ਜ¦ਧਰ, 31 ਦਸੰਬਰ (ਪੀ. ਟੀ.)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੌਮੀ ਜਮਹੂਰੀ ਗਠਜੋੜ (ਐਨ. ਡੀ. ਏ) ਸਰਕਾਰ ਨੇ ਆਪਣੇ 6 ਮਹੀਨਿਆਂ ਦੇ ਅਰਸੇ ਵਿਚ ਕਈ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ ਜਿਸ ਨਾਲ ਨਾ ਸਿਰਫ ਆਮ ਲੋਕਾਂ ਦਾ ਜੀਵਨ ਸੌਖਾਲਾ ਹੋਇਆ ਹੈ ਸਗੋਂ ਇਕ ਮਜ਼ਬੂਤ ਰਾਸ਼ਟਰ ਦੀ ਨੀਂਹ ਵੀ ਰੱਖੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਸ੍ਰੀ ਸਾਂਪਲਾ ਨੇ ਕਿਹਾ ਕਿ ਐਨ. ਡੀ. ਏ ਸਰਕਾਰ ਨੇ ਜਿਥੇ ਬਹੁਤ ਸਾਰੇ ਪ੍ਰਸ਼ਾਸਨਿਕ ਤੇ ਆਰਥਿਕ ਸੁਧਾਰ ਕੀਤੇ ਹਨ ਉਥੇ ਵਿਦੇਸ਼ਾਂ ਵਿਚ ਭਾਰਤ ਦੇ ਝੰਡੇ ਨੂੰ ਬੁ¦ਦ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੇ ਮਹਿੰਗਾਈ ਨੂੰ ਨੱਥ ਪਾਉਣ ਲਈ ਰਾਜਕੋਸ਼ੀ ਅਤੇ ਪ੍ਰਸ਼ਾਸਨਿਕ ਉਪਾਅ ਕਰਦਿਆਂ 500 ਕਰੋੜ ਰੁਪਏ ਦਾ ਮੁੱਲ ਸਥਿਰਤਾ ਕੋਸ਼ ਸਥਾਪਿਤ ਕੀਤਾ ਹੈ। ਪਿਆਜ਼ ਅਤੇ ਆਲੂ ਦੀ ਪੂਰਤੀ ਵਧਾਉਣ ਨੂੰ ਘੱਟੋ-ਘੱਟ ਬਰਾਮਦ ਮੁੱਲ ਵਧਾਇਆ ਹੈ ਅਤੇ ਰਾਜਾਂ ਨੂੰ ਜਮ੍ਹਾਖੋਰੀ ਅਤੇ ਕਾਲਾ ਬਾਜ਼ਾਰੀ ਦੇ ਮਾਮਲਿਆਂ ਨੂੰ ਛੇਤੀ ਨਿਪਟਾਉਣ ਲਈ ਵਿਸ਼ੇਸ਼ ਅਦਾਲਤਾਂ ਸਥਾਪਿਤ ਕਰਨ ਲਈ ਕਿਹਾ ਹੈ ਜਿਸ ਦੇ ਸਿੱਟੇ ਵਜੋਂ ਛੇ ਮਹੀਨਿਆਂ ਦੇ ਅੰਦਰ ਹੀ ਮਹਿੰਗਾਈ ਵਿਚ ਰਿਕਾਰਡ ਗਿਰਾਵਟ
ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੈਟਰੋਲ ਅਤੇ ਡੀਜ਼ਲ ਵੀ ਸਸਤੇ ਹੋਏ ਹਨ। ਸ੍ਰੀ ਸਾਂਪਲਾ ਨੇ ਕਿਹਾ ਕਿ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਇਕ ਵੱਖਰਾ ਮੰਤਰਾਲਾ ਬਣਾਇਆ ਗਿਆ ਹੈ ਅਤੇ ਵਿਨਿਰਮਾਣ ਨੂੰ ਹੱਲਾਸ਼ੇਰੀ ਦੇਣ ਲਈ ‘ਮੇਕ ਇਨ ਇੰਡੀਆ’ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਨਾਲ ਆਉਣ ਵਾਲੇ ਸਮੇਂ ਵਿਚ ਕਰੋੜਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਇਸੇ ਤਰ੍ਹਾਂ ਸੂਚਨਾ ਤਕਨਾਲੋਜੀ ਆਧਾਰਿਤ ਪਾਰਦਰਸ਼ੀ ਪ੍ਰਣਾਲੀ ਬਣਾ ਕੇ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਦਿਸ਼ਾ ਵਿਚ ਈ ਕ੍ਰਾਂਤੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ ਉਥੇ ਵਿਦੇਸ਼ਾਂ ਵਿਚੋਂ ਕਾਲਾ ਧਨ ਵਾਪਸ ਲਿਆਉਣ ਲਈ ਵੀ ਵੱਡੇ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਨੀਤੀਗਤ ਅਪੰਗਤਾ ਨੂੰ ਦੂਰ ਕਰਨ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਨੇ ਮੰਤਰੀ ਸਮੂਹਾਂ ਨੂੰ ਖ਼ਤਮ ਕਰਕੇ ਸਕੱਤਰਾਂ ਨਾਲ ਸਿੱਧੀ ਗੱਲਬਾਤ ਕਰਕੇ ਨੌਕਰਸ਼ਾਹੀ ਨੂੰ ਫ਼ੈਸਲੇ ਲੈਣ ਲਈ ਪ੍ਰੋਤਸਾਹਿਤ ਕੀਤਾ ਹੈ ਜਿਸ ਨਾਲ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਤੇ ਮੰਤਰਾਲਿਆਂ ਵਿਚ ਬੇਹਤਰ ਸਹਿਯੋਗ ਅਤੇ ਫ਼ੈਸਲਾ ਪ੍ਰਕਿਰਿਆ ਵਿਚ ਤੇਜ਼ੀ ਆਈ ਹੈ।
ਸ੍ਰੀ ਸਾਂਪਲਾ ਨੇ ਕਿਹਾ ਕਿ ਰਾਜਾਂ ਨੂੰ ਨਾਲ ਲੈ ਕੇ ਚੱਲਣ ਦੇ ਵਿਚਾਰ ਨੂੰ ਵਿਹਾਰ ਵਿਚ ਉਤਾਰਿਆ ਗਿਆ ਹੈ ਅਤੇ ਜੰਮੂ-ਕਸ਼ਮੀਰ ਵਿਚ ਖ਼ਤਰਨਾਕ ਹੜ੍ਹ ਅਤੇ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਚੱਕਰਵਾਤ ਤੂਫ਼ਾਨ ਵਰਗੀਆਂ ਕੁਦਰਤੀ ਆਫ਼ਤਾਂ ਵਿਚ ਕੇਂਦਰ ਸਰਕਾਰ ਨੇ ਰਾਜਾਂ ਨਾਲ ਬੇਹਤਰ ਸਹਿਯੋਗ ਸਥਾਪਤ ਕਰਦਿਆਂ ਮੋਢੇ ਨਾਲ ਮੋਢੇ ਮਿਲਾ ਕੇ ਕਾਰਜ ਕੀਤਾ ਹੈ। ਸਰਕਾਰ ਵੱਲੋਂ 100 ਨਵੇਂ ਸਮਾਰਟ ਸ਼ਹਿਰ ਵਸਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ ਜਿਸ ਲਈ ਆਮ ਬਜਟ ਵਿਚ 7060 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਨ. ਡੀ. ਏ ਸਰਕਾਰ ਨੇ ਸਵੱਛ ਭਾਰਤ ਮੁਹਿੰਮ ਸ਼ੁਰੂ ਕਰਕੇ ਸਵੱਛਤਾ ਨੂੰ ਇਕ ਲਹਿਰ ਬਣਾ ਦਿੱਤਾ ਹੈ ਅਤੇ ਵੱਖ-ਵੱਖ ਖੇਤਰ ਦੇ ਲੋਕ ਇਸ ਨਾਲ ਜੁੜੇ ਹਨ। ਇਸ ਤੋਂ ਇਲਾਵਾ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਸਾਂਸਦ ਆਦਰਸ਼ ਗ੍ਰਾਮ ਯੋਜਨਾ ਸ਼ੁਰੂ ਕੀਤੀ ਹੈ। ਜੱਜਾਂ ਦੀ ਨਿਯੁਕਤੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਸਰਕਾਰ ਨੇ ਰਾਸ਼ਟਰੀ ਨਿਆਂ ਨਿਯੁਕਤੀ ਆਯੋਗ ਬਿੱਲ 2014 ਸੰਸਦ ਤੋਂ ਮਨਜ਼ੂਰ ਕਰਵਾਇਆ ਹੈ। ਸ੍ਰੀ ਸਾਂਪਲਾ ਨੇ ਕਿਹਾ ਕਿ ¦ਬਿਤ ਆਰਥਿਕ ਸੁਧਾਰਾਂ ਨੂੰ ਲਾਗੂ ਕਰਦਿਆਂ ਸਰਕਾਰ ਨੇ ਕਈ ਰਾਜਕੋਸ਼ੀ ਕਦਮ ਚੁੱਕੇ ਹਨ, ਜਿਸ ਨਾਲ ਨਿਵੇਸ਼ ਚੱਕਰ ਨੂੰ ਮੁੜ ਚਾਲੂ ਕੀਤਾ ਗਿਆ ਹੈ। ਰੇਲ, ਰੱਖਿਆ ਅਤੇ ਨਿਰਮਾਣ ਖੇਤਰ ਵਿਚ ਐਫ ਡੀ ਆਈ ਨਿਯਮ ਉਦਾਰ ਬਣਾਏ ਹਨ ਅਤੇ ਸਰਕਾਰ ਦੀਆਂ ਕੋਸ਼ਿਸਾਂ ਦੇ ਯਿੱਟੇ ਵਜੋਂ ਵਿਕਾਸ ਦਰ ਵਿਚ ਵਾਧਾ ਹੋਇਆ ਹੈ। ਸਨਅਤ ਉਤਪਾਦਨ ਸੂਚਕ ਅੰਕ ਨੇ ਵੀ ਰਫ਼ਤਾਰ ਫੜੀ ਹੈ। ਦਰਮਿਆਨੇ ਵਰਗ ਨੂੰ ਰਾਹਤ ਦੇਣ ਲਈ ਸਰਕਾਰ ਨੇ ਆਮਦਨ ਕਰ ਤੋਂ ਛੋਟ ਦੀ ਸੀਮਾ 2 ਲੱਖ ਤੋਂ ਵਧਾ ਕੇ ਢਾਈ ਲੱਖ ਕੀਤੀ ਹੈ। ਖੇਤੀ ਨੂੰ ਲਾਹੇਵੰਦ ਬਣਾਉਣ ਦੇ ਮਕਸਦ ਨਾਲ ਸਰਕਾਰ ਨੇ ਪ੍ਰਘਾਨ ਮੰਤਰੀ ਖੇਤੀ ਸਿੰਚਾਈ ਯੋਜਨਾ, ਮੋਬਾਇਲ ਮਿੱਟੀ ਪ੍ਰੀਖਣ ਵਰਕਸ਼ਾਪਾਂ, ਐਮ. ਐਸ. ਪੀ ਵਿਚ ਵਾਧਾ ਆਦਿ ਵਰਗੇ ਉਪਾਅ ਕੀਤੇ ਹਨ। ਇਸੇ ਤਰ੍ਹਾਂ ਗੰਗਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਲਈ ਅਲੱਗ ਮੰਤਰਾਲਾ ਬਣਾਇਆ ਗਿਆ ਹੈ। ਰਾਸ਼ਟਰੀ ਗੋਕੁਲ ਮਿਸ਼ਨ ਤਹਿਤ ਦੇਸੀ ਗਾਵਾਂ ਦੇ ਬਚਾਅ ਲਈ 500 ਕਰੋਡ ਰੁਪਏ ਦੀ ਯੋਜਨਾ ਹੇਠ ਕਈ ਪ੍ਰੋਗਰਾਮਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਹਰੇਕ ਨਾਗਰਿਕ ਦਾ ਬੈਂਕ ਖਾਤਾ ਖੋਲ੍ਹਣ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 10 ਕਰੋੜ ਲੋਕਾਂ ਦੇ ਬੈਂਕ ਖਾਤੇ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ ਨੀਤੀ ਦੇ ਮੋਰਚੇ ’ਤੇ ਵੀ ਸਰਕਾਰ ਨੇ ਭਾਰਤ ਦਾ ਝੰਡਾ ਬੁ¦ਦ ਕੀਤਾ ਹੈ ਅਤੇ ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਵਿਚ ਪ੍ਰਧਾਨ ਮੰਤਰੀ ਦੇ ਨਿੱਘੇ ਸਵਾਗਤ ਨਾਲ ਦੁਨੀਆ ਭਰ ਵਿਚ ਭਾਰਤੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ ਹੈ। ਇਸ ਮੌਕੇ ਸ੍ਰੀ ਸਾਂਪਲਾ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੁਭਾਸ਼ ਸੂਦ, ਮੀਡੀਆ ਇੰਚਾਰਜ ਸ੍ਰੀ ਅਮਿਤ ਅਰੋੜਾ ਅਤੇ ਭਗਤ ਮਨੋਹਰ ਲਾਲ, ਸ੍ਰੀ ਵਿਪਨ ਸ਼ਰਮਾ, ਸ੍ਰੀ ਕਮਲ ਸ਼ਰਮਾ, ਸ੍ਰੀ ਕ੍ਰਿਸ਼ਨ ਲਾਲ ਢੱਲ, ਸ੍ਰੀ ਮਨਦੀਪ ਬਕਸ਼ੀ, ਸ੍ਰੀ ਅਮਿਤ ਸਾਂਪਲਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।



