Skip to content
Independent perspectives. Global stories.
BREAKING

ਸਿੱਖ ਇਕ ਆਜ਼ਾਦ ਤੇ ਵੱਖਰੀ ਕੌਮ : ਸੁਖਬੀਰ ਸਿੰਘ ਬਾਦਲ

Share this story

ਧਰਮ ਪਰਿਵਰਤਨ ਦੇ ਮੁੱਦੇ ’ਤੇ ਸਰਬ ਪਾਰਟੀ ਮੀਟਿੰਗ ਸੱਦਣ ਦੀ ਵਕਾਲਤ

Page-1_10 ਜਲੰਧਰ/ਅੰਮ੍ਰਿਤਸਰ 12 ਦਸੰਬਰ (ਪੀ. ਟੀ. ਲਾਇਵ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਧਰਮ ਪਰਿਵਰਤਨ ਦੇ ਮੁੱਦੇ ’ਤੇ ਘੱਟ ਗਿਣਤੀਆਂ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਸਰਬਪਾਰਟੀ  ਮੀਟਿੰਗ ਸੱਦਣ ਤੇ ਨਾਲ ਹੀ ਜਬਰੀ ਧਰਮ ਪਰਿਵਰਤਨ ਰੋਕਣ ਲਈ ਕਾਨੂੰਨ ਵੀ ਬਣਾਇਆ ਜਾਵੇ। ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਅ੍ਯਾਂ ਸ. ਬਾਦਲ ਨੇ ਕਿਹਾ ਕਿ ਧਾਰਮਿਕ ਮੁੱਦਿਆਂ ਨੂੰ ਬਹੁਤ ਹੀ ਗੰਭੀਰਤਾ ਤੇ ਸਹਿਣਸ਼ੀਲਤਾ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਭਾਈਚਾਰਕ ਸਾਂਝ ਨੂੰ ਖਤਰਾ ਪੈਦਾ ਕਰ ਸਕਦੇ ਹਨ।ਮੀਡੀਆ ਵੱਲੋਂ ਸਿੱਖ ਸੰਗਠਨਾਂ ਦੀ ਸੈਕਸ਼ਨ (25 ਬੀ) ਜਿਸ ਤਹਿਤ ਸਿੱਖ੍ਯਾਂ ਨੂੰ ਹਿੰਦੂ ਭਾਈਚਾਰੇ ਦਾ ਹਿੱਸਾ ਕਿਹਾ ਜਾ ਰਿਹਾ ਹੈ, ਨੂੰ ਸੋਧਣ ਦੀ ਮੰਗ ਬਾਰੇ ਪੁੱਛੇ ਜਾਣ ’ਤੇ  ਸ. ਬਾਦਲ ਨੇ ਕਿਹਾ ਕਿ ਸਿੱਖਾਂ ਦੀ ਵੱਖਰੀ ਪਛਾਣ ਤੇ ਹਸਤੀ ਹੈ। ਉਨ੍ਹਾਂ ਕਿਹਾ ‘ਸਿੱਖ ਇਕ

