ਨਵੀਂ ਦਿੱਲੀ, 25 ਦਸੰਬਰ (ਪੀ. ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ 90ਵੇਂ ਜਨਮ ਦਿਨ ‘ਤੇ ਉਨ੍ਹਾਂ ਦੀ ਰਿਹਾਇਸ਼ ‘ਤੇ ਜਾ ਕੇ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਦਿਨ ਨੂੰ ਸੁਸ਼ਾਸਨ ਦਿਵਸ ਦੇ ਰੂਪ ‘ਚ ਮਨਾਉਣ ਨਾਲ ਵੱਡਾ ਕੋਈ ਸਨਮਾਨ ਨਹੀਂ ਹੋ ਸਕਦਾ। ਮੋਦੀ ਅੱਜ ਸਵੇਰੇ ਵਾਜਪਾਈ ਦੀ ਰਿਹਾਇਸ਼ ‘ਤੇ ਗਏ ਅਤੇ ਉਨ੍ਹਾਂ ਨੇ ਜਨਮ ਦਿਨ ਦੀ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਸੰਦੇਸ਼ ‘ਚ ਕਿਹਾ ਉਨ੍ਹਾਂ ਦੇ ਇਕ ਤੇ ਕੇਵਲ ਇਕ ਅਟੱਲ ਜੀ ਨੂੰ ਜਨਮ ਦਿਨ ਦੀ ਗਰਮਜੋਸ਼ੀ ਭਰੀ ਸ਼ੁਭ ਕਾਮਨਾਵਾਂ। ਉਨ੍ਹਾਂ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਨੂੰ ਸੁਸ਼ਾਸਨ ਦਿਵਸ ਦੇ ਰੂਪ ‘ਚ ਮਨਾਉਣ ਅਤੇ ਇਸ ਲਈ ਖੁਦ ਨੂੰ ਸਮਰਪਿਤ ਕਰਨ ਦੇ ਪ੍ਰਣ ਤੋਂ ਵੱਡਾ ਕੋਈ ਸਨਮਾਨ ਨਹੀਂ ਹੋ ਸਕਦਾ। ਮੋਦੀ ਨੇ ਪੰਡਤ ਮਦਨ ਮੋਹਨ ਮਾਲਵੀਆ ਨੂੰ ਵੀ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ।



