ਸੰਗਰੂਰ, 25 ਦਸੰਬਰ (ਹਰਜੀਤ ਸਿੰਘ ਹਸਨਪੁਰੀ)- ਬਿਜਲੀ ਬੋਰਡ ਐਂਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਨੇ ਸੰਗਰੂਰ ਮੰਡਲ ਅਤੇ ਵੱਖ ਵੱਖ ਉਪ ਮੰਡਲਾਂ ਵਿੱਚ ਕਾਲੇ ਬਿੱਲੇ ਲਾ ਕੇ ਕਾਲਾ ਦਿਵਸ ਮਨਾਇਆ ਅਤੇ ਕੇਂਦਰ ਤੇ ਰਾਜ ਸਰਕਾਰ ਖਿਲਾਫ ਰੋਸ ਮੁਜ਼ਾਹਰੇ ਕੀਤੇ। ਸਰਕਲ ਪ੍ਰਧਾਨ ਸੰਤ ਸਿੰਘ ਅਤੇ ਵਿੱਤ ਸਕੱਤਰ ਯਸ਼ ਪਾਲ ਸ਼ਰਮਾ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਬਿਜਲੀ ਐਕਟ 2003 ਵਿੱਚ ਗਲਤ ਢੰਗ ਨਾਲ ਸੋਧਾ ਕਰਕੇ ਲੋਕ ਸਭਾ ਵਿੱਚ ਬਿੱਲ ਪਾਸ ਕਰ ਰਹੀ ਹੈ। ਜਿਸ ਦੇ ਵਿਰੋਧ ਵਿੱਚ ਸਮੁੱਚੇ ਪੰਜਾਬ ਵਿਚ ਮੰਡਲ ਅਤੇ ਉਪ ਮੰਡਲ ਪੱਧਰ ’ਤੇ ਰੋਸ ਵਜੋਂ ਕਾਲਾ ਦਿਵਸ ਮਨਾਇਆ ਗਿਆ ਹੇੈ। ਉਨ੍ਹਾਂ ਆਖਿਆ ਕਿ ਜਿਹੜੇ ਮੁੱਦਿਆਂ ਨੂੰ ਲੈ ਕੇ ਭਾਜਪਾ ਸੱਤਾ ਵਿੱਚ ਆਈ ਸੀ ਉਨ੍ਹਾਂ ਮੁੱਦਿਆਂ ’ਤੇ ਕੰਮ ਕਰਨ ਦੀ ਬਜਾਏ ਲੋਕ ਮੁਲਾਜ਼ਮ ਅਤੇ ਮਜ਼ਦੂਰ ਮਾਰੂ ਫੈਸਲੇ ਕੀਤੇ ਜਾ ਰਹੇ ਹਨ ਅਤੇ ਬਿਜਲੀ ਐਕਟ 2003 ਵਿਚ ਸੋਧ ਕਰਕੇ ਅਤੇ ਕਿਰਤ
ਕਾਨੂੰਨਾਂ ਵਿੱਚ ਸੋਧਾਂ ਕਰਕੇ ਅਤੇ ਕਿਰਤੀਆਂ ਦਾ ਸੋ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਵੀ ਨਵੀਂ ਭਰਤੀ ਵਾਲੇ ਮੁਲਾਜ਼ਮਾਂ ਨੂੰ ਸਿਰਫ ਦੋ ਸਾਲਾਂ ਤੱਕ ਸਿਰਫ ਬੇਸਿਕ ਪੇਅ ਦੇਣ ਦੇ ਘਾਤਕ ਫੈਸਲੇ ਲਏ ਜਾ ਰਹੇ ਹਨ। ਸਰਕਾਰੀ ਅਤੇ ਗੇੈਰ ਸਰਕਾਰੀ ਜਾਇਦਾਦ ਭੰਨ ਤੋੜ ਰੋਕੂ ਐਕਟ 2014 ਵਰਗੇ ਕਾਨੂੰਨ ਪਾਸ ਕਰਕੇ ਮਜ਼ਦੂਰਾਂ, ਮੁਲਾਜ਼ਮਾਂ ਕਿਸਾਨਾਂ ਅਤੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਕੁਚਲਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਉਨ੍ਹਾਂ ਆਖਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਤੇ ਮੁਲਾਜ਼ਮ ਮਾਰੂ ਫੈਸਲਿਆਂ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਕਸਤੂਰੀ ਲਾਲ, ਕਰਨੈਲ ਸਿੰਘ ਭਵਾਨੀਗੜ੍ਹ, ਕਰਨੈਲ ਸਿੰਘ ਬਡਰੁੱਖਾਂ ਗੁਲਜ਼ਾਰ ਸਿੰਘ ,ਜ਼ੋਗਿੰਦਰ ਪਾਲ ਅਤੇ ਰਜ਼ਨੀਸ਼ ਕੁਮਾਰ ਹਾਜ਼ਰ ਸਨ।



