Skip to content
Independent perspectives. Global stories.
BREAKING

ਬਾਦਲ ਵੱਲੋਂ ਦੁੱਖ ਦਾ ਪ੍ਰਗਟਾਵਾ

Share this story

ਚੰਡੀਗੜ੍ਹ, 22 ਦਸੰਬਰ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਪੰਜਾਬੀ ਸੱਭਿਆਚਾਰ ਦੇ ਨਾਇਕ ਸ੍ਰੀ ਜਗਦੇਵ ਸਿੰਘ ਜੱਸੋਵਾਲ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਨੇ ਅੱਜ ਸਵੇਰੇ ਸੰਖੇਪ ਬਿਮਾਰੀ ਮਗਰੋਂ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ 80 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀ ਜੱਸੋਵਾਲ ਨੂੰ ਇਕ ਉਚ ਹਸਤੀ ਅਤੇ ਸੱਭਿਆਚਾਰਕ ਦੂਤ ਦੱਸਿਆ ਜਿਨ੍ਹਾਂ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਵੱਡਾ

ਯੋਗਦਾਨ ਪਾਇਆ। ਸ੍ਰੀ ਜੱਸੋਵਾਲ ਨੇ ਆਪਣੇ ਯਤਨਾਂ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਤੇ ਸ਼ਾਨਦਾਰ ਸੱਭਿਆਚਾਰ ਨੂੰ ਸੂਬੇ ਦੇ ਕੋਨੇ-ਕੋਨੇ ਤੋਂ ਇਲਾਵਾ ਦੇਸ਼ ਅਤੇ ਕੌਮਾਂਤਰੀ ਪੱਧਰ ’ਤੇ ਪਹੁੰਚਾਉਣ ਲਈ ਵਿਲੱਖਣ ਭੂਮਿਕਾ ਨਿਭਾਈ। ਸ੍ਰੀ ਜੱਸੋਵਾਲ ਇਕ ਬਹੁ-ਪੱਖੀ ਸ਼ਖਸੀਅਤ ਸਨ ਜੋ ਕਿ ਪੰਜਾਬ ਦੇ ਸਮੁੱਚੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਿਆਸਤ ਵਿੱਚ ਲਗਾਤਾਰ ਸਰਗਰਮ ਰਹੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਲਾ, ਸੱਭਿਆਚਾਰ ਅਤੇ ਸਾਹਿਤ ਨੂੰ ਹੁਲਾਰਾ ਦਿੱਤਾ। ਦੁਖੀ ਪਰਿਵਾਰ ਦੇ ਮੈਂਬਰਾਂ, ਸਨੇਹੀਆਂ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦੀ ਸਮਰਥਾ ਬਖਸ਼ਣ। ਉਨ੍ਹਾਂ ਕਿਹਾ ਕਿ ਸ੍ਰੀ ਜੱਸੋਵਾਲ ਦੀ ਮੌਤ ਨਾਲ ਸਾਹਿਤ ਤੇ ਸੱਭਿਆਚਾਰ ਦੇ ਖੇਤਰ ਵਿੱਚ ਇਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਪੂਰਨਾ ਬਹੁਤ ਮੁਸ਼ਕਲ ਹੈ।

WRITTEN BY