Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਗੰਨੇ ਤੋਂ ਖਰੀਦ ਟੈਕਸ ਖ਼ਤਮ

Share this story

Page-1_13 ਚੰਡੀਗੜ੍ਹ 16 ਦਸੰਬਰ (ਪੀ. ਟੀ.)- ਪੰਜਾਬ ਮੰਤਰੀ ਮੰਡਲ ਨੇ ਉ¤ਤਰ ਪ੍ਰਦੇਸ਼, ਮਹਾਰਾਸ਼ਟਰਾ ਅਤੇ ਉਤਰਾਖੰਡ ਵਰਗੇ ਸੂਬਿਆਂ ਵਾਂਗ ਪੰਜਾਬ ਵਿੱਚ ਵੀ ਸਾਲ 2014-15 ਲਈ ਗੰਨੇ ਉਤੇ ਖਰੀਦ ਟੈਕਸ ਖਤਮ ਕਰਨ ਸਬੰਧੀ ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਹੈ।ਇਸ ਸਬੰਧੀ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਸਵੇਰੇ ਮੁੱਖ ਮੰਤਰੀ ਦਫਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਖੰਡ ਮਿੱਲਾਂ ਤੋਂ ਖਰੀਦ ਅਤੇ ਹੋਰ ਟੈਕਸਾਂ ਦੇ ਪਹਿਲੇ ਬਕਾਏ ਸਾਲਾਨਾ

ਬਰਾਬਰ ਕਿਸ਼ਤਾਂ ਦੇ ਆਧਾਰ ਉਤੇ ਵਸੂਲਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਗੰਨੇ ਦੀ ਕੀਮਤ ਵਿੱਚ ਵਾਧੇ ਅਤੇ ਖੰਡ ਦਾ ਭਾਅ ਸਥਿਰ ਰਹਿਣ ਕਾਰਨ ਦੇਸ਼ ਭਰ ਦੀਆਂ ਖੰਡ ਮਿੱਲਾਂ ਦੀ ਆਰਥਿਕਤਾ ਦੀ ਕਮਜ਼ੋਰ ਕਾਰਨ ਲਿਆ ਗਿਆ ਹੈ। ਇਸ ਕਰਕੇ ਸਰਕਾਰ ਖੰਡ ਮਿੱਲਾਂ ਦੀ ਮਦਦ ਕਰ ਰਹੀ ਹੈ ਤਾਂ ਜੋ ਕਿਸਾਨ ਲਗਾਤਾਰ ਗੰਨੇ ਦੀ ਖੇਤੀ ਕਰ ਸਕਣ।
ਮੰਤਰੀ ਮੰਡਲ ਨੇ ਪੰਜਾਬ ਸਟੇਟ ਇੰਸਟੀਚਿਊਟ ਆਫ ਸਪੋਰਟਸ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।  ਇਸ ਦੇ ਉਦੇਸ਼ ਸੂਬੇ ਵਿੱਚ ਵੱਖ-ਵੱਖ ਖੇਡਾਂ ਲਈ ਉਚ ਕੋਟੀ ਦੇ ਖਿਡਾਰੀਆਂ ਦਾ ਇਕ ਵੱਡਾ ਪੂਲ ਤਿਆਰ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਉਲਪਿੰਕ ਖੇਡਾਂ, ਏਸ਼ੀਆਈ ਖੇਡਾਂ, ਰਾਸ਼ਟਰਮੰਡਲ ਖੇਡਾਂ ਅਤੇ ਹੋਰ ਅੰਤਰ ਰਾਸ਼ਟਰੀ/ਰਾਸ਼ਟਰੀ ਖੇਡ ਮੁਕਾਬਲਿਆਂ ਲਈ ਭਾਵੀ ਜੇਤੂਆਂ ਵਜੋਂ ਤਿਆਰ ਕੀਤਾ ਜਾ ਸਕੇ।
ਮੰਤਰੀ ਮੰਡਲ ਨੇ 14ਵੀਂ ਪੰਜਾਬ ਵਿਧਾਨ ਸਭਾ ਦਾ ਇਜਲਾਸ 22 ਦਸੰਬਰ ਤੋਂ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਵਲੋਂ ਚਲਾਏ ਜਾ ਰਹੇ ਟਿਊਬਵੈਲਾਂ ਉਤੇ ਕੰਢੀ ਇਲਾਕੇ ਵਿੱਚ ਲਏ ਜਾਂਦੇ ਪ੍ਰਤੀ ਯੂਨਿਟ ਇਕ ਰੁਪਏ ਵਾਟਰ ਯੂਜਰ ਚਾਰਜ ਅਤੇ ਹੋਰਨਾਂ ਇਲਾਕਿਆਂ ਵਿੱਚ 1.60 ਰੁਪਏ ਪ੍ਰਤੀ ਯੂਨਿਟ ਬਿਜਲੀ ਖਪਤ ਚਾਰਜ ਖਤਮ ਕਰਨ ਦਾ ਫੈਸਲਾ ਲਿਆ ਹੈ।
ਮੰਤਰੀ ਮੰਡਲ ਨੇ ਇੰਡੀਅਨ ਕਨਾਲ ਐਂਡ ਡਰੇਨੇਜ਼ ਐਕਟ, 1873 ਵਿੱਚ ਸੋਧ ਦੇ ਰਾਹੀਂ ਆਬਿਆਨੇ ਦੀ ਥਾਂ ਪ੍ਰਤੀ ਏਕੜ ਪ੍ਰਤੀ ਫਸਲ 50 ਰੁਪਏ ਦੀ ਦਰ ਨਾਲ ਜਲ ਸੈ¤ਸ ਲਾਉਣ ਸਬੰਧੀ ਆਰਡੀਨੈਂਸ ਨੂੰ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਦੌਰਾਨ ਬਿੱਲ ਦੇ ਰੂਪ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਕੱਤਰ ਕੀਤਾ ਜਾਣ ਵਾਲਾ ਜਲ ਸੈ¤ਸ ਨਹਿਰਾਂ ਦੇ ਰੱਖ-ਰਖਾਅ ਅਤੇ ਆਧੁਨਿਕੀਕਰਨ ਲਈ ਵਰਤਿਆ ਜਾਵੇਗਾ।

WRITTEN BY