ਵੱਖਰੀ ਕੌਮ ਹੈ ਤੇ ਸਾਰੀ ਕੌਮ ਇਸ ਮੁੱਦੇ ’ਤੇ ਇਕਜੁਟ ਹੈ ਅਤੇ ਇਸ ਮੁੱਦੇ ’ਤੇ ਕੋਈ ਦੋÐਰਾਏ ਨਹੀਂ ਹੈ।’
ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਬਾਰੇ ਸ. ਬਾਦਲ ਨੇ ਕਿਹਾ ਕਿ ਉਨਾਂ ਗ੍ਰਹਿ ਮੰਤਰੀ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਕਿ ਪੰਜਾਬ ਤੋਂ ਬਾਹਰ ਜੇਲ੍ਹਾਂ ਵਿਚ ਬੰਦ ਅਜਿਹੇ ਸਿੱਖਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕੈਦੀ ਲਈ ਉਮਰ ਕੈਦ ਦਾ ਮਤਲਬ ਸਾਰੀ ਉਮਰ ਹੁੰਦਾ ਹੈ ਨਾ ਕਿ 14 ਜਾਂ 20 ਸਾਲ ਅਤੇ ਕੈਦੀ ਦੀ ਸਜ਼ਾ ਘਟਾਉਣ ਦੀ ਸ਼ਕਤੀ ਰਾਜਪਾਲ ਕੋਲ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਦੇਸ਼ ਭਰ ਵਿਚ ਸਮੇਂ ਤੋਂ ਪਹਿਲਾਂ ਰਿਹਾਈ ’ਤੇ ਰੋਕ ਲਾਈ ਹੋਈ ਹੈ। ਸ. ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਤਰਸ ਦੇ ਆਧਾਰ ’ਤੇ ਕੈਦੀਆਂ ਦੀ ਰਿਹਾਈ ਲਈ ਐਡਵੋਕੇਟ ਜਨਰਲ ਸੁਪਰੀਮ ਕੋਰਟ ਕੋਲ ਮਾਮਲਾ ਉਠਾ ਰਹੇ ਹਨ।
ਤਰਨਤਾਰਨ ਦੇ ਪਿੰਡ ਜੋਧਪੁਰ ਵਿਖੇ ਸ੍ਰੀ ਗੁਰੂ ਗ੍ਰੰਬ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਬਾਰੇ ਸ. ਬਾਦਲ ਨੇ ਕਿਹਾ ਕਿ ਸਾਰੇ ਮਾਮਲੇ ਦੀ ਜਾਂਚ ਕਰਨ ਲਈ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ ਜਿਸ ਨੂੰ ਐਸ.ਐਸ.ਪੀ ਰੈਂਕ ਦਾ ਅਧਿਕਾਰੀ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਟੀਮ 48 ਘੰਟੇ ਦੇ ਅੰਦਰ-ਅੰਦਰ ਜਾਂਚ ਰਿਪੋਰਟ ਪੇਸ਼ ਕਰੇਗੀ ਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਤੋਂ ਪਹਿਲਾਂ ਸ. ਬਾਦਲ ਨੇ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ।   
ਇਸੇ ਦੌਰਾਨ ਅੰਮ੍ਰਿਤਸਰ ਦੇ ਵਿਕਾਸ ਕੰਮਾਂ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿਚ ਸ਼ਾਮਿਲ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦਾ ਵਿਕਾਸ ਮੇਰੀ ਮੁੱਖ ਤਰਜੀਹ ਹੈ ਅਤੇ ਇਸ ਵਿਚ ਕੋਈ ਕੁਤਾਹੀ ਸਹਿਣਯੋਗ ਨਹੀਂ ਹੋਵੇਗੀ।
ਸ. ਬਾਦਲ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਤੋਂ ਇਲਾਵਾ ਸ਼ਹਿਰ ਵਿੱਚ ਲੋਕਾਂ ਦੀ ਸਹੂਲਤ ਲਈ ਹੋਰ ਨਵੇਂ ਉਸਾਰੇ ਜਾਣ ਵਾਲੇ ਫਲਾਈ ਓਵਰਾਂ ਦੀ ਸੂਚੀ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਉਨਾਂ ਦੀ ਦਿਲੀ ਮਨਸ਼ਾ ਹੈ ਕਿ ਪਵਿੱਤਰ ਸ਼ਹਿਰ ਅੰਦਰ ਸ਼ਹਿਰਵਾਸੀਆਂ ਅਤੇ ਲੱਖਾਂ ਦੀ ਤਦਾਦ ਵਿਚ ਆਉਣ ਵਾਲੇ ਸੈਲਾਨੀਆਂ ਨੂੰ ਹੋਰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਗੋਲਡਨ ਪਲਾਜ਼ੇ ਦੀ ਅੰਦਰੂਨੀ ਸਜਾਵਟ ਦਾ ਕੰਮ ਵੀ ਛੇਤੀ ਮੁਕੰਮਲ ਕਰਨ ਦੀ ਹਦਾਇਤ ਕੀਤੀ ਅਤੇ ਨਾਲ ਹੀ ਆਦੇਸ਼ ਦਿੱਤੇ ਕਿ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੇੜੇ ਆਮ ਗੱਡੀਆਂ ਨੂੰ ਜਾਣ ਤੋਂ ਸਖਤੀ ਨਾਲ ਰੋਕਿਆ ਜਾਵੇ, ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਿਕਲ ਪੇਸ਼ ਨਾ ਆਵੇ। ਸ. ਬਾਦਲ ਨੇ ਸ਼ਹਿਰ ਦੀਆਂ ਸਾਰੀਆਂ ਸੜਕਾਂ, ਚੌਕਾਂ, ਪਾਰਕਾਂ ਅਤੇ ਹੋਰ ਸਥਾਨਾਂ ’ਤੇ ਸੁੰਦਰ ਲੈਂਡ ਸਕੇਪਿੰਗ ਦੇ ਕੀਤੇ ਜਾ ਰਹੇ ਕਰਾਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸੈਰ ਸਪਾਟੇ ਵਜੋਂ ਖਿੱਚ ਦਾ ਕੇਂਦਰ ਬਣਾਉਣ ਦੇ ਮਕਸਦ ਨਾਲ ਇਸ ਵੱਲ ਵਿਸ਼ੇਸ ਤਵੱਜੋ ਦਿੱਤੀ ਜਾਵੇ। ਉਨਾਂ ਸ਼ਹਿਰ ਦੀਆਂ ਚੌੜੀਆਂ ਹੋ ਰਹੀਆਂ ਸੜਕਾਂ, ਬੀ ਆਰ ਟੀ ਐਸ, ਚੌਂਕ ਸ਼ਹੀਦਾਂ ਦੇ ਸੁੰਦਰੀਕਰਨ ਪ੍ਰਾਜੈਕਟ, ਐਂਟਰੀ ਗੇਟ, ਵਾਰ ਮੈਮੋਰੀਅਲ, ਕਿਲਾ ਗੋਬਿੰਦਗੜ੍ਹ, ਸੋਲਿਡ ਵੇਸਟ ਮੈਨਜਮੈਂਟ, ਸੀਵਰੇਜ ਟਰੀਟਮੈਂਟ ਪਲਾਂਟ, ਭਗਵਾਨ ਵਾਲਮੀਕ ਤੀਰਥ ਯਾਦਗਾਰ, ਵਾਹਗਾ ਵਿਖੇ ਬਣ ਰਹੀ ਪਾਰਕਿੰਗ ਅਤੇ ਹੋਰ ਪ੍ਰਾਜੈਕਟਾਂ ਦਾ ਜਾਇਜਾਂ ਲਿਆ ਅਤੇ ਇਨਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੀ ਹਦਾਇਤ ਵੀ ਕੀਤੀ। ਸਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਬੀ.ਆਰ.ਟੀ.ਐਸ (ਬੱਸ ਰੇਪਿਡ ਟਰਾਂਜਿਟ ਸਿਸਟਮ) ਦਾ ਸਮੁੱਚਾ ਕੰਮ ਨਵੰਬਰ 2015 ਤਕ ਮੁਕੰਮਲ ਕਰ ਲਿਆ ਜਾਵੇਗਾ। 491 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਤਹਿਤ ਭੰਡਾਰੀ ਪੁਲ ਤੋਂ ਇੰਡੀਆ ਗੇਟ, ਭੰਡਾਰੀ ਪੁਲ ਤੋਂ ਦੁਬਰਜੀ, ਦੁਬਰਜੀ ਬਾਈਪਾਸ ਤੋਂ ਵੇਰਕਾ, ਵੇਰਕਾ ਤੋਂ ਸੈਲੀਬ੍ਰੇਸ਼ਨ ਮਾਲ, ਸੈਲੀਬ੍ਰੇਸ਼ਨ ਮਾਲ ਤੋਂ ਸੰਤ ਸਿੰਘ ਸੁੱਖਾ ਸਿੰਘ ਚੌਕ, ਫੋਰ ਐਸ ਚੌਕ ਤੋਂ ਕਿਚਲੂ ਚੌਕ ਅਤੇ ਕਿਚਲੂ ਚੌਕ ਤੋਂ ਪੁਰਾਣੇ ਸਦਰ ਥਾਣੇ ਤੱਕ ਬੱਸਾਂ ਚਲਾਈਆਂ ਜਾਣਗੀਆਂ। ਇਸ ਰੂਟ ’ਤੇ ਚੱਲਣ ਵਾਲੀਆਂ ਬੱਸਾਂ ਲਈ ਵੱਖਰਾ ਟਰੈਕ ਬਣਾਇਆ ਜਾਵੇਗਾ, ਜਿਸ ’ਤੇ ਕੇਵਲ ਤੇ ਕੇਵਲ ਇਹ ਬੱਸਾਂ ਹੀ ਚੱਲ ਸਕਣਗੀਆਂ। ਮੀਟਿੰਗ ਵਿਚ ਉਪ ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਪੀ ਐਸ ਔਜਲਾ, ਮੇਅਰ ਬਖਸ਼ੀ ਰਾਮ ਅਰੋੜਾ, ਕਮਿਸ਼ਨਰ ਪ੍ਰਦੀਪ ਸਭਰਵਾਲ, ਸੰਦੀਪ ਰਿਸ਼ੀ ਚੇਅਰਮੈਨ ਇੰਪਰੁੂਵਮੈਂਟ ਟਰੱਸਟ, ਅਕਾਲੀ ਜਥੇ ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ, ਐਕਸੀਅਨ ਜਸਬੀਰ ਸਿੰਘ ਸੋਢੀ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

WRITTEN BY