Skip to content
Independent perspectives. Global stories.
BREAKING

ਮੁੱਖ ਮੰਤਰੀ ਹਰਿਆਣਾ ਨੂੰ ਅੰਬਾਲਾ ਜ਼ਿਲ੍ਹਾ ਦੀ ਸ਼ਿਕਾਇਤ ਨਿਵਾਰਣ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਦਾ ਸਵਾਗਤ

Share this story

ਚੰਡੀਗੜ੍ਹ, 13 ਦਸੰਬਰ (ਨਾਗਪਾਲ)– ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਅੰਬਾਲਾ ਜ਼ਿਲ੍ਹਾ ਦੀ ਸ਼ਿਕਾਇਤ ਨਿਵਾਰਣ ਕਮੇਟੀ ਦਾ ਚੇਅਰਮੈਨ ਬਣਾਏ ਜਾਣ ’ਤੇ ਸਿਹਤ, ਖੇਡ ਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿੱਜ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਕਿਹਾ ਕਿ ਉਹ ਇਸਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਯਕੀਨੀ ਤੌਰ ’ਤੇ ਮੁੱਖ ਮੰਤਰੀ ਦੇ ਚੇਅਰਮੈਨ ਬਣਨ ਨਾਲ ਸਮੱਸਿਆਵਾਂ ਦਾ ਛੇਤੀ ਹਲ ਹੋਵੇਗਾ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸਦਾ ਲਾਭ ਹੋਵੇਗਾ। ਇਹ ਜਾਣਕਾਰੀ ਅੱਜ ਉਨ੍ਹਾਂ ਅੰਬਾਲਾ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਦੇ ਕਰਮਚਾਰੀਆਂ ਨੂੰ ਪੰਜਾਬ ਦੇ ਬਰਾਬਰ ਵੇਤਨਮਾਨ ਦਿਵਾਉਣ ਦੇ ਆਪਣੇ ਵਾਅਦੇ ’ਤੇ ਕਾਇਮ ਹਨ ਅਤੇ ਸੂਬੇ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਬਾਅਦ ਉਨ੍ਹਾਂ ਨੂੰ ਇਹ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲ ਵਿਚ ਭਾਜਪਾ ਵਿਧਾਇਕ ਦਲ ਦਾ ਆਗੂ ਹੋਣ ਦੇ ਨਾਂ ’ਤੇ ਉਨ੍ਹਾਂ ਵਿਧਾਨ ਸਭਾ ਵਿਚ ਜੋ ਜੋ ਮੁੱਦੇ ਉਠਾਏ ਹਨ ਉਹ ਪੂਰਾ ਕਰਵਾਉਣ ਦੇ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਮੁੱਦੇ ਅਤੇ ਵਾਅਦੇ ਉਨ੍ਹਾਂ ਦੇ ਲਈ ਗੀਤਾ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ ਭ੍ਰਿਸ਼ਟਾਚਾਰ ਦੇ ਕਾਰਨ ਸੂਬੇ ਵਿਚ ਆਰਥਿਕ ਸਥਿਤੀ ਬਦ ਤੋਂ ਬਦਤਰ ਹੋਈ ਹੈ ਅਤੇ ਵਰਤਮਾਨ ਸਰਕਾਰ ਭ੍ਰਿਸ਼ਟਾਚਾਰ ’ਤੇ ਰੋਕ ਲਗਾਕੇ ਸੂਬੇ

ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਦੇ ਯਤਨ ਵਿਚ ਲਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਰਥਿਕ ਸਥਿਤੀ ਮਜ਼ਬੂਤ ਕਰਕੇ ਇਨ੍ਹਾਂ ਸਾਰੇ ਵਾਦਿਆਂ ਨੂੰ ਪੂਰਾ ਕੀਤਾ ਜਾਵੇਗਾ। ਹਰਿਆਣਾ ਵਿਚ ਖਾਪ ਪੰਚਾਇਤਾਂ ਸਬੰਧੀ ਉਨ੍ਹਾਂ ਕਿਹਾ ਕਿ ਖਾਪ ਪੰਚਾਇਤਾਂ ਦੇ ਸਮਾਜਿਕ ਮਹੱਤਵ ਨੂੰ ਨਕਾਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਖਾਪ ਪੰਚਾਇਤਾਂ ਸੰਵਿਧਾਨ ਦੇ ਦਾਇਰੇ ਵਿਚ ਰਹਿਕੇ ਕੰਮ ਕਰਨ ਤਾਂ ਵੱਖ ਵੱਖ ਮੁੱਦਿਆਂ ’ਤੇ ਇਨ੍ਹਾਂ ਦਾ ਸਕਾਰਾਤਮਕ ਪ੍ਰਭਾਵ ਰਹਿੰਦਾ ਹੈ, ਲੇਕਿਨ ਸੰਵਿਧਾਨ ਦੇ ਦਾਇਰੇ ਤੋਂ ਬਾਹਰ ਕਿਸੇ ਵੀ ਸੰਸਥਾ ਨੂੰ ਕੋਈ ਸਵੀਕਾਰ ਨਹੀਂ ਕਰ ਸਕਦਾ।  ਕੇਂਦਰੀ ਕਾਨੂੰਨ ਮੰਤਰੀ ਵੱਲੋਂ ਖਾਪ ਪੰਚਾਇਤਾਂ ਨੂੰ ਕਾਨੂੰਨੀ ਮਾਨਤਾ ਨਹੀਂ ਹੋਣ ਦੇ ਬਿਆਨ ’ਤੇ ਸਹਿਮਤੀ ਪ੍ਰਗਟ ਕਰਦੇ ਹੋਏ ਸ੍ਰੀ ਵਿਜ ਨੇ ਕਿਹਾ ਕਿ ਉਨ੍ਹਾਂ ਕੁਝ ਵੀ ਗਲਤ ਨਹੀਂ ਕਿਹਾ ਕਿਉਂਕਿ ਖਾਪ ਪੰਚਾਇਤਾਂ ਨੂੰ ਕਾਨੂੰਨੀ ਮਾਨਤਾ ਨਹੀਂ ਹੈ, ਸਗੋਂ ਉਨ੍ਹਾਂ ਨੂੰ ਕੇਵਲ ਸਮਾਜਿਕ ਮਾਨਤਾ ਹਾਸਲ ਹੈ।

WRITTEN BY