ਬਰਨਾਲਾ, 16 ਦਸੰਬਰ (ਕੁਲਦੀਪ ਸੂਦ, ਅਖਿਲੇਸ਼ ਬਾਂਸਲ)-ਵਾਈ.ਐਸ. ਗਰੁੱਪ ਦਾ ਸਾਲਾਨਾ ਸਮਾਗਮ ‘ਇੰਪੈਕਟ-2014’ ਅੱਜ ਆਪਣੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ। ਪੀ.ਆਰ.ਓ. ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਡੀ.ਐਸ.ਪੀ. ਤਪਾ ਹਰਵਿੰਦਰ ਸਿੰਘ ਵਿਰਕ ਵੱਲੋਂ ਸਮਾ ਰੌਸ਼ਨ ਕਰਦਿਆਂ ਹੋਇਆਂ ਕੀਤੀ ਅਤੇ ਡਾ. ਤਰਲੋਕ ਸਿੰਘ ਸੰਧੂ ਨੈਸ਼ਨਲ ਖਿਡਾਰੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਕੂਲ ਦੇ ਪਹਿਲੀ ਅਤੇ ਦੂਸਰੀ ਕਲਾਸ ਦੇ ਵਿਦਿਆਰਥੀਆਂ ਨੇ ਬਹੁਤ ਹੀ ਸੁੰਦਰ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਮਨ ਮੋਹ ਲਿਆ। ਵਾਈ.ਐਸ. ਗਰੁੱਪ ਦੇ ਪ੍ਰਧਾਨ ਪ੍ਰੋ. ਦਰਸ਼ਨ ਕੁਮਾਰ ਨੇ ਕਿਹਾ ਕਿ ਸਾਡਾ ਮਕਸਦ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਮੁੱਖ ਮਹਿਮਾਨ ਡੀ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਵਾਈ.ਐਸ. ਦੇ ਵਿਦਿਆਰਥੀਆਂ ਲਈ ਜੋ ਤਕਨੌਲਜ਼ੀ ਦੀ ਸਿੱਖਿਆ ਦਿੱਤੀ ਜਾ ਰਹੀ ਹੈ ਉਹ ਵਿਦਿਆਰਥੀਆਂ ਦੇ ਭਵਿੱਖ ਦੇ ਸੁਨਹਿਰੀ
ਯੁੱਗ ਦੀ ਸ਼ੁਰੂਆਤ ਵਿੱਚ ਅਹਿਮ ਭੂਮਿਕਾ ਨਿਭਾਏਗੀ। ਨੈਸ਼ਨਲ ਖਿਡਾਰੀ ਡਾ. ਤਰਲੋਕ ਸਿੰਘ ਸੰਧੂ ਨੇ ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ੇ ਜੀਵਨ ਦੀਆਂ ਖੱਟੀਆਂ-ਮਿੱਠੀਆਂ ਯਾਦਾਂ ਸਾਂਝੀਆਂ ਕੀਤੀਆਂ। ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਆਡੀਟੋਰੀਅਮ ਵਿਚ ਡਾਇਰੈਕਟਰ ਵਰੁਣ ਭਾਰਤੀ, ਅਕੈਡਮਿਕ ਡਾਇਰੈਕਟਰ ਡਾ. ਰਜਨੀ ਭਾਰਤੀ, ਪ੍ਰਿੰਸੀਪਲ ਕੁਸਮ ਸ਼ਰਮਾਂ ਤੇ ਵਾਈ.ਐਸ. ਕਾਲਜ ਦੇ ਇੰਚਾਰਜ ਸਰਬਜੀਤ ਕੌਰ ਚਹਿਲ ਤੋਂ ਇਲਾਵਾ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।



