ਸੰਗਰੂਰ, 12 ਦਸੰਬਰ (ਹਰਜੀਤ ਸਿੰਘ ਹਸਨਪੁਰੀ)- ਜ਼ਿਲ੍ਹਾ ਸੰਗਰੂਰ ਦੇ ਵਿੱਚ ਇੰਟਰਨੈਸ਼ਨਲ ਹਿਉੂਮਨ ਰਾਈਟਸ ਫੇੈਡਰੇਸ਼ਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਦੇ ਐਡੋਟੋਰੀਅਲ ਹਾਲ ਵਿੱਚ ਮਨੁੱਖੀ ਅਧਿਕਾਰ ਦਿਵਸ ਮਲਾਲਾ ਯੂਸਫਜਈ ਨੂੰ ਸਮਰਪਿਤ ਕਰਕੇ ਮਨਾਇਆ ਗਿਆ।ਜਿਸ ਵਿੱਚ ਵੱਖ ਵੱਖ ਬੁਲਾਰਿਆਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਚਰਚਾ ਕੀਤੀ ।ਗੁਰਦਿਆਲ ਸਿੰਘ ਸ਼ੀਤਲ ਅਤੇ ਹਰਜੀਤ ਸਿੰਘ ਹਸਨਪੁਰੀ ਪ੍ਰਧਾਨ ਇੰਟਰਨੈਸ਼ਨਲ ਹਿਊਮਨ ਰਾਈਟਸ ਫੈਡਰੇਸ਼ਨ ਨੇ ਜੇ ਵਿੱਚ ਕੈਦ ਪੂਰੀ ਕੱਟ ਚੁੱਕੇ ਅਤੇ ਬੇਗੁਨਾਹ ਲੋਕਾਂ ਨੂੰ ਬੰਦ ਕਰਨ ਦੀ ਆਲੋਚਨਾ ਕੀਤੀ ।ਉਸ ਤੋਂ ਬਾਅਦ ਚਰਚਾ ਮੈਗਜ਼ੀਨ ਦੇ ਸੰਪਾਦਕ ਵਿਸ਼ੇਸ਼ਰ ਰਾਮ ਨੇ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਕੈਦ ਪੁੂਰੀ ਕੱਟ ਚੁੱਕੇ ਅਤੇ ਬੇਗੁਨਾਹ ਲੋਕਾਂ ਨੂੰ ਰਿਹਾਅ ਕਰਾਉਣ
ਲਈ ਇੰਟਰਨੈਸ਼ਨਲ ਹਿਊਮਨ ਰਾਈਟਸ ਫੈਡਰੇਸ਼ਨ ਨੂੰ ਪੰਜਾਬ ਸਰਕਾਰ ਤੋਂ ਮੰਗ ਕਰਨੀ ਚਾਹੀਦੀ ਹੈ। ਜੇਕਰ ਪੰਜਾਬ ਸਰਕਾਰ ਜੇਲ੍ਹ ਕੱਟ ਚੁੱਕੇ ਕੈਦੀਆਂ ਨੂੰ ਅਤੇ ਬੇਗੁਨਾਹ ਲੋਕਾਂ ਨੂੰ ਰਿਹਾਅ ਨਹੀਂ ਕਰਦੀ ਤਾਂ ਇਹ ਮਸਲਾ ਅੰਤਰਰਾਸ਼ਟਰੀ ਪੱਧਰ ’ਤੇ ਉਭਾਰਨਾ ਚਾਹੀਦਾ ਹੇੈ ਅਤੇ ਅਦਾਲਤਾਂ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨੀਆਂ ਚਾਹੀਦੀਆਂ ਹਨ।



