Skip to content
Independent perspectives. Global stories.
BREAKING

ਅੰਮ੍ਰਿਤਸਰ ਵਿਖੇ ਸਥਾਪਤ ਹੋਣ ਵਾਲਾ ਆਈ.ਆਈ.ਐਮ ਪੰਜਾਬ ਦੇ ਸੁਨਿਹਰੀ ਦਿਨਾਂ ਦੀ ਸ਼ਾਨਦਾਰ ਸ਼ੁਰੂਆਤ : ਮੁੱਖ ਮੰਤਰੀ ਬਾਦਲ

Share this story

Page-1_21 ਅੰਮ੍ਰਿਤਸਰ, 11 ਦਸੰਬਰ (ਦਲਬੀਰ ਸਿੰਘ, ਬਲਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਕਿ ਅੰਮ੍ਰਿਤਸਰ ਵਿਖੇ ਸਥਾਪਤ ਹੋਣ ਵਾਲਾ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ:ਆਈ:ਐਮ) ਹਾਲੇ ਸਿਰਫ ਇਕ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਜਿਹੇ ਕਈ ਹੋਰ ਵੱਡੇ ਪ੍ਰਾਜੈਕਟ ਦਿੱਤੇ ਜਾਣਗੇ। ਅੱਜ ਇਥੇ ਅਟਾਰੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ 6 ਮਹੀਨੇ ਤੋਂ ਵੀ ਥੋੜੇ ਕਾਰਜਕਾਲ ਦੌਰਾਨ ਕੇਂਦਰ ਦੀ ਐਨ:ਡੀ:ਏ ਸਰਕਾਰ ਨੇ ਆਈ:ਆਈ:ਐਮ ਵਰਗਾ ਮਿਆਰੀ ਪ੍ਰਾਜੈਕਟ ਸੂਬੇ ਨੂੰ ਦਿੱਤਾ ਹੈ ਜੋ ਕਿ ਪੰਜਾਬ ਦੀ  ਸਿਖਿਆ  ਪ੍ਰਣਾਲੀ ਲਈ ਕਾਫੀ ਲਾਹੇਵੰਦ ਸਿੱਧ ਹੋਵੇਗਾ। ਉਨ•ਾਂ ਕਿਹਾ ਕਿ ਅਜਿਹੇ ਕਈ ਹੋਰ ਅਹਿਮ ਪ੍ਰਾਜੈਕਟ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਦਿੱਤੇ ਜਾਣਗੇ ਜਿਸ ਨਾਲ ਪੰਜਾਬ ਦੀ ਖੁਸ਼ਹਾਲੀ ਅਤੇ

