ਧਨੌਲਾ, 19 ਦਸੰਬਰ (ਸਰਾਜ ਘਨੌਰ/ਸੰਕਰ ਬਾਂਸਲ)- ਪ੍ਰੈ¤ਸ ਟਰੱਸਟ ਪੰਜਾਬ ਦੇ ਪ੍ਰਧਾਨ ਡਾ. ਅਨਵਰ ਭਸੌੜ ਇੰਟਰਨੈਸ਼ਨਲ ਪੱਧਰ ’ਤੇ ਇਕਾਈਆਂ ਬਣਾਉਣ ਲਈ ਆਸਟ੍ਰੇਲੀਆ ਦੌਰੇ ’ਤੇ ਰਵਾਨਾ ਹੋ ਗਏ ਹਨ। ਪ੍ਰੈ¤ਸ ਸਕੱਤਰ ਡਾ. ਸਰਾਜ ਘਨੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਫੀਲਡ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਹਮੇਸ਼ਾ ਹੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਡਾ. ਅਨਵਰ ਭਸੌੜ ਦੌਰੇ ਤੋਂ ਵਾਪਿਸ ਆਉਂਦਿਆਂ ਹੀ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮਿਲ ਕੇ ਪੱਤਰਕਕਾਰਾਂ ਦੀਆਂ ਮੰਗਾਂ ਜਿਵੇਂ ਬੀਮਾ, ਲਗਦਾ ਟੋਲ ਟੈਕਸ ਤੇ ਸ਼ਿਕਾਇਤ ਨਿਵਾਰਨ ਕਮੇਟੀ ਆਦਿ ਮੰਗਾਂ
ਧਿਆਨ ਵਿੱਚ ਰੱਖਣਗੇ। ਉਨ੍ਹਾਂ ਕਿਹਾ ਕਿ ਡਾ. ਭਸੌੜ ਪਹਿਲਾਂ ਉ¤ਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਪੰਜਾਬ ਸ. ਬਿਕਰਮ ਸਿੰਘ ਮਜੀਠੀਆ ਨੂੰ ਮਿਲ ਕੇ ਫੀਲਡ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਦੀਆਂ ਮੰਗਾਂ ਧਿਆਨ ਵਿੱਚ ਲਿਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੱਤਰਕਾਰਾਂ ਨਾਲ ਕੀਤੇ ਵਾਅਦੇ ਅਨੁਸਾਰ ਮੰਨੀਆਂ ਮੰਗਾਂ ਨੂੰ ਮਨਵਾਉਣ ਲਈ ਉਹ ਸੰਘਰਸ਼ ਕਰਦੇ ਰਹਿਣਗੇ।



