ਪਟਿਆਲਾ, 10 ਦਸੰਬਰ (ਗੁਰਜੀਤ ਸਿੰਘ)- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ, ਪੰਜਾਬ ਦੁਆਰਾ ਮਨਾਏ ਗਏ ਪੰਜਾਬੀ ਸਪਤਾਹ ਦੇ ਹਵਾਲੇ ਵਿਚ ਨੌਵਾਂ ਰਾਜਿੰਦਰ ਕੌਰ ਵੰਤਾ ਯਾਦਗਾਰੀ ਪੁਰਸਕਾਰ 2014 ਸਮਾਗਮ 14 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭਾਸ਼ਾ ਵਿਭਾਗ, ਪੰਜਾਬ, ਸ਼ੇਰਾਂ ਵਾਲਾ ਗੇਟ, ਪਟਿਆਲਾ ਦੇ ਲੈਕਚਰ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ’ਆਸ਼ਟ’ ਅਤੇ ਪ੍ਰਚਾਰ ਸਕੱਤਰ ਦਵਿੰਦਰ ਪਟਿਆਲਵੀ ਨੇ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਸਰਦਾਰ ਜੀ.ਕੇ.ਸਿੰਘ, ਆਈ.ਏ.ਐਸ., ਡਾਇਰੈਕਟਰ ਜਨਰਲ, ਪੰਜਾਬ ਸਿੱਖਿਆ ਵਿਭਾਗ ਹੋਣਗੇ। ਸਾਲ 2014 ਲਈ ’ਰਾਜਿੰਦਰ ਕੌਰ ਵੰਤਾ ਸਾਹਿਤਕ ਪੁਰਸਕਾਰ ਉਘੇ ਲੇਖਕ ਅਤੇ ਆਲੋਚਕ ਡਾ. ਹਰਜੀਤ ਸਿੰਘ ਸੱਧਰ (ਰਾਜਪੁਰਾ) ਨੂੰ ਦਿਤਾ ਜਾ ਰਿਹਾ ਹੈ। ਇਸ ਪੁਰਸਕਾਰ ਉਹਨਾਂ ਨੂੰ ਨਗਦ ਰਾਸ਼ੀ, ਸ਼ਾਲ ਅਤੇ ਸਨਮਾਨ ਪੱਤਰ ਭੇਂਟ ਕੀਤੇ ਜਾਣਗੇ।



