ਦਿੜਬਾ, 10 ਦਸੰਬਰ (ਰਣਜੋਧ ਸਿੰਘ)- ਪੰਜਾਬ ਸਰਕਾਰ ਵੱਲੋਂ 18 ਦਸੰਬਰ ਨੂੰ ਦਿੜ•ਬਾ ਦੇ ਸ਼ਹੀਦ ਬਚਨ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਪੰਜਵੇਂ ਵਿਸ਼ਵ ਕਬੱਡੀ ਕੱਪ ਤਹਿਤ ਪ੍ਰਸਾਸ਼ਨਿਕ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ. ਅਰਸ਼ਦੀਪ ਸਿੰਘ ਥਿੰਦ ਨੇ ਸਟੇਡੀਅਮ ਦਾ ਦੌਰਾ ਕੀਤਾ। ਇਸ ਤੋਂ ਪਹਿਲਾ ਸ. ਥਿੰਦ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਮੁੱਚੇ ਪ੍ਰਬੰਧਾਂ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ•ਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਦੂਰੋਂ ਨੇੜਿਓਂ ਮੈਚ ਦੇਖਣ ਲਈ ਪੁੱਜਣ ਵਾਲੇ ਕਬੱਡੀ ਪ੍ਰੇਮੀਆਂ ਦੀ ਵੱਡੀ ਤਾਦਾਦ ਦੇ ਮੱਦੇਨਜ਼ਰ ਵਿਆਪਕ ਪ੍ਰਬੰਧ ਕੀਤੇ ਜਾਣ ਅਤੇ ਆਮ ਲੋਕਾਂ ਤੇ ਵਿਸ਼ੇਸ਼ ਮਹਿਮਾਨਾਂ ਦੇ ਵਾਹਨਾਂ ਦੀ ਪਾਰਕਿੰਗ ਦੇ ਵੀ ਮਿਆਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ•ਾਂ ਦੱਸਿਆ ਕਿ 18 ਦਸੰਬਰ ਵਾਲੇ
ਦਿਨ 12 ਵਜ•ੇ ਕਬੱਡੀ ਮੁਕਾਬਲੇ ਸ਼ੁਰੂ ਹੋਣਗੇ, ਇਹਨਾਂ ਮੁਕਾਬਲਿਆਂ ਦੌਰਾਨ ਔਰਤਾਂ ਅਤੇ ਮਰਦਾਂ ਦੇ ਦੋ ਦੋ ਸੈਮੀਫਾਈਨਲ ਮੁਕਾਬਲੇ ਕਰਵਾਏ ਜਾਣਗੇ। ਮੀਟਿੰਗ ਵਿੱਚ ਹਾਜ਼ਰ ਜ਼ਿਲ੍ਹਾ ਪੁਲਿਸ ਮੁੱਖੀ ਸ. ਮਨਦੀਪ ਸਿੰਘ ਸਿੱਧੂ ਨੇ ਪੁਲਿਸ ਅਧਿਕਾਰੀਆਂ ਨੂੰ ਲੋੜ ਮੁਤਾਬਕ ਸੀ.ਸੀ.ਟੀ.ਵੀ ਕੈਮਰੇ, ਸੁਰੱਖਿਆ ਦੇ ਮੱਦੇਨਜ਼ਰ ਕੀਤੇ ਜਾਣ ਵਾਲੇ ਪ੍ਰਬੰਧਾਂ, ਬੈਰੀਕੇਟਿੰਗ ਆਦਿ ਸਬੰਧੀ ਵੀ ਹਦਾਇਤਾਂ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਜਨਰਲ ਸ. ਪ੍ਰੀਤਮ ਸਿੰਘ ਜੌਹਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਸੁਖਦੇਵ ਸਿੰਘ, ਐਸ.ਡੀ.ਐਮ. ਸੁਨਾਮ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ, ਪ੍ਰਸਿੱਧ ਕਬੱਡੀ ਪ੍ਰਮੋਟਰ ਸ੍ਰੀ ਕਰਨ ਘੁਮਾਣ, ਜ਼ਿਲ•ਾ ਮੰਡੀ ਅਫ਼ਸਰ ਸੁਖਚੈਨ ਸਿੰਘ ਢੀਂਡਸਾ, ਜੀ.ਏ.ਟੂ. ਡੀ.ਸੀ. ਮਿਸ ਨਵਰੀਤ ਕੌਰ ਸੇਖੋਂ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



