Skip to content
Independent perspectives. Global stories.
BREAKING

ਜ਼ਿਲ੍ਹਾ ਬਰਨਾਲਾ ਯੂਥ ਵਿੰਗ ਦੀ ਰੈਲੀ 24 ਨੂੰ

Share this story

ਬਰਨਾਲਾ, 23 ਦਸੰਬਰ (ਰਾਮ ਸਿੰਘ ਧਨੌਲਾ)- ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਪਾਰਟੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਖ ਬੁਲਾਰਾ ਸ. ਮੱਖਣ ਸਿੰਘ ਧਨੌਲਾ ਅਤੇ ਸਰਕਲ ਪ੍ਰਧਾਨ  ਧਨੌਲਾ ਬੀਰਇੰਦਰਪਾਲ ਸਿੰਘ ਲੱਕੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ ਦੀ ਯੋਗ ਅਗਵਾਈ ਹੇਠ 24 ਦਸੰਬਰ ਨੂੰ ਕੈਸਲ ਪੈਲੇਸ ਰਾਏਕੋਟ ਰੋਡ ਬਰਨਾਲਾ ਵਿਖੇ ਯੂਥ ਵਿੰਗ ਦੀ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਰਕਲ ਧਨੌਲਾ ਤੋਂ ਭਾਰੀ ਗਿਣਤੀ ਵਿੱਚ ਵਰਕਰ ਅਤੇ ਆਗੂ ਸ਼ਮੂਲੀਅਤ ਕਰਨਗੇ। ਇਸ ਰੈਲੀ ’ਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਹਲਕਾ ਭਦੌੜ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਮਾਲਵਾ ਜ਼ੋਨ ਦੇ ਇੰਚਾਰਜ ਹਰਪਾਲ ਸਿੰਘ ਜੁਨੇਜਾ ਸੰਬੋਧਨ ਕਰਨਗੇ। ਇਸ ਮੌਕੇ ਹਰਵਿੰਦਰ ਸਿੰਘ, ਜਤਿੰਦਰ ਸਿੰਘ ਸੋਨੀ, ਸੁਖਚਰਨ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।

WRITTEN BY