ਅਟਾਰੀ ਵਿਖੇ ਇਕੱਤਰਤਾ ਦੀ ਅਗਵਾਈ ਕਰਨਗੇ ਸੁਖਬੀਰ ਸਿੰਘ ਬਾਦਲ
ਜਲੰਧਰ/ਅੰਮ੍ਰਿਤਸਰ, 31 ਦਸੰਬਰ- ਅੱਜ ਇੱਥੇ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ ਗਿਆ ਤੇ ਪਾਰਟੀ ਦੇ ਪ੍ਰਧਾਨ ਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਕਿਸਤਾਨ ਨਾਲ ਸਰਹੱਦ ਨੂੰ ਅਮਰੀਕਾ- ਮੈਕਸੀਕੋ ਦੀ ਸਰਹੱਦ ਦੀ ਤਰਜ਼ ’ਤੇ ਸੀਲ ਕੀਤਾ ਜਾਵੇ ਤਾਂ ਜੋ ਨਸ਼ਿਆਂ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਨਵਾਂਸ਼ਹਿਰ ਤੇ ਹੁਸ਼ਿਆਰਪੁਰ ਤੋਂ ਆਏ ਅਕਾਲੀ ਦਲ ਦੇ ਆਗੂਆਂ ਦੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਦਾ ਸੰਪੂਰਨ ਖਾਤਮਾ
ਸਾਡਾ ਨਵੇਂ ਸਾਲ ਦਾ ਮਿਸ਼ਨ ਹੋਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਰਿਕਾਰਡ ਨਸ਼ਾ ਬਰਾਮਦਗੀ ਦੇ ਬਾਵਜੂਦ ਪੰਜਾਬ ਨੂੰ ਨਸ਼ਿਆਂ ਦਾ ਦਰਿਆ ਕਹਿਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਦੁਨੀਆਂ ਦੇ ਸਾਹਮਣੇ ਸੱਚ ਲਿਆਉਣਾ ਚਾਹੁੰਦੇ ਹਾਂ ਕਿ ਪੰਜਾਬ ਵਿਚ ਨਸ਼ੇ ਦਾ ਇਕ ਗ੍ਰਾਮ ਵੀ ਉਤਪਾਦਨ ਨਹੀਂ ਹੁੰਦਾ ਬਲਕਿ ਇਹ ਅਫਗਾਨਿਸਤਾਨ ਤੇ ਪਾਕਿਸਤਾਨ ਤੋਂ ਇਲਾਵਾ ਸਾਡੇ ਕੁਝ ਰਾਜਾਂ ਤੋਂ ਤਸਕਰੀ ਰਾਹੀਂ ਆਉਂਦੇ ਹਨ।
ਸ. ਬਾਦਲ ਨੇ ਕਿਹਾ ਕਿ ‘ਸਾਡੀ ਸਰਹੱਦ ਵੀ ਅਮਰੀਕਾ-ਮੈਕਸੀਕੋ ਦੀ ਤਰਜ਼ ’ਤੇ ਸੀਲ ਕੀਤਾ ਜਾਣਾ ਚਾਹੀਦਾ ਹੈ ਤੇ ਉ¤ਥੇ ਤਾਇਨਾਤ ਫੋਰਸ ਨੂੰ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਤਸਕਰੀ ਮੁਕੰਮਲ ਤੌਰ ’ਤੇ ਰੋਕੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਰਾਖੀ ਤੇ ਅਨਾਜ ਦੇ ਮਾਮਲੇ ਵਿਚ ਆਤਮ ਨਿਰਭਰਤਾ ਲਈ ਮੋਹਰੇ ਹੋ ਕੇ ਕੰਮ ਕੀਤਾ ਜਦਕਿ ਹੁਣ ਪੰਜਾਬ ਨੂੰ ਨਸ਼ਿਆਂ ਦੇ ਮਾਮਲੇ ਵਿਚ ਮੋਹਰੀ ਕਿਹਾ ਜਾ ਰਿਹਾ ਹੈ ਜੋ ਕਿ ਬਿਲਕੁਲ ਗਲਤ ਤੇ ਨਾ-ਬਰਦਾਸ਼ਤਯੋਗ ਹੈ।
