Skip to content
Independent perspectives. Global stories.
BREAKING

ਆਟੋ ਚਾਲਕਾਂ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ : ਸੁਖਬੀਰ ਬਾਦਲ

Share this story

ਆਟੋ ਯੂਨੀਅਨ ਵੱਲੋਂ ਮੰਗਾਂ ਦੇ ਸਬੰਧ ’ਚ ਉੱਪ ਮੁੱਖ ਮੰਤਰੀ ਨੂੰ ਮੰਗ ਪੱਤਰ
Page-3_25 ਅੰਮ੍ਰਿਤਸਰ, 13 ਦਸੰਬਰ (ਬਲਜੀਤ ਸਿੰਘ)- ਪੰਜਾਬ ਰਾਜ ਆਟੋ ਯੂਨੀਅਨ ਦੇ ਅਹੁਦੇਦਾਰ ਜ਼ਿਲ੍ਹਾ ਪ੍ਰਧਾਨ ਸਮੇਤ ਗੁਰੂ ਨਗਰੀ ਦੇ ਦੌਰੇ ’ਤੇ ਆਏ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਤੇ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆ ਮੰਗਾਂ ਪ੍ਰਤੀ ਜਾਣੂ ਕਰਵਾਉਣ ਲਈ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਤੇ ਇਸ ਮਸਲੇ ਦੇ ਸਥਾਈ ਹੱਲ ਕਰਨ ਦੀ ਅਪੀਲ ਕੀਤੀ। ਮੰਗ ਪੱਤਰ ਨੂੰ ਪੜ੍ਹਨ  ਤੋਂ ਬਾਅਦ ਉ¤ਪ ਮੁੱਖ ਮੰਤਰੀ ਨੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਮੋਹਨ ਸਿੰਘ ਬੰਟੀ ਨੂੰ ਭਰੋਸਾ ਦਿੱਤਾ ਕਿ ਆਟੋ ਚਾਲਕਾਂ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਬੰਟੀ ਨੇ ਕਿਹਾ ਕਿ ਮਹਾਂਨਗਰ ਵਿਚ ਲਗਭਗ 40 ਹਜ਼ਾਰ ਆਟੋ ਚਾਲਕ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਾਕੇ ਢਾਈ ਲੱਖ ਦੇ ਕਰੀਬ ਲੋਕਾਂ ਦੀ ਰੋਜ਼ੀ-ਰੋਟੀ ਚਲਦੀ ਹੈ, ਸਾਡੀਆਂ ਕੁਝ

ਮੰਗਾਂ ਪੂਰੀਆਂ ਨਹੀਂ ਸਨ ਹੋ ਰਹੀਆਂ, ਜਿਸ ਦੇ ਸਬੰਧ ਵਿਚ ਅੱਜ ਉ¤ਪ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਹੜਤਾਲ ਦੇ ਪੱਖ ’ਚ ਨਹੀਂ ਹਨ। ਹੜਤਾਲ ਹੋਣ ਦੇ ਨਾਲ ਜਿਥੇ ਗਰੀਬ ਆਟੋ ਚਾਲਕਾਂ ਨੂੰ ਰੋਟੀ ਦੇ ਲਾਲੇ ਪੈਣਗੇ ਅਤੇ ਨਾਲ ਹੀ ਆਮ ਜਨਤਾ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਇਸ ਲਈ ਉਹ ਸਿੱਧੇ ਤੌਰ ’ਤੇ ਉਪ ਮੁੱਖ ਮੰਤਰੀ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ ਹੈ। ਸਾਨੂੰ ਉਮੀਦ ਹੈ ਕਿ ਸਰਕਾਰ ਸਾਡੀਆਂ ਮੰਗਾਂ ਨਜ਼ਰਅੰਦਾਜ਼ ਨਹੀਂ ਕਰੇਗੀ ਅਤੇ ਆਟੋ ਚਾਲਕਾਂ ਨੂੰ ਹੜਤਾਲ ਦੀ ਨੌਬਤ ਹੀ ਨਹੀਂ ਆਏਗੀ। ਇਸ ਮੌਕੇ ’ਤੇ ਹੋਰਨਾਂ ਤੋਂ ਇਲਾਵਾ ਪ੍ਰੇਮ ਨਾਥ, ਸੁਰਿੰਦਰ ਚੌਧਰੀ, ਅਵਤਾਰ ਸਿੰਘ, ਬਲਬੀਰ ਸਿੰਘ, ਰਾਜ ਕੁਮਾਰ, ਮੋਹਨ ਕੁਮਾਰ, ਵਿਜੇ ਕੁਮਾਰ ਆਦਿ ਹਾਜ਼ਰ ਸਨ।

WRITTEN BY