Skip to content
Independent perspectives. Global stories.
BREAKING

ਹਾੜੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ

Share this story

ਚੰਡੀਗੜ੍ਹ, 11 ਦਸੰਬਰ (ਪੀ. ਟੀ.)- ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 15 ਦਸੰਬਰ, 2014 ਤੱਕ ਰੋਪੜ ਹੈਡ ਵਰਕਸ ਤੋ‘ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਪਟਿਆਲਾ ਫੀਡਰ, ਅਬੋਹਰ ਬਰਾਂਚ, ਬਿਸਤ ਦੁਆਬ, ਸਿਧਵਾਂ ਬਰਾਂਚ ਅਤੇ ਬਠਿੰਡਾ ਬਰਾਂਚ,  ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ‘ਤੇ ਚਲਣਗੀਆਂ। ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਪਟਿਆਲਾ ਮਾਈਨਰ ਂਜੋ ਕਿ ਗਰੁੱਪ ‘’ਬੀ‘ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਅਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋ‘ ਨਿਕਲਦੀਆਂ ਸਿੱਧੀਆਂ ਨਹਿਰਾਂ ਜੋ ਕਿ ਗਰੁੱਪ ‘ਏ‘ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬੱਚਦਾ ਪਾਣੀ ਮਿਲੇਗਾ।

WRITTEN BY