Skip to content
Independent perspectives. Global stories.
BREAKING

ਜਰਮਨੀ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਸਮਾਗਮ ’ਚ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਸੋਨ ਤਗਮੇ ਨਾਲ ਸਨਮਾਨਿਤ

Share this story

ਫਰੈਂਕਫਰਟ (ਜਰਮਨੀ), 16 ਦਸੰਬਰ (ਪੀ. ਟੀ.)- ਬਾਬਾ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਇੰਟਰਨੈਸ਼ਨਲ ਸਿੱਖ ਵੈਲਫੇਅਰ ਐਂਡ ਕਲਚਰ ਸੁਸਾਇਟੀ ਫਰੈਂਕਫਰਟ ਜਰਮਨੀ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ, ਬਾਬਾ ਸੰਗਤ ਸਿੰਘ ਤੇ ਚਮਕੌਰ ਗੜ੍ਹੀ ਦੇ ਸਮੂਹ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਜਰਮਨੀ ਵਿਖੇ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਭਾਈ ਸੰਦੀਪ ਸਿੰਘ ਖਾਲੜਾ, ਭਾਈ ਬਲਵਿੰਦਰ ਸਿੰਘ ਤੇ ਭਾਈ ਬਲਬੀਰ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਖਾਲੜਾ ਨੇ ਬਾਬਾ ਜੀਵਨ ਸਿੰਘ ਤੇ ਚਮਕੌਰ ਗੜ੍ਹੀ ਦੇ ਸ਼ਹੀਦਾਂ ਦੇ ਇਤਿਹਾਸ ’ਤੇ ਚਾਨਣਾ ਪਾਇਆ। ਸਮਾਗਮ ’ਚ ਵਿਸ਼ੇਸ਼ ਤੌਰ ’ਤੇ ਸੱਦੇ ਗਏ ਆਮ ਆਦਮੀ ਪਾਰਟੀ ਦੇ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਸ. ਹਰਿੰਦਰ ਸਿੰਘ ਖਾਲਸਾ ਨੇ  ਬਾਬਾ ਜੀਵਨ ਸਿੰਘ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਭਾਰਤ ਤੇ ਪੰਜਾਬ

ਦੇ ਰਾਜਸੀ ਹਾਲਾਤ ਬਾਰੇ ਵਿਚਾਰ ਪੇਸ਼ ਕੀਤੇ। ਸ. ਖਾਲਸਾ ਨੇ ਕਿਹਾ ਨਸ਼ੇ ਚ ਡੁੱਬੀ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਇਸ ਵੇਲੇ ਸਭ ਤੋਂ ਜ਼ਰੂਰੀ ਹੈ। ਸਮਾਗਮ ਨੂੰ ਸੰਬੋਧਨ ਕਰਨ ਵਾਲਿਆਂ ਚ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਬਲਕਾਰ ਸਿੰਘ ਬਰਿਆਰ, ਭਾਈ ਦਵਿੰਦਰ ਸਿੰਘ ਘਲੋਟੀ, ਭਾਈ ਨਰਿੰਦਰ ਸਿੰਘ ਘੋਤੜਾ, ਭਾਈ ਸੱਜਣ ਸਿੰਘ, ਭਾਈ ਕੁਲਵਿੰਦਰ ਸਿੰਘ ਤੇ ਭਾਈ ਕਮਲਜੀਤ ਸਿੰਘ ਰਾਏ ਸ਼ਾਮਲ ਸਨ। ਇਸ ਮੌਕੇ ਸਿੱਖ ਸੰਗਤਾਂ ਵੱਲੋਂ ਭਾਈ ਗੁਰਮੀਤ ਸਿੰਘ ਖਨਿਆਨ, ਭਾਈ ਗੁਰਦਿਆਲ ਸਿੰਘ ਲਾਲੀ, ਭਾਈ ਮਨਜੀਤ ਸਿੰਘ ਜੋਧਪੁਰੀ, ਭਾਈ ਸਤਪਾਲ ਸਿੰਘ ਪੱਡਾ, ਭਾਈ ਬਲਕਾਰ ਸਿੰਘ ਬਰਿਆਰ, ਸ.ਬੱਬਾ ਸਿੰਘ ਗਿੱਲ, ਸ. ਦਵਿੰਦਰ ਸਿੰਘ ਘਲੋਟੀ ਤੇ ਭਾਈ ਮਨਜੀਤ ਸਿੰਘ ਬੰਬ ਨੇ ਸ. ਹਰਿੰਦਰ ਸਿੰਘ ਖਾਲਸਾ ਦਾ ਨਵਾਬ ਕਪੂਰ ਸਿੰਘ ਸੋਨ ਤਗਮੇ ਦੇ ਨਾਲ ਸਨਮਾਨ ਕੀਤਾ। ਪ੍ਰਬੰਧਕ ਕਮੇਟੀ ਦੀ ਤਰਫੋਂ ਭਾਈ ਸੰਦੀਪ ਸਿੰਘ ਖਾਲੜਾ ਨੇ ਸ. ਖਾਲਸਾ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ। ਸਮਾਗਮ ’ਚ ਪੱਤਰਕਾਰਾਂ ਨੂੰ ਵੀ   ਸਨਮਾਨਿਆ ਗਿਆ! ਸਟੇਜ ਦੀ ਸੇਵਾ ਭਾਈ ਹੀਰਾ ਸਿੰਘ ਮੱਤੇਵਾਲ ਨੇ ਨਿਭਾਈ ਤੇ ਸ. ਬੱਬਾ ਸਿੰਘ ਗਿੱਲ ਨੇ ਸੰਗਤਾਂ ਦਾ ਧੰਨਵਾਦ ਕੀਤਾ।ਗਬਵ

WRITTEN BY