ਮੀਟਿੰਗ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਅਕਾਲੀ ਦਲ ਦਾ ਮਕਸਦ ਕੇਵਲ ਇਸ ਮੁੱਦੇ ਦੀ ਗੰਭੀਰਤਾ ਨੂੰ ਉਭਾਰਨਾ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਰਨਾ ਹੈ। ਇਕ ਸਵਾਲ ਦੇ ਉ¤ਤਰ ਵਿਚ ਸ. ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਰਹੱਦ ’ਤੇ ਸੀ.ਸੀ.ਟੀ.ਵੀ ਕੈਮਰੇ ਤੇ ਸੈਂਸਰ ਆਦਿ ਵਰਗੇ ਉਪਕਰਨ ਲਾਉਣੇ ਚਾਹੀਦੇ ਹਨ ਤੇ ਬੀ.ਐਸ.ਐਫ. ਨੂੰ ਵੀ ਹੋਰ ਤਾਕਤਵਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੀ.ਐਸ.ਐਫ. ਦੇ ਵਿਰੁੱਧ ਨਹੀਂ ਪਰ ਇਸਨੂੰ ਆਪਣੀ ਚੌਕਸੀ ਵਧਾਉਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਸ. ਬਾਦਲ ਨੇ ਪਾਰਟੀ ਦੇ ਨੇਤਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਮੰਤਰੀ, ਵਿਧਾਇਕ ਅਤੇ ਹੋਰ ਨੇਤਾਂ ਨਿੱਜੀ ਤੌਰ ‘ਤੇ ਹਿੱਸਾ ਲੈਣਗੇ। ਉਨਾਂ ਸਾਰੇ ਦੇਸ਼ ਭਰ ਦੇ ਲੋਕਾਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤਂੋ ਜਾਣੂੰ ਹੋਣ ਅਤੇ ਨਸ਼ਾ ਮੁਕਤ ਭਾਰਤ ਲਈ ਅੱਗੇ ਆਉਣ ਲਈ ਕਿਹਾ। ਮੀਟਿੰਗ ਵਿੱਚ ਮੈਂਬਰ ਪਾਰਲੀਮੈਟ ਸ. ਰਣਜੀਤ ਸਿੰਘ ਬ੍ਰਹਮਪੁਰਾ, ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ, ਸ. ਗੁਲਜਾਰ ਸਿੰਘ ਰਣੀਕੇ, ਸ. ਬਿਕਰਮ ਸਿੰਘ ਮਜੀਠੀਆ, ਸ. ਸੋਹਨ ਸਿੰਘ ਠੰਡ, ਸ. ਦਲਜੀਤ ਸਿੰਘ ਚੀਮਾ, ਸੰਸਦੀ ਸਕੱਤਰ ਸ. ਪਵਨ ਕੁਮਾਰ ਟੀਨੂ, ਸ. ਪਰਗਟ ਸਿੰਘ, ਸ. ਇੰਦਬੀਰ ਸਿੰਘ ਬੁਲਾਰੀਆ, ਸ. ਵਿਰਸਾ ਸਿੰਘ ਵਲਟੋਹਾ, ਸ. ਹਰਮੀਤ ਸਿੰਘ ਸੰਧੂ, ਸ. ਅਮਰਪਾਲ ਸਿੰਘ ਬੋਨੀ ਅਜਨਾਲਾ, ਸ. ਦੇਸ ਰਾਜ ਧੁੱਗਾ, ਸ. ਗੁਰਚਰਨ ਸਿੰਘ ਬਬੇਹਾਲੀ, ਸ. ਸਰਵਨ ਸਿੰਘ ਫਿਲੌਰ, ਸ. ਮਨਜੀਤ ਸਿੰਘ ਮੰਨਾ, ਸ. ਬਲਜੀਤ ਸਿੰਘ ਜਲਾਲ ਉਸਮਾ, ਸ. ਰਾਜਮੋਹਿੰਦਰ ਸਿੰਘ ਮਜੀਠੀਆ, ਜਥੇਦਾਰ ਸੁੱਚਾ ਸਿੰਘ ਲੰਗਾਹ, ਜਣੇਕਾਰ ਸੇਵਾ ਸਿੰਘ ਸੇਖਵਾਂ, ਸ. ਲਖਬੀਰ ਸਿੰਘ ਲੋਧੀਨੰਗਲ ਅਤੇ ਗੁਰਪ੍ਰਤਾਪ ਸਿੰਘ ਖੁਸਹਾਲਪੁਰ, ਰਵੀਕਰਨ ਸਿੰਘ ਕਾਹਲੋ‘ ਅਤੇ ਸ. ਉਪਕਾਰ ਸਿੰਘ ਸੰਧੂ ਹਾਜ਼ਰ ਸਨ।



