Skip to content
Independent perspectives. Global stories.
BREAKING

ਮੁੱਖ ਮੰਤਰੀ ਹਰਿਆਣਾ ਵੱਲੋਂ ਯੋਗ ਨੂੰ ਕੌਮਾਂਤਰੀ ਯੋਗ ਦਿਵਸ ਐਲਾਨੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ

Share this story

ਚੰਡੀਗੜ੍ਹ, 12 ਦਸੰਬਰ (ਨਾਗਪਾਲ)– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੰਯੁਕਤ ਰਾਸ਼ਟਰ ਸੰਘ ਵੱਲੋਂ 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਐਲਾਨ ਕਰਨ ’ਤੇ ਖੁਸ਼ੀ ਪ੍ਰਗਟਾਈ ਹੈ । ਉਨ੍ਹਾਂ ਨੇ ਕਿਹਾ ਕਿ ਯੋਗ ਸਾਡੀ ਪੁਰਾਣੀ ਵਿਦਿਆ ਹੈ । ਸਦੀਆਂ ਤੋਂ ਭਾਰਤ ਦੀ ਪਛਾਣ ਰਹੀ ਇਸ ਵਿਦਿਆ ਨੂੰ ਕੌਮਾਂਤਰੀ ਪਛਾਣ ਮਿਲੀ ਹੈ । ਇਸ ਦਾ ਸਿਹਰਾ ਸਾਡੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਯਤਨਾਂ ਨੂੰ ਜਾਂਦਾ ਹੈ । ਉਨ੍ਹਾਂ ਦਸਿਆ ਕਿ ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਦੀ ਮਹਾਸਭਾ ਵਿਚ ਆਪਣੇ ਪਹਿਲੇ ਭਾਸ਼ਣ ਵਿਚ ਕੌਮਾਂਤਰੀ ਯੋਗ ਦਿਵਸ ਮਨਾਉਣ ਦੀ ਜ਼ੋਰਦਾਰ ਪੈਰਵੀ ਕੀਤੀ ਸੀ । ਉਨ੍ਹਾਂ ਨੇ ਕਿਹਾ ਕਿ ਇਹ ਭਾਰਤ ਲਈ ਮਾਣ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੀ ਇਸ ਪਹਿਲ ਦਾ 170 ਦੇਸ਼ਾਂ ਨੇ ਸਮੱਰਥ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਇਸ ਐਲਾਨ ਨਾਲ ਭਾਰਤ ਦੀ ਇਸ ਪੁਰਾਣੀ ਵਿਦਿਆ ਦਾ ਲਾਭ ਪੂਰੀ ਦੁਨਿਆ ਦੇ ਵੱਧ ਤੋਂ ਵੱਧ ਲੋਕਾਂ ਨੂੰ ਮਿਲੇਗਾ । ਯੋਗ ਦਾ ਅਰਥ ‘ਜੋੜਣਾ’ ਜਾਂ ‘ਜੁੜਣਾ’ ਹੁੰਦਾ ਹੈ।

WRITTEN BY