Skip to content
Independent perspectives. Global stories.
BREAKING

ਸਰਹੱਦਾਂ ’ਤੇ ਰਾਖੀ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਹਰ ਸਹਾਇਤਾ ਲਈ ਸਰਕਾਰ ਵਚਨਬੱਧ : ਮਜੀਠੀਆ’

Share this story

ਸ਼ਹੀਦ ਦੇ ਵਾਰਸਾਂ ਨੂੰ 9 ਲੱਗ ਰੁਪੈ ਸਰਕਾਰੀ ਸਹਾਇਤਾ ਤੇ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ।

Page-1_14 ਅੰਮ੍ਰਿਤਸਰ, 14 ਦਸੰਬਰ (ਬਲਜੀਤ ਸਿੰਘ)- ‘‘ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹਨ ਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੇਸ਼ ਸੇਵਾ ਲਈ ਸਾਨੂੰ ਉਹਨਾਂ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਪ੍ਰੇਰਨਾ ਦਿੰਦੀਆਂ ਹਨ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ  ਦਾਣਾ ਮੰਡੀ, ਅਜਨਾਲਾ ਵਿਖੇ ਜੰਮੂ ਕਸ਼ਮੀਰ ਦੇ ਉੜੀ ਸੈਕਟਰ ਵਿਖੇ ਬੀਤੇ 5 ਦਸੰਬਰ ਨੂੰ ਵੱਖਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ ਲਾਈਸ ਨਾਇਕ ਸ: ਸਤਨਾਮ ਸਿੰਘ ਵਾਸੀ ਪਿੰਡ ਪੰਡੋਰੀ ਸੁਖਾ ਸਿੰਘ ਦੇ ਨਿਮਿਤ ਰੱਖੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਸਮੇਂ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਇਕੱਤਰ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਤਰਫ਼ੋਂ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰ ਰਹੇ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤਾ

ਗਿਆ।
ਇਸ ਮੌਕੇ ਸ: ਮਜੀਠੀਆ ਨੇ ਕਿਹਾ ਕਿ ਪੰਜਾਬ ਨੇ ਜਿੱਥੇ ਦੇਸ਼ ਨੂੰ ਅੰਨ ਪਖੋ ਸਵੈ ਨਿਰਭਰ ਕੀਤਾ ਉੱਥੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਵੀ ਸਭ ਤੋਂ ਵਧ ਕੁਰਬਾਨੀਆਂ ਦਿੱਤਿਆਂ ਹਨ। ਉਹਨਾਂ ਸ਼ਹੀਦ ਦੀ ਧਰਮ ਪਤਨੀ ਸ੍ਰੀਮਤੀ ਭੁਪਿੰਦਰ ਕੌਰ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੇ ਸਰਹੱਦਾਂ ਦੀ ਰਾਖੀ ਵਿੱਚ ਲੱਗੇ ਫੌਜੀ ਜਵਾਨਾਂ ਦੀਆਂ ਕੁਰਬਾਨੀਆਂ ਤੋਂ ਅਣਜਾਣ ਨਹੀਂ ਹੈ ਤੇ ਉਹਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਲਈ ਸਰਕਾਰ ਵਚਨਬੱਧ ਹੈ।  ਉਹਨਾਂ ਕਿਹਾ ਕਿ ਕਸ਼ਮੀਰ ਵਿੱਚ ਸਰਗਰਮ ਵੱਖਵਾਦੀ ਸ਼ਕਤੀਆਂ ਉੱਥੇ ਹੋ ਰਹੀਆਂ ਚੋਣਾਂ ਦੌਰਾ ਨ ਭਾਰੀ ਗਿਣਤੀ ਵਿੱਚ ਵੋਟ ਪਾ ਕੇ ਲੋਕਾਂ ਵੱਲੋਂ ਲੋਕਤੰਤਰ ਦੇ ਹੱਕ ਵਿੱਚ ਦਿੱਤੇ ਜਾ ਰਹੇ ਫਤਵੇ ਤੋਂ ਬੁਖਲਾ ਚੁੱਕੀਆਂ ਹਨ। ਜਿਸ ਕਾਰਨ ਉਹਨਾਂ ਬੀਤੇ ਦਿਨੀਂ ਉੜੀ ਸੈਕਟਰ ਦੇ ਫੌਜੀ ਕੈਪ ’ਤੇ ਹਮਲਾ ਕੀਤਾ ਜਿਸ ਦੌਰਾਨ ਲੈਫਟੀਨੈਂਟ ਕਰਨਲ ਸਮੇਤ ਸਾਡੇ 11 ਜਵਾਨ ਸ਼ਹੀਦ ਹੋ ਗਏ। ਪਰ ਫੌਜ ਨੇ ਹਮਲਾ ਕਰਨ ਆਏ 8 ਵੱਖਵਾਦੀਆਂ ਨੂੰ ਵੀ ਮਾਰ ਮੁਕਾਇਆ। ਇਸ ਮੌਕੇ ਸੈਨਿਕ ਭਲਾਈ ਵਿਭਾਗ ਦੇ ਮੁੱਖ ਪਾਰਲੀਮਾਨੀ ਸਕੱਤਰ ਪ੍ਰੋ ਵਿਰਸਾ ਸਿੰਘ ਵਲਟੋਹਾ ਨੇ ਸ਼ਹੀਦ ਦੇ ਵਾਰਸ ਤੇ ਪਿਤਾ ਸ: ਪ੍ਰਤਾਪ ਸਿੰਘ ਨੂੰ 9 ਲੱਖ ਰੁਪਏ ਮਾਲੀ ਸਹਾਇਤਾ ਸਰਕਾਰ ਦੀ ਤਰਫ਼ੋਂ ਦਿੱਤਾ। ਹਲਕਾ ਵਿਧਾਇਕ ਤੇ ਮੁੱਖ ਪਾਰਲੀਮਾਨੀ ਸਕੱਤਰ  ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸ਼ਹੀਦ ਦੇ ਪਰਿਵਾਰ ਸੰਬੰਧੀ ਗਲ ਕਰਦਿਆਂ ਦੱਸਿਆ ਕਿ ਸ਼ਹੀਦ ਦਾ ਪੂਰਾ ਪਰਿਵਾਰ ਹੀ  ਫੌਜ ਨਾਲ ਸੰਬੰਧਿਤ ਰਿਹਾ ਹੈ ਤੇ ਮਾਨ ਸਤਿਕਾਰ ਦਾ ਪਾਤਰ ਹੈ । ਉਹਨਾਂ ਪਰਿਵਾਰ ਨੂੰ ਹਰ ਸਮੇਂ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕਾਂਗਰਸ ਦੇ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਦੀ ਤਰਫ਼ੋਂ ਸਾਬਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਸ਼ਹੀਦ ਮੈਮੋਰੀਅਲ ਲਈ 2 ਲੱਖ ਰੁਪੈ ਦੇਣ ਦਾ ਐਲਾਨ ਕੀਤਾ। ਇਸ ਮੌਕੇ ਚੇਅਰਮੈਨ ਸ: ਵੀਰ ਸਿੰਘ ਲੋਪੋਕੇ, ਤਲਬੀਰ ਸਿੰਘ ਗਿੱਲ, ਪ੍ਰੋ: ਸਰਚਾਂਦ ਸਿੰਘ, ਸੁਰਜੀਤ ਸਿੰਘ ਭਿਟੇਵਡ, ਦਇਆ ਸਿੰਘ ਕੱਕੜ, ਚਾਚਾ ਮੋਹਨ ਸਿੰਘ ਮਟੀਆ, ਐਸ ਐਸ ਪੀ ਦਿਹਾਤੀ ਜਸਦੀਪ ਸਿੰਘ ਸੈਣੀ, ਸ: ਨਵਦੀਪ ਸਿੰਘ ਗੋਲਡੀ, ਬਾਬਾ ਪਰਮਜੀਤ ਸਿੰਘ ਈਸਾਪੁਰ, ਕੌਂਸਲਰ ਭੱਟੀ ਜਸਪਾਲ ਸਿੰਘ ਢਿੱਲੋਂ, ਚੇਅਰਮੈਨ ਮਾਰਕੀਟ ਕਮੇਟੀ ਸਰਪੰਚ ਰੁਪਿੰਦਰ ਸਿੰਘ ਰੂਬੀ, ਖ਼ਾਲਸਾ ਕਾਲਜ ਗਵਰਨਰ ਕੌਂਸਲ ਦੇ ਮੈਂਬਰ ਗੁਰਪ੍ਰੀਤ ਸਿੰਘ ਗਿੱਲ, ਪ੍ਰੋ: ਚਰਨ ਸਿੰਘ ਸੰਧੂ, ਪ੍ਰਿੰਸੀਪਲ ਅਮਨ ਸ਼ਰਮਾ, ਤਹਿਸੀਲਦਾਰ ਅਰਵਿੰਦ ਪ੍ਰਕਾਸ਼ ਵਰਮਾ, ਗੁਰਪਿੰਦਰ ਸਿੰਘ ਮਾਹਲ ਸਮੇਤ ਬਹੁਤ ਸਾਰੇ ਸਰਕਾਰੀ ਅਧਿਕਾਰੀ ਤੇ ਆਗੂ ਮੌਜੂਦ ਸਨ। ”

WRITTEN BY