Skip to content
Independent perspectives. Global stories.
BREAKING

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ 4500 ਕਿਸਾਨਾਂ ਨੇ ਕੀਤੀਆਂ ਆਤਮਹੱਤਿਆਵਾਂ : ਜ਼ੀਰਾ

Share this story

ਸੁਰਿੰਦਰ ਸਿੰਘ ਪਦਮ ਦੀ ਵਿਸ਼ੇਸ਼ ਰਿਪੋਰਟ
03_22 ਸ਼ਾਹਕੋਟ, 20 ਦਸੰਬਰ- ਪੰਜਾਬ ਦਾ ਕਿਸਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਰਜ਼ਾਈ ਹੋ ਚੁੱਕਾ ਹੈ ਅਤੇ ਆਤਮ-ਹੱਤਿਆਵਾਂ ਕਰ ਰਿਹਾ ਹੈ, ਜਿਸ ਕਾਰਨ ਹੁਣ ਤਕ ਕਰੀਬ 4500 ਕਿਸਾਨਾਂ ਨੇ ਆਤਮ-ਹੱਤਿਆ ਕੀਤੀ ਹੈ। ਉਕਤ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਕਿਸਾਨ ਸੈਲ ਦੇ ਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ ਨੇ ਸ਼ਾਹਕੋਟ ਵਿਖੇ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਨੇ ਕਿਸਾਨਾਂ ਦਾ 71,000 ਕਰੋੜ ਰੁਪਏ ਕਰਜ਼ਾ ਮੁਆਫ਼ ਕੀਤਾ ਸੀ ਪਰ ਖੁਦ ਨੂੰ ਕਿਸਾਨ ਹਿਤੈਸ਼ੀ ਅਖਵਾਉਣ ਵਾਲੀ ਅਕਾਲੀ-ਭਾਜਪਾ ਸਰਕਾਰ ਕਿਸਾਨੀ ਮੰਗਾਂ ਤੋਂ ਅਨਜਾਣ ਬਣੀ ਬੈਠੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੀ ਭਾਇਵਾਲ ਪਾਰਟੀ ਭਾਜਪਾ ਦੇ ਕੇਂਦਰ ’ਚ ਹੁੰਦਿਆਂ ਕਰਜਾਈ ਹੋ ਚੁੱਕੇ ਕਿਸਾਨਾਂ ਨੂੰ ਰਾਹਤ ਤਾਂ ਕਿ ਦਵਾਉਣੀ ਸੀ ਸਗੋਂ ਹੀ ਉਨ੍ਹਾਂ ’ਤੇ ਪ੍ਰਤੀ ਕਿਲੇ ਦੇ ਹਿਸਾਬ ਨਾਲ ਟੈਕਸ ਲਗਾ ਕੇ ਕਿਸਾਨਾਂ ’ਤੇ ਹੋਰ ਬੋਝ ਪਾ ਦਿੱਤਾ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਟੈਕਸ

