ਸੰਗਰੂਰ, 19 ਦਸੰਬਰ (ਹਰਜੀਤ ਸਿੰਘ ਹਸਨਪੁਰੀ)- ਅਕਾਲ ਡਿਗਰੀ ਕਾਲਜ ਨਾਨ ਟੀਚਿੰਗ ਸਟਾਫ ਯੂਨੀਅਨ ,ਮਸਤੂਆਣਾ ਸਾਹਿਬ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਜੱਗਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ’ਚ ਯੂਨੀਅਨ ਦੇ ਸਾਰੇ ਮੈਂਬਰ ਸ਼ਾਮਲ ਹੋਏ। ਮੀਟਿੰਗ ਦੌਰਾਨ ਯੂਨੀਅਨ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਯੂਨੀਅਨ ਦੀ ਮੁੜ ਤੋਂ ਚੋਣ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿਦਰਪਾਲ ਸਿੰਘ ਸਿੱਦਕੀ ਵੱਲੋਂ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਕਾਰਜਕਾਰੀ ਮੈਂਬਰ ਸਤਨਾਮ ਸਿੰਘ ਨੇ ਜੱਗਰ ਸਿੰਘ ਦਾ ਨਾਮ ਮੁੜ ਪ੍ਰਧਾਨ ਦੇ ਅਹੁਦੇ ਲਈ ਪੇ ਕੀਤਾ ,ਪ੍ਰੰਤੂ ਯੂਨੀਅਨ ਦੇ ਹਾਜ਼ਰ ਨੌ ਮੈਂਬਰਾਂ ਵਿੱਚੋਂ ਗੁਰਚਰਨ ਸਿੰਘ ਭਿੰਡਰ ਬਹਾਦਰਪੁਰ ਜਗਦੀਸ਼ ਪਾਲ ਸ਼ਰਮਾ ਅਤੇ ਭੂਰਾ ਸਿੰਘ ਬਡਰੁੱਖਾਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਗਿਆ। ਇਨ੍ਹਾਂ ਤਿੰਨ ਮੈਂਬਰਾਂ ਤੋਂ ਇਲਾਵਾ ਬਾਕੀ ਬਹੁਗਿਣਤੀ ਮੇੈਂਬਰਾਂ ਨੇ ਜੱਗਰ ਸਿੰਘ ਨੂੰ ਮੁੜ ਪ੍ਰਧਾਨ ਬਣਾਉਣ ’ਤੇ ਸਹਿਮਤੀ ਪ੍ਰਗਟਾਈ। ਇਸੇ ਤਰ੍ਹਾਂ ਸੁਰਿੰਦਰਪਾਲ ਸਿੰਘ ਸਿੱਦਕੀ ਨੂੰ ਸਰਪ੍ਰਸਤ, ਸਤਨਾਮ ਸਿੰਘ ਭੰਮਾਵੱਦੀ ਨੂੰ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਮਾਨ ਨੂੰ ਮੀਤ ਪ੍ਰਧਾਨ, ਸਤਨਾਮ ਸਿੰਘ ਮਸਤੂਆਣਾ ਸਾਹਿਬ ਨੂੰ ਜਨਰਲ ਸਕੱਤਰ,ਲਛਮਣ ਸਿੰਘ ਕਲੇਰ ਨੂੰ ਖਜ਼ਾਨਚੀ ,ਜਗਦੀਸ਼ ਪਾਲ ਸ਼ਰਮਾ ਤੇ
ਭੂਰਾ ਸਿੰਘ ਬਡਰੱਖਾਂ ਨੂੰ ਮੇਂੈਬਰ ਚ੍ਯੁਣਿਆ ਗਿਆ। ਚੋਣ ਤੋਂ ਬਾਅਦ ਸਾਬਕਾ ਸਕੱਤਰ ਤੋਂ ਯੂਨੀਅਨ ਦੇ ਪੁਰਾਣੇ ਰਿਕਾਰਡ ਵਾਲਾ ਰਜਿਸਟਰ ਤੇ ਯੂਨੀਅਨ ਦਾ ਬਾਕੀ ਰਿਕਾਰਡ ਮੰਗਿਆ ਗਿਆ ਤਾਂ ਉਸ ਨੇ ਇਹ ਰਿਕਾਰਡ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਯੂਨੀਅਨ ਦੀ ਮੀਟਿੰਗ ਵਿੱਚੋਂ ਉਠ ਕੇ ਚਲਾ ਗਿਆ। ਇਸ ਮੌਕੇ ਪ੍ਰਧਾਨ ਜੱਗਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਯੂਨੀਅਨ ਵੱਲੋਂ ਜ਼ੋ ਜਿੰਮੇਵਾਰੀ ਸੌਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਣਗੇ ਅਤੇ ਯੂਨੀਅਨ ਦੇ ਕੰਮਾਂ ਨੂੰ ਸਰਕਾਰ ਤੋਂ ਉਹ ਪਹਿਲ ਦੇ ਅਧਾਰ ’ਤੇ ਕਰਵਾਉਣਗੇ। ਮੀਟਿੰਗ ਦੌਰਾਨ ਯੂਨੀਅਨ ਦੇ ਜਨਰਲ ਸੱਕਤਰ ਸਤਨਾਮ ਸਿੰਘ ਨੇ ਕਿਹਾ ਕਿ ਪ੍ਰਿੰਸੀਪਲ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਵੱਲੋਂ ਬਣਾਈ ਗਈ ਜੁਆਇੰਟ ਐਕਸ਼ਨ ਕਮੇਟੀ ਦੇ ਫੈਸਲੇ ਅਨੁਸਾਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਅਤੇ ਪਿਛਲੇ ਤਕਰੀਬਨ ਡੇਢ ਸਾਲ ਤੋਂ 95 ਫੀਸਦੀ ਸਹਾਇਤਾ ਪ੍ਰਾਪਤ ਕਾਲਜਾਂ ਦੀਆਂ ਗ੍ਰਾਂਟਾਂ ਜਾਰੀ ਨਾ ਕਰਨ ਦੇ ਰੋਸ ਵਜੋਂ ਯੂਨੀਵਰਸਿਟੀ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਦਾ ਮੁਕੰਮਲ ਬਾਈਕਾਟ ਕਰਕੇ ਧਰਨਾ ਦਿੱਤਾ ਗਿਆ।



