Skip to content
Independent perspectives. Global stories.
BREAKING

ਦਿੜ੍ਹਬਾ ’ਚ ਪੈਨਸ਼ਨ ਦਿਹਾੜਾ ਮਨਾਇਆ

Share this story

ਦਿੜ੍ਹਬਾ ਮੰਡੀ, 23 ਦਸੰਬਰ (ਸ਼ੀਤਲ)- ਪੰਜਾਬ ਪੈਨਸ਼ਨਰਜ਼ ਫੈਲਫੇਅਰ ਐਸੋਸੀਏਸ਼ਨ ਯੂਨਿਟ ਦਿੜ੍ਹਬਾ ਵੱਲੋਂ ਅੱਜ ਸਾਲਾਨਾ ਅੱਠਵਾਂ ਪੈਨਸ਼ਨਰ ਦਿਹਾੜਾ ਦਿੜ੍ਹਬਾ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਡਾ. ਮੱਘਰ ਸਿੰਘ ਅਤੇ ਪ੍ਰਧਾਨ ਦੀਦਾਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕੁਲਵੰਤ ਸਿੰਘ ਧੂਰੀ ਜ਼ਿਲ੍ਹਾ ਪ੍ਰਧਾਨ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਅਤੇ ਸ. ਦਵਿੰਦਰ ਸਿੰਘ ਬੰਗੜ ਚੀਫ ਮੈਨੇਜਰ ਸਟੇਟ ਬੈਂਕ ਆਫ ਪਟਿਆਲਾ ਮੁੱਖ ਮਹਿਮਾਨ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਪੰਜਾਬ ਐਂਡ ਸਿੰਧ ਬੈਂਕ ਦਿੜ੍ਹਬਾ, ਪੰਜਾਬ ਨੈਸ਼ਨਲ ਬੈਂਕ ਦਿੜ੍ਹਬਾ, ਓਰੀਐਂਟਲ ਬੈਂਕ ਆਫ ਕਾਮਰਸ ਦਿੜ੍ਹਬਾ ਅਤੇ ਐਚ.ਡੀ.ਐਫ.ਸੀ. ਬੈਂਕ ਦੇ ਮੈਨੇਜਰ ਸਾਹਿਬਾਨਾਂ ਨੇ ਵਿਸ਼ੇਸ ਤੌਰ ’ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਧੂਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਪੈਨਸ਼ਨਰਾਂ ਦੀਆਂ ਕਾਫੀ ਹੱਦ ਤੱਕ ਮੰਗਾਂ ਮੰਨ ਲਈਆਂ ਹਨ ਪਰੰਤੂ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਕਿਸੇ ਵੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ, ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦਾ ਬਕਾਇਆ ਅਤੇ ਸੱਤ ਫੀ ਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਨਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਉਕਤ ਮੰਗਾਂ ਨੂੰ ਜਲਦੀ ਨਾ ਪੂਰਾ ਕੀਤਾ ਤਾਂ ਉਨ੍ਹਾਂ ਨੂੰ ਪੰਜਾਬ ਸਰਕਾਰ ਖ਼ਿਲਾਫ ਮਜਬੂਰਨ ਹੀ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ। ਇਸ ਮੌਕੇ ਐਸੋਸੀਏਸ਼ਨ ਯੂਨਿਟ ਦਿੜ੍ਹਬਾ ਦੇ ਪ੍ਰਧਾਨ ਦੀਦਾਰ ਸਿੰਘ ਨੇ ਸਾਲਾਨਾ ਰਿਪੋਰਟ ਪੜ੍ਹੀ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਇਸ ਤੋਂ ਪਹਿਲਾਂ ਸ਼੍ਰੀ ਚਿਰੰਜੀ ਲਾਲ ਸ਼ਰਮਾ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਪੰਜਾਬ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।
ਇਸ ਦੌਰਾਨ ਹਰ ਸਾਲ ਦੀ ਤਰ੍ਹਾਂ ਪੰਜ ਸੀਨੀਅਰ ਪੈਨਸ਼ਨਰਾਂ ਜਿਨ੍ਹਾਂ ਵਿੱਚ ਸ਼੍ਰੀ ਚੰਦ ਸਿੰਘ ਜਨਾਲ, ਛੋਟਾ ਸਿੰਘ ਕਾਹਨਗੜ੍ਹ, ਸਰੂਪ ਸਿੰਘ ਤੂਰਬੰਨਜਾਰਾ, ਰਾਮਦਾਸ ਖੇਤਲਾ     ਅਤੇ ਜੈ ਗੋਪਾਲ ਸਿੰਗਲਾ ਦਾ ਲੋਈਆਂ ਅਤੇ ਟਰਾਫੀਆਂ ਦੇ ਕੇ ਸਨਮਾਨ ਕੀਤਾ ਗਿਆ।
ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸਮਾਜ ਸੇਵਕ ਤੇ ਚੇਅਰਮੈਨ ਡਾ. ਮੱਘਰ ਸਿੰਘ, ਮਾਸਟਰ ਅਜੈਬ ਸਿੰਘ ਰਟੋਲ, ਕਾਮਰੇਡ ਭੀਮ ਸਿੰਘ ਆਦਿ ਨੇ ਸੰਬੋਧਨ ਕੀਤਾ। ਸਮਾਗਮ ਦੌਰਾਨ ਪ੍ਰਸਿੱਧ ਕਵੀਸ਼ਰੀ ਮਾਸਟਰ ਭੀਮ ਮੌੜ ਨੇ ਆਪਣੀ ਬੁ¦ਦ ਆਵਾਜ਼ ਵਿੱਚ ਕਵੀਸ਼ਰੀ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ।
ਇਸ ਸਮਾਗਮ ਵਿੱਚ ਸ਼੍ਰੀ ਲੱਭੂ ਰਾਮ, ਦੇਵ ਰਾਜ ਸਿੰਗਲਾ, ਸੁਰਜੀਤ ਸਿੰਘ ਘੁਮਾਣ, ਕ੍ਰਿਸ਼ਨ ਚੰਦ ਆਦਿ 125 ਦੇ ਕਰੀਬ ਪੈਨਸ਼ਨਰਜ਼ ਨੇ ਸ਼ਮੂਲੀਅਤ ਕੀਤੀ। ਮੰਚ ਦਾ ਸੰਚਾਲਨ ਸ਼੍ਰੀ ਇੰਦਰਜੀਤ ਸਿੰਗਲਾ ਯੂਨਿਟ ਸਕੱਤਰ ਦਿੜ੍ਹਬਾ ਨੇ ਨਿਭਾਇਆ।

WRITTEN BY