਨਿਤ ਕੀਤਾ ਜਾਵੇਗਾ।
ਇੰਟਰਨੈਸ਼ਨਲ ਹਿਉੂਮਨ ਰਾਈਟਸ ਫੈਡਰੇਸ਼ਨ ਵੱਲੋਂ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਸਬੰਧੀ ਸੰਗਰੂਰ ਵਿਚ ਸੈਮੀਨਾਰ ਅੱਜ



