Skip to content
Independent perspectives. Global stories.
BREAKING

ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਘਾਟ ਦੇ ਮੁੱਦੇ ਨੂੰ ਲੈ ਕੇ ਆਵਾਜਾਈ ਠੱਪ, ਡੀਸੀ ਦਫ਼ਤਰ ਸੰਗਰੂਰ ਅੱਗੇ ਧਰਨਾ

Share this story

Page-1_17 ਸੰਗਰੂਰ, 12 ਦਸੰਬਰ (ਹਰਜੀਤ ਸਿੰਘ ਹਸਨਪੁਰੀ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਦਾ ਦੀ ਅਗਵਾਈ ਹੇਠ ਇਕੱਠੇ ਹੋਏ ਵੱਡੀ ਗਿਣਤੀ ’ਚ ਕਿਸਾਨਾਂ ਵੱਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਯੂਰੀਆ ਖਾਦ ਦੀ ਘਾਟ ਕਾਰਨ ਪੇਸ਼ ਆ ਰਹੀ ਸਮੱਸਿਆ ਦੇ ਵਿਰੋਧ ’ਚ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਮੰਗ ਕਰ ਰਹੇ ਸਨ ਕਿ ਖੇਤੀਬਾੜੀ  ਸੁਸਾਇਟੀਆਂ ਵਿੱਚ ਪੈਦਾ ਹੋਈ ਯੂਰੀਆ ਖਾਦ ਦੀ ਘਾਟ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਕਰ ਰਹੇ ਤੇ ਸੜਕ ਹਾਦਸਿਆਂ ਦਾ ਕਾਰਨ ਬਣ ਰਹੇ ਅਵਾਰਾ ਪਸ਼ੂਆਂ ਦੀ  ਸਮੱਸਿਆ ਦਾ ਤੁਰੰਤ ਕੋਈ ਸਥਾਈ ਹੱਲ ਕੱਢਿਆ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਕਰਮ ਸਿੰਘ ਬਲਿਆਲ ਤੇ ਸੁਖਦੇਵ ਸਿੰਘ ਸਿੰਘ ਬਾਦਲ ਕਲਾਂ ਨੇ ਕਿਹਾ ਕਿ ਪਿੰਡਾਂ ਦੀਆਂ ਖੇਤੀਬਾੜੀ ਸੁਸਾਇਟੀਆਂ ਵਿੱਚ ਯੂਰੀਆ ਖਾਦ ਨਹੀਂ ਪੁੱਜ ਰਹੀ ਹੈ। ਯੂਰੀਆ ਦੀ ਕਿੱਲਤ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ

ਪੈ ਰਿਹਾ ਹੈ ਜਦੋਂ ਕਿ ਕਣਕ ਦੀ ਫਸਲ ਲਈ ਯੂਰੀਆ ਖਾਦ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਝੋਨੇ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਦਿੱਕਤਾ ਦਾ ਸਾਹਮਣਾ ਕਰਨਾ ਪਿਆ ਹੈ ਪ੍ਰੰਤੂ  ਹੁਣ ਯੂਰੀਆ ਖਾਦ  ਦੀ ਕਿਲੱਤ ਕਾਰਨ ਕਣਕ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ। ਜੇਕਰ ਸਮੇਂ ਸਿਰ ਯੂਰੀਆ ਖਾਦ ਨਾ ਪਾਈ ਗਈ ਤਾਂ ਕਣਕ ਦੀ ਫਸਲ ਦਾ ਝਾੜ ਘੱਟ ਸਕਦਾ ਹੈ ਜਿਸ ਕਾਰਨ ਕਿਸਾਨਾਂ ਨੂੰ ਵਿੱਤੀ ਨੁਕਸਾਨ ਉਠਾਉਣਾ ਪਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਵਰਗ ਮੁਸ਼ਕਲ ਭਰੇ ਦੌਰ ’ਚੋ ਲੰਘ ਰਿਹਾ ਹੈ। ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੂੰ ਤੁਰੰਤ ਯੂਰੀਆ ਖਾਦੀ ਦੀ ਕਿੱਲਤ ਦੂਰ ਕਰਨੀ ਚਾਹੀਦੀ ਹੈ। ਆਗੂਆਂ ਨੇ ਅਵਾਰਾ ਪਸ਼ੁੂਆਂ ਦੀ ਦਿਨੋ ਦਿਨ ਵੱਧ ਰਹੀਂ ਗਿਣਤੀ ’ਤੇ ਵੀ ਚਿੰਤਾ ਪ੍ਰਗਟਾਈ। ਕਿਸਾਨ ਆਗੂਆਂ ਨੇ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਅਵਾਰਾ ਪਸ਼ੂ ਸਬਜ਼ੀਆਂ ਤੇ ਹਰੇ ਚਾਰੇ ਦਾ ਨੁਕਸਾਨ ਕਰ ਰਹੇ ਹਨ ਤੇ ਸੜ੍ਹਕ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ। ਅਵਾਰਾ ਪਸ਼ੂਆਂ ਕਾਰਨ ਹਜ਼ਾਰਾਂ ਮਨੁੱਖੀ ਜਾਨਾਂ ਅਜਾਈ ਜਾ ਰਹੀਆਂ ਹਨ ਪ੍ਰ੍ਰੰਤੂ ਸਰਕਾਰ ਵੱਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਦੌਰਾਨ ਕਿਸਾਨ ਯੂਨੀਅਨ ਦੇ ਵਫਦ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਾਂ  ਇੱਕ ਮੰਗ ਡਿਪਟੀ ਕਮਿਸ਼ਨਰ  ਨੂੰ ਸੋੌਪਿਆ ਗਿਆ । ਕਿਸਾਨਾਂ ਨੇ ਮੰਗ ਕੀਤੀ ਕਿ ਯੂਰੀਆ ਖਾਦ ਦੀ ਕਿੱਲਤ ਨੂੰ ਤੁਰੰਤ ਦੂਰ ਕੀਤਾ ਜਾਵੇ ਤੇ ਅਵਾਰਾ ਪਸ਼ੁੂਆਂ ਸਬੰਧੀ ਸਮੱਸਿਆ ਦੇ ਹੱਲ ਲੲ. ਤੁਰੰਤ ਠੋਸ ਕਦਮ ਚੁੱਕੇ ਜਾਣ। ਇਸ ਧਰਨੇ ਨੂੰ ਯੂਨੀਅਨ  ਆਗੂ ਨੱਛਤਰ ਸਿੰਘ ਝਨੇੜੀ  ,ਸੁਖਦੇਵ ਸਿੰਘ ਘਰਾਚੋਂ ,ਬਲਦੇਵ ਸਿੰਘ ਬਟੜਿਆਣਾ ,ਹਰਬੰਸ ਸਿੰਘ ਭਵਾਨੀਗੜ੍ਹ ,ਹਾਕਮ ਸਿੰਘ ਨਦਾਮਪੁਰ, ਜ਼ੋ ਸਿੰਘ ਬਾਲਦ ਕਲਾਂ ਤੇ ਮਾਘ ਸਿੰਘ ਖੇੜੀ ਕਲਾਂ ਆਦਿ ਨੇ ਵੀ ਸੰਬੋਧਨ ਕੀਤਾ।

WRITTEN BY