Skip to content
Independent perspectives. Global stories.
BREAKING

ਮੋਦੀ ਸਰਕਾਰ ਸਿੱਖ ਮੰਗਾਂ ਦਾ ਤੁਰੰਤ ਹੱਲ ਕਰੇ : ਜੁਲਕਾ

Share this story

Page-1_19 ਬਾਲਟੀਮੋਰ, 11 ਦਸੰਬਰ (ਪੀ. ਟੀ.)- ਬਾਲਟੀਮੋਰ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਅਤੇ ਓਵਰਸੀਜ਼ ਫਰੈਂਡਜ਼ ਆਫ ਭਾਜਪਾ ਮੈਰੀਲੈਂਡ ਦੇ ਕਨਵੀਨਰ ਸ. ਬਲਜਿੰਦਰ ਸਿੰਘ ਜੁਲਕਾ ਨੇ ਕਿਹਾ ਹੈ ਕਿ 1984 ਵਿੱਚ ਦਿੱਲੀ ਅਤੇ ਭਾਰਤ ਦੇ ਹੋਰ ਸਥਾਨਾਂ ਵਿਖੇ ਹੋਏ ਸਿੱਖ ਕਤਲੇਆਮ ਵਿੱਚ ਹਾਲੇ ਤੱਕ ਇਨਸਾਫ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨਸਾਫ ਦੀ ਖਾਤਰ ਲੰਬੀ ਕਾਨੂੰਨੀ ਲੜਾਈ ਲੜਣ ਦੇ ਬਾਵਜੂਦ ਹਾਲੇ ਤੱਕ ਸਿੱਖ ਭਾਈਚਾਰਾ ਇਨਸਾਫ ਦੀ ਉਡੀਕ ਵਿੱਚ ਹੈ। ਸ. ਜੁਲਕਾ ਨੇ ਕਿਹਾ ਕਿ ਅਮਰੀਕਾ ਵਿੱਚ ਹਾਲਾਤਵਸ ਜਿਨ੍ਹਾਂ ਵਿਅਕਤੀਆਂ ਨੇ ਸ਼ਰਨ ਲਈ ਸੀ ਉਨ੍ਹਾਂ ਨੂੰ ਹਾਲੇ ਤੱਕ ਭਾਰਤ ਦੇ ਵੀਜ਼ੇ ਨਹੀਂ ਮਿਲ ਰਹੇ, ਉਨ੍ਹਾਂ ਕਿਹਾ ਹੈ ਕਿ ਇਸ ਸਬੰਧ ਵਿੱਚ ਸਿੱਖਾਂ ਦੀ ਕਾਲੀ ਸੂਚੀ ਦੇ ਮੁੜ ਜਾਇਜ਼ੇ ਦੀ ਲੋੜ ਹੈ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਆਪਣੇ ਦੇਸ਼ ਆਉਣ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਸ. ਜੁਲਕਾ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਮਰੀਕਾ ਵਿੱਚ ਸ਼ਰਨ ਲਈ ਸੀ ਉਨ੍ਹਾਂ ਨੂੰ ਹਾਲੇ ਤੱਕ ਭਾਰਤੀ ਦੂਤਾਵਾਸ ਵੱਲੋਂ ਵੀਜ਼ੇ ਜਾਰੀ ਨਹੀਂ

ਕੀਤੇ ਜਾ ਰਹੇ। ਪੰਜਾਬ ਵਿੱਚ ਜਵਾਨੀ ਨੂੰ ਘੁਣ ਵਾਂਗ ਖਾ ਰਹੇ ਨਸ਼ਿਆਂ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਨਸ਼ਿਆਂ ਦੀ ਰੋਕਥਾਮ ਤੁਰੰਤ ਕੀਤੀ ਜਾਣੀ ਚਾਹੀਦੀ ਹੈ। ਸਰਕਾਰ ਨੂੰ ਇਸ ਸਬੰਧ ਵਿੱਚ ਸਖਤ ਕਦਮ ਉਠਾਉਣੇ ਚਾਹੀਦੇ ਹਨ, ਤਾਂ ਜੋ ਜਵਾਨੀ ਨੂੰ ਬਰਬਾਦ ਹੋਣ ਤੋਂ ਰੋਕਿਆ ਜਾ ਸਕੇ।
ਸ. ਜੁਲਕਾ ਨੇ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਸਿੱਖ ਕਤਲੇਆਮ ’ਚ ਮਾਰੇ ਗਏ ਵਿਅਕਤੀਆਂ ਦੇ ਵਾਰਿਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਹਾਲ ਹੀ ’ਚ ਜੋ ਐਲਾਨ ਕੀਤਾ ਗਿਆ ਹੈ, ਇਹ ਰਾਸ਼ੀ ਸਬੰਧਿਤ ਵਿਅਕਤੀਆਂ ਨੂੰ ਤੁਰੰਤ ਅਦਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਦ ਸਤੰਬਰ ਮਹੀਨੇ ਵਿੱਚ ਅਮਰੀਕਾ ਦੌਰੇ ’ਤੇ ਗਏ ਸਨ, ਉਸ ਵੇਲੇ ਨਿਊਯਾਰਕ ਵਿਖੇ ਸ਼ਾਮਿਲ ਵਫਦ ਵਿਚ ਉਹ ਆਪ ਵੀ ਸ਼ਾਮਿਲ ਸਨ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਤੋਂ ਉਸ ਵੇਲੇ ਵੀ ਮੰਗ ਕੀਤੀ ਸੀ ਕਿ ਉਪਰੋਕਤ ਮੰਗਾਂ ਉ¤ਪਰ ਵਿਚਾਰ ਕਰਕੇ ਇਨ੍ਹਾਂ ਮਸਲਿਆਂ ਦਾ ਤੁਰੰਤ ਹੱਲ ਕੀਤਾ ਜਾਵੇ।

WRITTEN BY