ਚੰਡੀਗੜ੍ਹ, 16 ਦਸੰਬਰ (ਨਾਗਪਾਲ)– ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਿਵਾੜੀ ਦੇ ਜਿਲਾ ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਸੂਰਜ ਭਾਨ ਦੀ ਆਚਾਨਕ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਦਿਮਾਗ ਵਿਚ ਖੂਨ ਜਮ੍ਹਾਂ ਹੋਣ ਕਾਰਣ ਉਹ ਗੁੜਗਾਉਂ ਦੇ ਹਸਪਤਾਲ ਵਿਚ ਦਾਖ਼ਲ ਸਨ, ਜਿੱਥੇ ਉਨ੍ਹਾਂ ਦੀ ਅੱਜ ਮੌਤ ਹੋ ਗਈ । ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਛੱਡ ਗਏ ਹਨ । ਅੱਜ ਜਾਰੀ ਇਕ ਸ਼ੌਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦੁੱਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਹਮਦਰਦੀ ਪ੍ਰਗਟਾਉਂਦੇ ਹੋਏ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸੰਜੀਵ ਕੌਸ਼ਲ ਅਤੇ ਵਿਭਾਗ ਦੇ ਡਾਇਰੈਕਟਰ ਜਰਨਲ ਡਾ. ਅਭਿਲਕਸ਼ ਲਿਖੀ ਤੋਂ ਇਲਾਵਾ ਵਿਭਾਗ ਦੇ ਦੂਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਉਨ੍ਹਾਂ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ।



