Skip to content
Independent perspectives. Global stories.
BREAKING

ਹੋਮਿਓਪੈਥੀ ਇਕ ਸੁਰੱਖਿਅਤ ਅਤੇ ਸਸਤੀ ਇਲਾਜ ਪ੍ਰਣਾਲੀ : ਡਾ. ਚਰਨਜੀਤ ਲਾਲ

Share this story

ਜ¦ਧਰ, 27 ਦਸੰਬਰ (ਮਨਦੀਪ ਸਿੰਘ)- ਹੋਮਿਓਪੈਥਿਕ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਬਸਤੀ ਦਾਨਿਸ਼ਮੰਦਾਂ ਵਿਖੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ ਚਰਨਜੀਤ ਲਾਲ ਦੀ ਅਗਵਾਈ ਹੇਠ ਇਕ ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ ਗਿਆ ਜਿਸ ਵਿਚ 307 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਮਰੀਜ਼ਾਂ ਦੀ ਜਾਂਚ ਡਾ. ਚਰਨਜੀਤ ਲਾਲ ਅਤੇ ਡਾ. ਸੀਮਾ ਰਾਜਨ ਨੇ ਕੀਤੀ। ਕੈਂਪ ਦੌਰਾਨ ਮਰੀਜ਼ਾਂ ਹੋਮਿਓਪੈਥਿਕ ਪ੍ਰਣਾਲੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡਾ. ਚਰਨਜੀਤ ਲਾਲ ਨੇ ਦੱਸਿਆ ਕਿ ਹੋਮਿਓਪੈਥਿਕ ਪ੍ਰਣਾਲੀ ਇਕ ਸੁਰੱਖਿਅਤ ਅਤੇ ਸਸਤੀ ਇਲਾਜ ਪ੍ਰਣਾਲੀ ਹੈ ਅਤੇ ਹਰੇਕ ਵਰਗ ਦੇ ਲੋਕ ਇਸ ਦਾ ਫਾਇਦਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਦਵਾਈ ਮਰੀਜ਼ ਦੇ ਰੋਗ ਨੂੰ ਨਹੀਂ ਬਲਕਿ ਮਰੀਜ਼ ਨੂੰ ਠੀਕ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਮਰੀਜ਼ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ

ਵਧਾਉਂਦੀ ਹੈ ਅਤੇ ਇਸ ਨਾਲ ਐਲਰਜੀ, ਚਮੜੀ ਦੇ ਰੋਗ, ਔਰਤਾਂ ਦੀਆਂ ਬਿਮਾਰੀਆਂ, ਜੋੜਾਂ ਦੇ ਦਰਦ, ਬੱਚਿਆਂ ਦੀਆਂ ਤਕਲੀਫ਼ਾਂ ਵਿਚ ਬਹੁਤ ਫਾਇਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ ਸ਼ੁਰੂ ਤੋਂ ਹੀ ਹੋਮਿਓਪੈਥਿਕ ਦਵਾਈ ਸ਼ੁਰੂ ਕਰੇ ਤਾਂ ਬਿਮਾਰੀ ਠੀਕ ਹੋਣ ਲਈ ਜ਼ਿਆਦਾ ਸਮਾਂ ਨਹੀਂ ਲਗਦਾ। ਜੇਕਰ ਦਵਾਈ ਦੀ ਚੋਣ ਸਹੀ ਹੋਵੇ ਤਾਂ ਹੋਮਿਓਪੈਥੀ ਦੁਆਰਾ ਪੁਰਾਣੀ ਤੋਂ ਪੁਰਾਣੀ ਅਤੇ ਲਾਇਲਾਜ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ ਅਤੇ ਆਪਰੇਸ਼ਨ ਦੀ ਸਥਿਤੀ ਨੂੰ ਵੀ ਟਾਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੋਮਿਓਪੈਥਿਕ ਦਵਾਈਆਂ ਬਦਲਦੇ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਵਿਚ ਵੀ ਕਾਰਗਰ ਸਿੱਧ ਹੁੰਦੀਆਂ ਹਨ। ਇਸ ਮੌਕੇ ਡਿਸਪੈਂਸਰ ਮਨੋਰਮਾ, ਵਰਿੰਦਰ, ਨੰਦ ਲਾਲ ਅਤੇ ਹੋਰ ਸਟਾਫ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਡਾ ਚਰਨਜੀਤ ਲਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀਆਂ ਵਿਚ ਅੱਜ ਕੈਂਪ ਲਗਾਏ ਗਏ, ਜਿਨ੍ਹਾਂ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਫਾਇਦਾ ਉਠਾਇਆ।

WRITTEN BY