ਚੰਡੀਗੜ੍ਹ 24 ਦਸੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਮੁੱਖ ਸੰਸਦੀ ਸਕੱਤਰ ਸ. ਦੇਸ ਰਾਜ ਸਿੰਘ ਧੁੱਗਾ ਨੂੰ ਦਲ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਨਾਮਜ਼ਦ ਕੀਤਾ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਪਾਰਟੀ ਦੇ ਸਕੱਤਰ ’ਤੇ ਬੁਲਾਰੇ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ. ਦੇਸ ਰਾਜ ਸਿੰਘ ਧੁੱਗਾ ਇਸ ਵੇਲੇ ਸ਼੍ਰੀ ਹਰਗੋਬਿੰਦਪੁਰ ਰਾਖਵਾਂ ਹਲਕੇ ਤੋਂ ਵਿਧਾਇਕ ਬਣ ਕੇ ਪੰਜਾਬ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਹਨ। ਇਸ ਤੋਂ ਪਹਿਲਾਂ ਸ. ਧੁੱਗਾ ਲਗਾਤਾਰ ਵਿਧਾਨ ਸਭਾ ਹਲਕਾ ਗੜ੍ਹਦੀਵਾਲਾ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸਨ।



