Skip to content
Independent perspectives. Global stories.
BREAKING

ਬੰਦੀ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸੂਰਤ ਸਿੰਘ ਖਾਲਸਾ ਮੈਦਾਨ ’ਚ ਨਿਤਰੇ

Share this story

ਭਾਈ ਗੁਰਬਖਸ਼ ਸਿੰਘ ਖਾਲਸਾ ਤੋਂ ਬਾਅਦ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ
Page-1_27 ਪੰਥਕ ਜਜ਼ਬੇ ਦੇ ਮੁਰੀਦ ਅਤੇ ਸਿੱਖ ਧਰਮ ਯੁੱਧ ਮੋਰਚੇ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਜਥੇਦਾਰ ਸੂਰਤ ਸਿੰਘ ਖਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਹੁਲਾਰਾ ਦਿੰਦਿਆਂ ਮਰਨ ਵਰਤ ਦੀ ਲੜੀ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਮਰਨ ਵਰਤ ਉਪਰ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਤੋਂ ਬਾਅਦ ਇਸ ਸੰਘਰਸ਼ ਨੂੰ ਅੱਗੇ ਤੋਰਨ ਲਈ ਉਹ ਮਰਨ ਵਰਤ ਸ਼ੁਰੂ ਕਰਨਗੇ। ਸਮੁੱਚੀਆਂ ਪੰਥਕ ਜਥੇਬੰਦੀਆਂ ਦੀ ਹਮਾਇਤ ਨਾਲ ਇਹ ਮਰਨ ਵਰਤ ਸ਼ੁਰੂ ਕੀਤੇ ਜਾਣ ਦੀ ਥਾਂ ਬਾਰੇ ਬਾਅਦ ਵਿਚ ਸਾਂਝੇ ਸਲਾਹ-ਮਸ਼ਵਰੇ ਸਲਾਹ ਮਸ਼ਵਰੇ ਨਾਲ ਫੈਸਲਾ ਕੀਤਾ ਜਾਵੇਗਾ। ਇਹ ਐਲਾਨ ਕਰਨ ਮੌਕੇ ਉਨ੍ਹਾਂ ਵੱਲੋਂ ਪੰਥਕ ਆਗੂਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਤੇ ਕੇਂਦਰ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਬੁੱਧਵਾਰ ਨੂੰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ, ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਜਲਦ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਇਸ ਮੌਕੇ

ਸਾਬਕਾ ਲੋਕ ਸਭਾ ਮੈਂਬਰ ਰਾਜਦੇਵ ਸਿੰਘ ਖਾਲਸਾ, ਸੇਵਾ ਮੁਕਤ ਪਿੰ੍ਰਸੀਪਲ ਭੁਪਿੰਦਰ ਸਿੰਘ ਗਰੇਵਾਲ, ਸਾਬਕਾ ਬਸਪਾ ਆਗੂ ਰਾਮ ਚੰਦ ਤਲਵੰਡੀ, ਜਨਤਾ ਦਲ ਦੇ ਆਗੂ ਸ. ਅਨੂਪ ਸਿੰਘ ਭਾਦੜੂ ਤੋਂ ਇਲਾਵਾ ਵੱਡੀ ਗਿਣਤੀ ੁਿਵੱਚ ਪੰਥ ਦਰਦੀ ਮੌਜੂਦ ਸਨ। ਇਸ ਮੌਕੇ ’ਤੇ ਇਹ ਵੀ ਦੱਸਿਆ ਗਿਆ ਕਿ ਜਥੇਦਾਰ ਸੂਰਤ ਸਿੰਘ ਖਾਲਸਾ ਤੋਂ ਬਾਅਦ ਭਾਈ ਜਤਿੰਦਰ ਸਿੰਘ ਈਸੜੂ ਇਸ ਲੜੀ ਨੂੰ ਜਾਰੀ ਰੱਖਣਗੇ। ਅਮਰੀਕਾ ਦੇ ਨਾਗਰਿਕ ਜਥੇਦਾਰ ਖਾਲਸਾ ਲੁਧਿਆਣਾ ਨੇੜੇ ਪੈਂਦੇ ਹਸਨਪੁਰ ਪਿੰਡ ਦੇ ਜੰਪਲ ਹਨ। ਉਨ੍ਹਾਂ ਨੂੰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ  ਪਿਤਾ ਸਚਖੰਡ ਵਾਸੀ ਬਾਬਾ ਜੋਗਿੰਦਰ ਸਿੰਘ ਖਾਲਸਾ ਦੇ ਨਿੱਜੀ ਸਹਾਇਕ ਹੋਣ ਦਾ ਮਾਣ ਵੀ  ਮਿਲਿਆ।’

WRITTEN BY