ਚੰਡੀਗੜ, 29 ਦਸੰਬਰ (ਪੀ. ਟੀ.)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਨੂੰ ਪਰਮ ਅਗੇਤ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਇਸ ਸਾਲ ਭਲਾਈ ਸਕੀਮਾਂ ਲਈ ਰੱਖੀ ਰਾਸ਼ੀ ਵਿਚ 37.42 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦ¤ਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਾਲ 2014-15 ਦੇ ਬਜਟ ਵਿਚ ਭਲਾਈ ਰਾਸ਼ੀ ਵਧਾ ਕੇ 819 ਕਰੋੜ ਰੁਪਏ ਕਰ ਕੀਤੀ ਗਈ ਜੋ ਕਿ ਪਿਛਲੇ ਸਾਲ 596 ਕਰੋੜ ਰੁਪਏ ਸੀ। ਇਹ ਵਾਧਾ 37.42 ਫੀਸਦੀ ਬਣਦਾ ਹੈ।ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦ¤ਸਿਆ ਕਿ ਇਸ ਸਾਲ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ, ਜਿਸ ਵਿਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਵਜ਼ੀਫੇ ਵੀ ਸ਼ਾਮਲ ਹਨ, ਲਈ 255 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਘੱਟ
ਗਿਣਤੀ ਵਰਗਾਂ ਲਈ ਬਹੁ-ਖੇਤਰੀ ਵਿਕਾਸ ਪ੍ਰੋਗਰਾਮ, ਜਿਸ ਵਿਚ ਘੱਟ ਗਿਣਤੀ ਵਿਦਿਆਰਥੀਆਂ ਦੇ ਵਜ਼ੀਫੇ ਅਤੇ ਘੱਟ ਗਿਣਤੀ ਕੇਂਦਰਿਤ ਬਲਾਕਾਂ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਸ਼ਾਮਲ ਹੈ, ਉਸ ਲਈ 278 ਕਰੋੜ ਰਾਖਵੇਂ ਰੱਖੇ ਗਏ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਪੱਛੜੀਆਂ ਸ਼੍ਰੇਣੀਆਂ ਦੇ ਵਿਕਾਸ ਤੇ ਵਿਦਿਆਰਥੀਆਂ ਦੇ ਵਜ਼ੀਫੇ ਲਈ 75.40 ਕਰੋੜ ਰੁਪਏ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਆਈ.ਟੀ.ਆਈ ਵਿਚ ਕਿੱਤਾਮੁਖੀ ਸਿਖਲਾਈ ਦੇਣ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਆਹ ਸਮੇਂ ਐਸ.ਸੀ/ ਬੀ.ਸੀ/ ਈਸਾਈ ਲੜਕੀਆਂ/ ਵਿਧਵਾਵਾਂ/ ਤਲਾਕਸ਼ੁਦਾ ਅਤੇ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਲੜਕੀਆਂ ਨੂੰ ਪ੍ਰਤੀ ਲਾਭਪਾਤਰ 15000 ਰੁਪਏ ਸ਼ਗਨ ਦੇਣ ਲਈ 90 ਕਰੋੜ ਰੁਪਏ ਦੀ ਰਾਸ਼ੀ ਸਾਲ 2014-15 ਦੌਰਾਨ ਪੰਜਾਬ ਸਰਕਾਰ ਵੱਲੋਂ ਖਰਚ ਕੀਤੀ ਜਾ ਰਹੀ ਹੈ।



