ਚੰਡੀਗੜ੍ਹ, 13 ਦਸੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਸੰਜੀਵ ਸ਼ੌਰੀ ਨੂੰ ਜ਼ਿਲ੍ਹਾ ਅਕਾਲੀ ਜੱਥਾ ਬਰਨਾਲਾ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਇਥੋਂ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ੍ਰੀ ਸੰਜੀਵ ਸ਼ੌਰੀ ਵੱਲੋਂ ਪਾਰਟੀ ਪ੍ਰਤੀ ਸਮਰਪਿਤ ਸੇਵਾਵਾਂ ਤੇ ਉਹਨਾਂ ਦੀ ਮਿਹਨਤ ਨੂੰ ਵੇਖਦਿਆਂ ਇਹ ਨਿਯੁਕਤੀ ਕੀਤੀ ਗਈ ਹੈ।



