ਪਾਰਟੀ ਦੇ ਸਰਪ੍ਰਸਤ ਮੁੱਖ ਮੰਤਰੀ ਬਾਦਲ ਵੱਲੋਂ ‘ਨਸ਼ਾ ਮੁਕਤ ਭਾਰਤ’ ਦਾ ਸੱਦਾ
ਜਲੰਧਰ/ਚੰਡੀਗੜ੍ਹ, 30 ਦਸੰਬਰ- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਤਰਰਾਸ਼ਟਰੀ ਸਰਹੱਦ ’ਤੇ ਜਾਂਚ ਚੌਂਕੀਆਂ ਨੇੜੇ 3 ਵਿਸ਼ਾਲ ਧਰਨੇ Ñਲਾਏ ਜਾਣਗੇ ਤਾਂ ਜੋ ਨਸ਼ਿਆਂ ਦੀ ਤਸਕਰੀ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪਾਕਿਸਤਾਨ ਨਾਲ ਲਗਦੀ ਸਰਹੱਦ ’ਤੇ ਚੌਕਸੀ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਸਕੇ। ਪਾਰਟੀ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪਾਰਟੀ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਧਰਨੇ ਦੀ ਤਿਆਰੀ ਸਬੰਧੀ ਸੂਬੇ ਦੇ 14 ਜਿਲਿਆਂ ਤੋਂ ਆਏ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਧਰਨੇ ਅਟਾਰੀ, ਹੁਸੈਨੀਵਾਲਾ ਤੇ ਸਦਕੀ ਚੌਂਕੀ ਵਿਖੇ Ñਲਾਏ ਜਾਣਗੇ ਜਦਕਿ ਗੁਰਦਾਸਪੁਰ ਵਿਖੇ ਧਰਨੇ ਦੇ ਪ੍ਰੋਗਰਾਮ ਨੂੰ ਰੱਦ ਕਰਦਿਆਂ ਉ¤ਥੇ ਜਾਣ ਵਾਲੇ ਵਰਕਰ ਅਟਾਰੀ ਵਿਖੇ ਧਰਨੇ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਾਰੇ ਮੰਤਰੀ ਵੀ ਧਰਨਿਆਂ ਵੀ ਸ਼ਾਮਿਲ ਹੋਣਗੇ ਪਰ ਉਹ ਨਿੱਜੀ ਤੌਰ ’ਤੇ ਧਰਨੇ ਵਿਚ ਭਾਗ
ਲੈਣਗੇ ਤੇ ਕੋਈ ਵੀ ਸਰਕਾਰੀ ਸਾਧਨ ਦੀ ਵਰਤੋਂ ਨਹੀਂ ਕਰੇਗਾ।
ਸੀਨੀਅਰ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕੇਂਦਰ ਤੇ ਸੂਬਾ ਸਰਕਾਰ ਤੇ ਦੇਸ਼ ਦੇ ਲੋਕਾਂ ਦੀ ਸਾਂਝੀ ਹੈ ਅਤੇ ਅਕਾਲੀ ਦਲ ਕੇਂਦਰ ਜਾਂ ਬੀ.ਐਸ.ਐਫ. ਵਿਰੁੱਧ ਨਹੀਂ। ਉਨ੍ਹਾਂ ਕਿਹਾ ਕਿ ਕਈ ਵਾਰ ਤੁਹਾਨੂੰ ਆਪਣੀ ਪੁਲਿਸ ਨੂੰ ਵੀ ਜਾਗਰੂਕ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਅਤਿ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਮੈਕਸੀਕੋ ਤੇ ਅਮਰੀਕਾ ਦੀ ਸਰਹੱਦ ਦੀ ਉਦਾਹਰਨ ਦਿੰਦਿਅ੍ਯਾਂ ਕਿਹਾ ਕਿ ਅਮਰੀਕੀ ਸਰਕਾਰ ਨੂੰ ਵੀ ਸਾਡੇ ਵਾਲੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ’ਤੇ ਉਨ੍ਹਾਂ ਨੇ ਠੋਸ ਕਦਮ ਚੁੱਕਕੇ ਕਾਬੂ ਪਾਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਸ਼ਿਆਂ ਵਿਰੁੱਧ ਕੌਮੀ ਲੜਾਈ ਲੜ ਰਿਹਾ ਹੈ ਅਤੇ ਇਹ ਮੰਦਭਾਗਾ ਹੈ ਕਿ ਸੂਬੇ ਨੂੰ ਨਸ਼ੇ ਦਾ ‘ਅੱਡਾ’ ਕਹਿਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਰਗਰਮ ਪਹੁੰਚ ਅਪਣਾ ਕੇ ਨਸ਼ਿਆਂ ਦੀ ਵੱਡੀ ਮਾਤਰਾ ਵਿਚ ਬਰਾਮਦਗੀ ਨਾ ਕੀਤੀ ਹੁੰਦੀ ਤਾਂ ਇਸਨੇ ਵੱਡਾ ਨੁਕਸਾਨ ਕਰਨਾ ਸੀ। ਉਨਾਂ ਕਿਹਾ ਕਿ ਪਹਿਲਾਂ ਵੀ ਸੁਆਰਥ ਲਈ ਪੰਜਾਬੀਆਂ ਨੂੰ ਅੱਤਵਾਦੀ ਗਰਦਾਨਿਆ ਗਿਆ ਸੀ। ਉਨਾਂ ਕਿਹਾ ਕਿ ਅਸੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਨ ਲਈ ਧਰਨੇ Ñਲਾ ਰਹੇ ਹਾਂ ਕਿਉਂਕਿ ਅਫਗਾਨਿਸਤਾਨ ਵਿਚ ਪੈਦਾ ਹੁੰਦੀ ਅਫੀਮ ਅੱਗੋਂ ਤਸਕਰੀ ਰਾਹੀਂ ਸਾਡਾ ਸਭ ਦਾ ਨੁਕਸਾਨ ਕਰ ਰਹੀ ਹੈ। ਉਨ੍ਹਾਂ ਨੇ ‘ਨਸ਼ਾ ਮੁਕਤ ਭਾਰਤ ’ ਦੇ ਨਿਰਮਾਣ ਲਈ ਸਾਰਿਆਂ ਨੂੰ ਮਿਲ ਜੁਲਕੇ ਕੰਮ ਕਰਨ ਦਾ ਸੱਦਾ ਦਿੱਤਾ। ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਬਰਾਮਦਗੀ ਤੇ ਨਸ਼ਾ ਛੁਡਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਅ੍ਯਾਂ ਕਿਹਾ ਕਿ ‘ਲੱਖਾਂ ਲੋਕਾਂ ਨੂੰ ਨਸ਼ੇ ਦੀ ਲਾਹਨਤ ਤੋਂ ਛੁਟਕਾਰਾ ਦਿਵਾਇਆ ਗਿਆ ਹੈ ਤੇ ਮੈਂ ਖੁਦ ਨਸ਼ਾ ਛੁਡਾਊ ਕੇਂਦਰਾਂ ਦਾ ਦੌਰਾ ਕਰਕੇ ਪੀੜ੍ਹਤਾਂ ਨਾਲ ਗੱਲਬਾਤ ਕੀਤੀ ਹੈ ਜਿਨ੍ਹਾਂ ਨੇ ਇਸ ਲਾਹਨਤ ਤੋਂ ਹਮੇਸ਼ਾ ਲਈ ਕਿਨਾਰਾ ਕਰਨ ਦਾ ਵਾਅਦਾ ਕੀਤਾ ਹੈ’। ਇਸ ਤੋਂ ਪਹਿਲਾਂ ਸੀਨੀਅਰ ਆਗੂਆਂ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ ਤੇ ਜਥੇ. ਤੋਤਾ ਸਿੰਘ ਨੇ ਵੀ ਸੰਬੋਧਨ ਕੀਤਾ। ਸ. ਢੀਂਡਸਾ ਨੇ ਕਿਹਾ ਕਿ ਨਸ਼ਾ ਨਾ ਸਿਰਫ ਪੰਜਾਬ ਦੇ ਸਗੋਂ ਦੇਸ਼ ਭਰ ਦੇ ਨੌਜਵਾਨਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਚੁੱਕੇ ਕਦਮਾਂ ਦੀ ਸਰਾਹਨਾ ਕੀਤੀ।