ਤਰੱਕੀ ਵਿੱਚ ਹੋਰ ਵਾਧਾ ਹੋਵੇਗਾ। ਸ੍ਰ ਬਾਦਲ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਅੰਮ੍ਰਿਤਸਰ ਵਿੱਚ ਆਈ:ਆਈ:ਐਮ ਲਈ ਲੋੜੀਂਦੀ ਜਮੀਨ ਦੀ ਭਾਲ ਕਰ ਰਹੀ ਹੈ ਤਾਂ ਜੋ  ਇਸ ਦੀ ਸ਼ੁਰੂਆਤ ਕੀਤੀ ਜਾ ਸਕੇ। ੂਬਾ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਲਈ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਉਸ ਦੇ ਵਸਨੀਕਾਂ ਦੀ ਹਰ ਸਮੱਸਿਆ ਦੇ ਹੱਲ ਲਈ  ਕੇਂਦਰ ਸਰਕਾਰ ਤੱਕ ਪਹੁੰਚ ਕਰੇਗੀ। ਉਨ•ਾਂ ਕਿਹਾ ਕਿ ਉਹ  ਸੂਬੇ ਦੇ ਹਿੱਤਾਂ ਖਾਤਰ ਪਹਿਲਾਂ ਵੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ  ਨੂੰ ਮਿਲਦੇ ਰਹੇ ਹਨ ਅਤੇ ਅੱਗੇ ਵੀ ਇਹ ਪ੍ਰਥਾ ਬਾਦਸਤੂਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਕਦੇ ਵੀ ਅਜਿਹੀ ਲੋੜ ਪਵੇਗੀ ਉਹ ਪ੍ਰਧਾਨ ਮੰਤਰੀ ਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪਹੁੰਚ ਕਰਨਗੇ। ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਅਕਾਲੀ-ਭਾਜਪਾ ਗਠਜੋੜ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਇਕੱਠੇ ਮਿਲ ਕੇ ਲੜੇਗਾ। ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਬਹੁਤ ਪੱਕਾ ਜਿਸ ਨੇ ਸਮੇਂ ਸਮੇਂ ਦੇ ਹਰ ਪ੍ਰੀਖਿਆ ਨੂੰ ਪਾਸ ਕੀਤਾ ਹੈ। ਉਨ•ਾਂ ਕਿਹਾ ਕਿ ਇਨ•ਾਂ ਚੋਣਾਂ ਲਈ ਸੀਟਾ  ਦੀ ਵੰਡ ਕੋਈ ਬਹੁਤਾ ਵੱਡਾ ਮੁੱਦਾ ਨਹੀਂ ਹੈ ਅਤੇ ਦੋਹਾਂ ਸਿਆਸੀ ਧਿਰਾਂ ਦੀ ਲੀਡਰਸ਼ਿਪ ਮਿਲ ਕੇ ਇਸ ਨੂੰ ਤਹਿ ਕਰ ਲਵੇਗੀ। ਪੀ:ਪੀ:ਪੀ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਸੂਬੇ ਵਿੱਚ ਮੱਧਕਾਲੀ ਚੋਣਾਂ ਦੇ ਪ੍ਰਗਟਾਏ ਖਦਸ਼ੇ ਸਬੰਧੀ ਪ੍ਰਤੀਕਿਰਿਆ ਦਿੰਦੇ ਹੋਏ ਸ੍ਰ ਬਾਦਲ ਨੇ ਕਿਹਾ ਕਿ ਇਹ ਸਾਬਕਾ ਖਜਾਨਾ ਮੰਤਰੀ ਦਾ ਮਹਿਜ ਇਕ ਖਿਆਲੀ ਪਲਾਵ ਹੈ। ਉਨ•ਾ ਕਿਹਾ ਕਿ ਮਨਪ੍ਰੀਤ ਬਾਦਲ ਸੂਬੇ ਦੀਆਂ ਜਮੀਨੀ ਸਿਆਸੀ ਹਕੀਕਤਾਂ ਤੋਂ ਜਾਣੂੰ ਨਹੀਂ ਹਨ।  ਨਾਲ ਹੀ ਉਨ•ਾਂ ਕਿਹਾ ਕਿ ਉਨ•ਾਂ ਦੀ ਸਰਕਾਰ ਆਪਣਾ ਕਾਰਜਕਾਲ ਪੂਰਾ ਕਰੇਗੀ ਅਤੇ ਉਹ ਲੋਕਾਂ ਦੀ ਸੇਵਾ ਇੰਜ ਹੀ ਕਰਦੇ ਰਹਿਣਗੇ। ਪਿੰਡ ਗੁਰੂਵਾਲੀ, ਬੋਹੜੂ, ਬਾਸਰਕੇ, ਭਕਨਾ ਅਤੇ ਖੁਰਮਣੀਆਂ ਵਿਖੇ ਸੰਗਤ ਦਰਸ਼ਨ ਦੌਰਾਨ ਹਾਜਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦਰਸ਼ਨ ਅਕਾਲੀ – ਭਾਜਪਾ ਸਰਕਾਰ ਦਾ ਇਕ ਅਹਿਮ ਪ੍ਰੋਗਰਾਮ ਹੈ ਜਿਸ ਦਾ ਇਕੋ ਇਕ ਮੰਤਵ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਉਨ•ਾ ਕਿਹਾ ਕਿ ਇਹ ਪ੍ਰੋਗਰਾਮ  ਬਹੁਤ ਕਾਰਗਰ ਸਿੱਧ ਹੁੰਦਾ ਹੈ ਕਿਉਂਕਿ ਲੋਕਾਂ ਨੂੰ ਆਪਣੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਇਕੋਂ ਛੱਤ ਹੇਠ ਮਿਲ ਜਾਂਦਾ ਹੈ। ਉਨ•ਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕੋ ਇਕ ਅਜਿਹਾ ਸੂਬਾ ਹੈ ਜਿਥੇ ਇਹ ਲੋਕਪੱਖੀ ਪ੍ਰੋਗਰਾਮ ਪਿਛਲੇ ਕਈ ਸਾਲਾਂ ਤੋਂ ਕਾਮਯਾਬੀ ਨਾਲ ਚੱਲ ਰਿਹਾ ਹੈ। ੍ਯਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਲੋਕਾਂ ਨੂੰ ਹਰ ਤਰ•ਾਂ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ•ਾਂ ਨਾਲ ਵਚਨਬੱਧ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕੀ ਉਹ ਆਪੋ ਆਪਣੇ ਪਿੰਡਾਂ ਦੇ ਕੰਮਾਂ ਨੂੰ ਤਰਜੀਹ ਅਨੁਸਾਰ ਕਰਵਾਉਣ ਤਾਂ ਜੋ ਸੂਬੇ ਦੇ ਵਿਕਾਸ ਨੂੰ ਛੇਤੀ ਤੇ ਵਧੀਆ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਨ•ਾਂ ਮੁੜ ਦੁਹਰਾਇਆ ਕਿ ਸੂਬਾ ਸਰਕਾਰ ਸ਼ਹਿਰਾਂ ਦੀ ਤਰਜ ਤੇ ਪੇਂਡੂ ਇਲਾਕਿਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵੀ ਗੰਭੀਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਕੈਬਨਿਟ ਮੰਤਰੀ ਸ੍ਰ ਗੁਲਜਾਰ ਸਿੰਘ ਰਣੀਕੇ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸ਼ਰਮਾ, ਡੀ:ਆਈ:ਜੀ ਸ੍ਰੀ ਏ:ਕੇ:ਮਿੱਤਲ, ਡਿਪਟੀ ਕਮਿਸ਼ਨਰ ਰਵੀ ਭਗਤ, ਐਸ:ਐਸ:ਪੀ ਜਸਦੀਪ ਸਿੰਘ , ਭਾਈ ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਜਥੇਦਾਰ ਮੁਖਵਿੰਦਰ ਸਿੰਘ ਖਾਪੜਖੇੜੀ, ਹਰਦਲਬੀਰ ਸਿੰਘ ਸ਼ਾਹ, ਗੁਰਵਿੰਦਰ ਸਿੰਘ ਲਾਲੀ ਰਣੀਕੇ ਵੀ ਹਾਜ਼ਰ ਸਨ।

WRITTEN BY