ਪੱਖੋ ਕਲਾਂ/ਤਪਾ ਮੰਡੀ, 15 ਦਸੰਬਰ (ਇੰਦਰਜੀਤ ਸਿੰਘ, ਅਮਰ ਸਿੰਘ)- ਸੰਤ ਬਾਬਾ ਲੋਂਗਪੁਰੀ ਆਦਰਸ਼ ਸਕੂਲ ਟਰੱਸਟ ਵੱਲੋਂ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਆਈ ਸੀ ਐਸ ਈ ਪੈਟਰਨ ਜੋ ਕਿ ਬਰਨਾਲਾ ਮਾਨਸਾ ਰੋਡ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ ਦੀ ਯੋਗ ਅਗਵਾਈ ਹੇਠ ਖੋਲ੍ਹਿਆ ਜਾ ਰਿਹਾ ਹੈ, ਬਾਰੇ ਜਾਣਕਾਰੀ ਦਿੰਦਿਆਂ ਮੈਨੇਜਿੰਗ ਟਰੱਸਟੀ ਸ. ਰਵਿੰਦਰਜੀਤ ਸਿੰਘ ਬਿੰਦੀ ਨੇ ਦੱਸਿਆ ਕਿ ਇਸ ਸੰਸਥਾ ਵਿੱਚ ਨਰਸਰੀ ਤੋਂ ਤੀਸਰੀ ਤੱਕ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਵਾਜ਼ਬ ਫੀਸਾਂ ’ਤੇ ਉ¤ਚ ਪੱਧਰ ਦੀ ਅੰਤਰਰਾਸ਼ਟਰੀ ਪੱਧਰ ਦੀ ਵਿੱਦਿਆ ਪ੍ਰਦਾਨ ਕੀਤੀ ਜਾਵੇਗੀ। ਇਸ ਸੰਸਥਾ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ
ਜਿਵੇਂ ਕਿ ਘੋੜ ਸਵਾਰੀ, ਤੈਰਾਕੀ, ਨਿਸ਼ਾਨੇਬਾਜ਼ੀ, ਸਕੇਟਿੰਗ ਆਦਿ ਦੀ ਸਿਖਲਾਈ ਦੇਣ ਲਈ ਕੋਚ ਦਾ ਪ੍ਰਬੰਧ ਕੀਤਾ ਗਿਆ ਹੈ। ਵਿਦਿਆ ਦੇਣ ਲਈ ਸਮਾਰਟ ਕਲਾਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਉ¤ਚ ਵਿਦਿਆ ਪ੍ਰਾਪਤ ਅਧਿਆਪਕ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨ ਲਈ ਪੂਰਾ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਟਰੱਸਟ ਦੇ ਕਮੇਟੀ ਮੈਂਬਰ ਸ. ਸੁਖਦੇਵ ਸਿੰਘ (ਮੀਤ ਪ੍ਰਧਾਨ), ਸ. ਗੁਰਜੰਟ ਸਿੰਘ ਮਾਨ, ਸ. ਹਰਭਜਨ ਸਿੰਘ ਅਤੇ ਸ੍ਰੀ ਦੀਵਾਨ ਚੰਦ ਹਾਜ਼ਰ ਸਨ।



