Skip to content
Independent perspectives. Global stories.
BREAKING

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਰਹੱਦ ਪਾਰਲੇ ‘ਨਸ਼ਾ ਅੱਤਵਾਦ’ ਨੂੰ ਰੋਕਣ : ਸੁਖਬੀਰ ਬਾਦਲ

Share this story

ਰਾਜਸਥਾਨ ਤੇ ਮੱਧ ਪ੍ਰਦੇਸ਼ ਵਿਚ ਅਫੀਮ ਤੇ ਭੁੱਕੀ ਦੀ ਖੇਤੀ ’ਤੇ ਰੋਕ ਦੀ ਮੰਗ
Page-1_03 ਜਲੰਧਰ/ਚੰਡੀਗੜ੍ਹ, 16 ਦਸੰਬਰ- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਸਰਹੱਦ ਪਾਰੋਂ ਫੈਲਾਏ ਜਾ ਰਹੇ ‘ਨਸ਼ਾ ਅੱਤਵਾਦ’ ਨੂੰ ਰੋਕਣ ਦਾ ਮੁੱਦਾ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਉਠਾਉਣਗੇ ਕਿਉਂਕਿ ਪੰਜਾਬ ਨੂੰ ਨਸ਼ਾ ਤਸਕਰਾਂ ਵਲੋਂ ਵਪਾਰਕ ਲਾਂਘੇ ਵਜੋਂ ਵਰਤਿਆ ਜਾ ਰਿਹਾ ਹੈ ਜਿਸ ਦਾ ਪੰਜਾਬ ਨੂੰ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਹੈ ਜਿਸਦੀਅ੍ਯਾਂ ਹੱਦਾਂ ਅੱਗੋਂ ਅਫਗਾਨਿਸਤਾਨ ਨਾਲ ਲੱਗਦੀਆਂ ਨੇ ਜੋ ਕਿ ਅਫੀਮ ਦੀ ਖੇਤੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਕਿਸੇ ਵੀ ਨਸ਼ੇ

ਦਾ ਉਤਪਾਦਨ ਨਹੀਂ ਹੁੰਦਾ ਪਰ ਸੂਬਾ ਨਸ਼ਿਆਂ ਦੀ ਤਸਕਰੀ ਤੋਂ ਪੀੜ੍ਹਤ ਹੈ। ਸ. ਬਾਦਲ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ  ਲੜ ਰਿਹਾ ਹੈ ਜਿਸ ਤਹਿਤ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਇਕ ਵਿਸ਼ੇਸ਼ ਮੁਹਿੰਮ ਤਹਿਤ ਇਕ ਸਾਲ ਅੰਦਰ ਦੇਸ਼ ਭਰ ਵਿਚੋਂ ਸਭ ਸੂਬਿਆਂ ਤੋਂ ਵੱਧ ਨਸ਼ਾ ਬਰਾਮਦਗੀ ਕੀਤੀ ਗਈ ਹੈ। ਇਸ ਤੋਂ ਇਲਾਵਾ 30,000 ਤਸਕਰਾਂ ਨੂੰ ਜੇਲ੍ਹਾਂ ਵਿਚ ਡੱਕਿਆ ਗਿਆ ਹੈ। ਸ. ਬਾਦਲ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦਾਂ ਦੀ ਰਾਖੀ ਤੇ ਨਿਗਰਾਨੀ ਸੀਮਾ ਸੁਰੱਖਿਆ ਬਲਾਂ ਦੀ ਜਿੰਮੇਵਾਰੀ ਹੈ ਅਤੇ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਕੇ ਮੰਗ ਕਰਨਗੇ ਕਿ ਉਹ ਬੀ.ਐਸ.ਐਫ. Ðਨੂੰ ਨਸ਼ਾ ਤਸਕਰੀ ਸਖਤੀ ਨਾਲ ਰੋਕਣ ਲਈ ਕਹਿਣ।  ਰਾਜਸਥਾਨ ਤੇ ਮੱਧ ਪ੍ਰਦੇਸ਼ ਵਿਖੇ ਅਫੀਮ ਤੇ ਭੁੱਕੀ ਦੀ ਖੇਤੀ ’ਤੇ ਮੁਕੰਮਲ ਰੋਕ Ñਲਾਉਣ ਦੀ ਮੰਗ ਕਰਦਿਅ੍ਯਾਂ ਸ. ਬਾਦਲ ਨੇ ਕਿਹਾ ਕਿ ਨਸ਼ਾ ਤਸਕਰਾਂ ਵਲੋਂ ਇਹ ਨਸ਼ੇ ਪੰਜਾਬ ਦੇ ਹੋਰਨਾਂ ਰਾਜਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ।
ਪੰਜਾਬ ਇੰਸਟੀਚਿਊੁਟ ਆਫ ਸਪੋਰਟਸ ਬਾਰੇ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪਹਿਲੇ ਸਾਲ ਮੁਹਾਲੀ ਵਿਖੇ ਇਸਦੇ ਹੈਡਕੁਆਰਟਰ ਵਿਖੇ 500 ਉਭਰਦੇ ਖਿਡਾਰੀਆਂ ਨੂੰ ਦਾਖਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਲੰਧਰ, ਬਠਿੰਡਾ ਤੇ ਅੰਮ੍ਰਿਤਸਰ ਵਿਖੇ ਇਸਦੇ ਸਬ-ਸੈਂਟਰ ਵੀ ਸਥਾਪਿਤ ਕੀਤੇ ਜਾਣਗੇ। ਉਨਾਂ ਸਪੱਸ਼ਟ ਕੀਤਾ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਖਿਡਾਰੀਆਂ ਲਈ ਨਵੀਂ ਨੌਕਰੀ ਨੀਤੀ ਇਸ ਵਾਰ ਮੰਤਰੀ ਮੰਡਲ ਦੀ ਮੀਟਿੰਗ ਵਿਚ ਪੇਸ਼ ਨਹੀਂ ਹੋ ਸਕੀ ਜੋ ਕਿ ਅਗਲੀ ਮੀਟਿੰਗ ਵਿਚ ਪਾਸ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਦੀ ਮਾਰਸ਼ਲ ਖੇਡ ਗਤਕੇ ਨੂੰ ਵੀ ਕੈਬਨਿਟ ਵਲੋਂ ਅਗਲੀ ਮੀਟਿੰਗ ਵਿਚ ਮਨਜ਼ੂਰੀ ਦੇ ਦਿੱਤੀ ਜਾਵੇਗੀ।

WRITTEN BY