ਸੰਗਰੂਰ, 13 ਦਸੰਬਰ (ਹਰਜੀਤ ਸਿੰਘ ਹਸਨਪੁਰੀ)- ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਣਿਤ ਵਿਸੇ ਪ੍ਰਤੀ ਰੂਚੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਰਾਮਾਨੁਜਨ ਜ਼ਿਲ੍ਹਾ ਪੱਧਰੀ ਗਣਿਤ ਐਵਾਰਡ ਲਈ 21 ਦਸੰਬਰ ਨੂੰ ਹੋਣ ਵਾਲੀ ਦੂਜੀ ਸਾਲਾਨਾ ਪ੍ਰੀਖਿਆ ਲਈ ਵੱਖ ਵੱਖ ਸਕੁੂਲਾਂ ਦੇ ਕਰੀਬ 2500 ਵਿਦਿਆਰਥੀਆਂ ਨੇ ਫਾਰਮ ਭਰੇ ਹਨ। ਪ੍ਰੀਖਿਆ ਦੇ ਮੁੱਖ ਪ੍ਰਬੰਧਕ ਦੇਵੀ ਦਿਆਲ ਨੇ ਦੱਸਿਆ ਕਿ ਮਹਾਨ ਗਣਿਤ ਸ਼ਾਸ਼ਤਰੀ ਸ਼੍ਰੀਨਿਵਾਸਾ ਰਾਮਾਨੁਜਨ ਦੇ ਜਨਮ ਦਿਵਸ ਨੂੰ ਸਮਰਪਿਤ ਇਸ ਐਵਾਰਡ ਲਈ ਹੋਣ ਵਾਲੀ ਪ੍ਰੀਖਿਆ ਵਾਸਤੇ ਵਿਦਿਆਰਥੀਆਂ ਨੂੰ ਦੋ ਵਰਗਾਂ ਵਿੱਚ ਵੰਡਿਆ ਗਿਆ ਹੈੇ।ਪਹਿਲੇ ਵਰਗ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਅਤੇ ਦੂਜੇ ਵਰਗ ਵਿੱਚ ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈਣਗੇ। ਪ੍ਰੀਖਿਆ ਵਿੱਚ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ’ਚ ਬਣਾਏ ਗਏ ਪ੍ਰੀਖਿਆ ਕੇਂਦਰਾਂ ’ਚ ਸਰਕਾਰੀ ਹਾਈ ਸਕੂਲ (ਲੜਕੀਆਂ) ਮੂਣਕ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲਹਿਰਾਗਾਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੰਗਰੂਰ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ (ਲੜਕੇ) ਭਵਾਨੀਗੜ੍ਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧੂਰੀ ,ਸਰਕਾਰੀ
ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੌਗੋਵਾਲ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਰਾਮਾਨੁਜਨ ਜ਼ਿਲ੍ਹਾ ਪੱਧਰੀ ਐਵਾਰਡ ,ਪ੍ਰਸੰ ਪੱਤਰ ਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਦੋਵੇਂ ਵਰਗਾਂ ਵਿੱਚ ਅਗਲੀਆਂ 20 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰਸੰਸਾ ਪੱਤਰ ਦਿੱਤੇ ਜਾਣਗੇ। ਇਸ ਮੌਕੇ ਫਕੀਰ ਸਿੰਘ ਟਿੱਬਾ, ਚਰਨ ਕਮਲ ਸਿੰਘ ,ਪ੍ਰਿੰਸ ਸਿੰਗਲਾ ,ਓਮ ਪ੍ਰਕਾਸ਼ ,ਪ੍ਰਦੀਪ ਕੁਮਾਰ ,ਸੂਰਜ ਭਾਨ ,ਹਰੀਸ਼ ਕੁਮਾਰ, ਹਰਕੀਰਤ ਸਿੰਘ ਸੰਜੀਵ ਸਿੰਗਲਾ ਹਾਜ਼ਰ ਸਨ।