ਮੁਆਫ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਸੂਬੇ ਦੇ ਕਿਸਾਨਾਂ ਦਾ ਅੱਜ ਤਕ ਦਾ ਸਾਰਾ ਕਰਜ਼ਾ ਮੁਆਫ਼ ਕਰਵਾਵੇ ਤਾਂ ਜੋ ਦੇਸ਼ ਦਾ ਅੰਨਦਾਤਾ ਅਖਵਾਉਣ ਵਾਲਾ ਕਿਸਾਨ ਆਤਮ-ਹੱਤਿਆ ਦੇ ਰਾਹ ਨੂੰ ਛੱਡ ਸਕੇ। ਉਨ੍ਹਾਂ ਪੰਜਾਬ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹ¤ਲ ਕਰਨ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਇੰਨ-ਬਿੰਨ ਲਾਗੂ ਕਰਨ ਦਾ ਦਾਅਵਾ ਕੀਤਾ ਸੀ ਪਰ ਉਹੀ ਸਰਕਾਰ ਆਪਣੇ ਦਾਅਵੇ ਨੂੰ ਭੁਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਵਾਮੀਨਾਥਨ ਕਮੀਸ਼ਨ ਦੀ ਰਿਪੋਰਟ ਜਲਦ ਲਾਗੂ ਕਰੇ। ਜ਼ੀਰਾ ਨੇ ਦੱਸਿਆ ਕਿ ਪਾਵਰਕਾਮ ਬਿਜਲੀ ਬੋਰਡ ਵਲੋਂ ਪਿਛਲੇ ਕਈ ਸਾਲਾਂ ਤੋਂ ਪੈਂਡਿੰਗ 70 ਹਜ਼ਾਰ ਟਿਊਬਵੈ¤ਲ ਕੁਨੈਕਸ਼ਨ ਦੇਣ ਲਈ ਡਿਮਾਂਡ ਨੋਟਿਸ ਅਕਾਲੀ ਐ¤ਮ. ਐ¤ਲ. ਏ., ਮੰਤਰੀਆਂ ਅਤੇ ਮੈਂਬਰ ਪਾਰਲੀਮੈਂਟ ਨੇ ਜਨਤਾ ਦੇ ਸਾਹਮਣੇ ਕਿਸਾਨਾਂ ਨੂੰ ਜਾਰੀ ਕੀਤੇ ਸਨ ਅਤੇ ਕਿਸਾਨਾਂ ਨੇ ਸਾਰੀਆਂ ਸ਼ਰਤਾਂ ਪੂਰੀਆਂ ਕਰਕੇ ਟੈਸਟ ਰਿਪੋਰਟਾਂ ਵੀ ਜਮ੍ਹਾ ਕਰਵਾ ਦਿੱਤੀਆਂ ਸਨ ਪਰ ਅਜੇ ਤਕ ਇਕ ਵੀ ਕੁਨੈਕਸ਼ਨ ਕਿਸਾਨਾਂ ਨੂੰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੋਕੇ ਦਾ ਮੁਆਵਜ਼ਾ 420 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਦੇਣੇ ਸਨ ਜਿਸ ਦੀ ਕੁਲ ਰਾਸ਼ੀ 150 ਕਰੋੜ ਰੁਪਏ ਬਣਦੀ ਹੈ ਪਰ ਸਰਕਾਰ ਨੇ ਕਿਸਾਨਾ ਨੂੰ ਅੱਜ ਤਕ ਉਕਤ ਰਕਮ ਉਪਲੱਬਧ ਹੀ ਨਹੀਂ ਕਰਵਾਈ। ਉਨ੍ਹਾਂ ਮੰਗ ਕੀਤੀ ਕਿ ਇਹ ਰਾਸ਼ੀ ਵਧਾ ਕੇ 5 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਤੇ ਸੂਬਾ ਸਰਕਾਰ ਵਲੋਂ ਤੁਰੰਤ ਕਿਸਾਨੀ ਮਸਲਿਆਂ ਨੂੰ ਹੱਲ ਕਰਨ ਲਈ ਕੋਈ ਕਦਮ ਨਾ ਚੁੱਕਿਆ ਗਿਆ ਤਾਂ ਉਨ੍ਹਾਂ ਦੀ ਅਗਵਾਈ ’ਚ ਸੂਬਾ ਕਾਂਗਰਸ ਦੇ ਕਿਸਾਨ ਸੈਲ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਮਿਲ ਕੇ ਮਾਘੀ ਤੋਂ ‘ਮਾਘੀ ਸੰਘਰਸ਼’ ਸ਼ੁਰੂ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਮੋਦੀ ਤੇ ਬਾਦਲ ਸਰਕਾਰ ਦੀ ਹੋਵੇਗੀ। ਇਸ ਮੌਕੇ ਦਲਜੀਤ ਸਿੰਘ ਗੱਟੀ ਰਾਏਪੁਰ, ਪੂਰਨ ਸਿੰਘ ਥਿੰਦ ਜਨਰਲ ਸਕੱਤਰ ਕਿਸਾਨ ਸੈਲ, ਅਮਰਜੀਤ ਸਿੰਘ, ਪਿਆਰਾ ਸਿੰਘ, ਹਰਵਿੰਦਰ ਸਿੰਘ ਕੰਵਲ, ਰਣਜੀਤ ਸਿੰਘ, ਸਵਰਣ ਸਿੰਘ ਆਦਿ ਹਾਜ਼ਰ ਸਨ।

WRITTEN BY