ਜੈਪੁਰ, 30 ਜੁਲਾਈ (ਪੀ. ਟੀ.)-ਰਾਜਸਥਾਨ ‘ਚ ਹਨੁਮਾਨਗੜ੍ਹ ਜ਼ਿਲ੍ਹੇ ਵਿਚ ਗੋਲੂਵਾਲਾ ਥਾਣਾ ਖੇਤਰ ਵਿਚ ਅੱਜ ਸਵੇਰੇ ਇਕ ਪ੍ਰਾਈਵੇਟ ਸਕੂਲ ਦੀ ਬੱਸ ਅਤੇ ਟਰੱਕ ਦੀ ਟੱਕਰ ਵਿਚ ਸੱਤ ਬੱਚਿਆਂ ਦੀ ਮੌਤ ਹੋ ਗਈ ਅਤੇ 15 ਜ਼ਖ਼ਮੀ ਹੋ ਗਏ। ਪੁਲਿਸ ਸੂਤਰਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਚਿਆ ਪਿੰਡ ਤੋਂ ਗੋਲੂਵਾਲਾ ਜਾ ਰਹੀ ਸਕੂਲ ਬੱਸ ਅਮਰਸਿੰਘਪੁਰਾ ਪਿੰਡ ਦੇ ਨੇੜੇ ਟਰੱਕ ਨਾਲ ਟਕਰਾ ਗਈ। ਹਾਦਸੇ ਵਿਚ ਤਿੰਨ ਨੇ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਚਾਰ ਬੱਚਿਆਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਜਿਥੇ ਉਨ੍ਹਾਂ ਚਾਰਾਂ ਨੇ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਦਿੱਤਾ। ਜ਼ਖ਼ਮੀ ਬੱਚਿਆਂ ਨੂੰ ਗੋਲੂਵਾਲਾ ਅਤੇ ਸ੍ਰੀਗੰਗਾਨਗਰ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਜੈਪੁਰ ‘ਚ ਸਕੂਲੀ ਬੱਸ ਤੇ ਟਰੱਕ ਦੀ ਟੱਕਰ ‘ਚ 7 ਬੱਚਿਆਂ ਦੀ ਮੌਤ



