Skip to content
Independent perspectives. Global stories.
BREAKING

ਨੌਜਾਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨੇ ਵਿਸ਼ੇਸ਼ ਉਪਰਾਲੇ : ਡੀ.ਸੀ. ਸਿੱਧੂ

Share this story

ਬਰਨਾਲਾ, 1 ਜਨਵਰੀ (ਰਾਮ ਸਿੰਘ ਧਨੌਲਾ)- ਜ਼ਿਲ੍ਹੇ ਦੇ ਨੌਜਾਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਗੁਰਲਵਲੀਨ ਸਿੱਧੂ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਵਿੱਚ ਹਰ ਸਾਲ ਵਿਸ਼ਵ ਕਬੱਡੀ ਕੱਪ ਦਾ ਆਯੋਜਨ ਕੀਤਾ ਜਾਂਦਾ ਹੈ। ਸੂਬਾ ਸਰਕਾਰ ਵੱਲੋਂ ਜਿੱਥੇ ਸ਼ਾਨਦਾਰ 5 ਵਿਸ਼ਵ ਕਬੱਡੀ ਕੱਪ ਕਰਵਾਏ ਜਾ ਚੁੱਕੇ ਹਨ, ਉੱਥੇ ਹੀ ਵੱਖ-ਵੱਖ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਖੇਡ ਵਿਭਾਗ ਪੰਜਾਬ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਡੀ.ਸੀ. ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਖੇਡਾਂ ਖੇਡਣ ਦੇ ਚਾਹਵਾਨ ਨੌਜਵਾਨ ਖਿਡਾਰੀਆਂ ਲਈ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮੁਫ਼ਤ ਟ੍ਰੇਨਿਗ ਦਿੱਤੀ ਜਾ ਰਹੀ ਹੈ। ਉਨ੍ਹਾਂ

ਦੱਸਿਆ ਕਿ ਬਰਨਾਲਾ ਜ਼ਿਲ੍ਹੇ ’ਚ ਖੇਡ ਵਿਭਾਗ ਵੱਲੋਂ ਨਿਯੁਕਤ ਕੀਤੇ ਗਏ ਐਥਲਟਿਕਸ ਕੋਚ ਸ. ਜਸਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿੱਚ ਵੱਖ –ਵੱਖ ਖੇਡਾਂ ਲਈ 19 ਨੌਜਵਾਨ ਖਿਡਾਰੀਆਂ ਨੂੰ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮੁਫ਼ਤ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਮੁਫ਼ਤ ਟ੍ਰੇਨਿੰਗ ਲੈਣ ਵਾਲਿਆਂ ਵਿੱਚ 17 ਲੜਕੇ ਅਤੇ 2 ਲੜਕੀਆਂ ਸ਼ਾਮਿਲ ਹਨ। ਜਿੰਨ੍ਹਾਂ ਵਿੱਚੋਂ ਵਾਕਰ ਲਈ 2, ਡੀਥਲੋਨ ਲਈ 2, ਸਿਪਰੈਂਟਰ ਲਈ 5, ¦ਬੀ ਦੌੜ ਲਈ 3, ਥਰੋਅਰ ਲਈ 5 ਲੜਕੇ ਤੇ 2 ਲੜਕੀਆਂ ਨੂੰ ਮੁਫ਼ਤ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅਥਲੈਟਿਕਸ ਕੋਚ ਸ. ਜਸਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਉਨ੍ਹਾਂ ਕੋਲੋ  ਟ੍ਰੇਨਿੰਗ ਲੈ ਕੇ ਨੌਜਵਾਨ ਖਿਡਾਰੀ ਦਮਨੀਤ ਸਿੰਘ ਮਾਨ ਨੇ ਖੇਡਾਂ ਵਿੱਚ ਜ਼ਿਲ੍ਹੇ ਦੇ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਖਿਡਾਰੀ ਨੇ ਸਾਲ 2014 ਦੌਰਾਨ ਲਖਨਊ ਵਿਖੇ ਹੋਈਆਂ ਨਾਰਥ ਜੋਨ ਗੇਮਜ਼ ਵਿੱਚ ਅੰਡਰ-16 ਦੇ ਗਰੁੱਪ ਦੀ ਹੈਮਰ ਥਰੋਅ ਗੇਮ ਵਿੱਚ ਤੀਸਰੇ ਸਥਾਨ ਤੇ ਰਹਿ ਕੇ ਕਾਂਸੇ ਦਾ ਮੈਡਲ ਅਤੇ ਵਿਜੈਵਾੜਾ (ਆਂਧਰਾ ਪ੍ਰਦੇਸ਼) ਵਿਖੇ ਹੋਈਆਂ ਜੂਨੀਅਰ ਨੈਸ਼ਨਲ ਗੇਮਜ਼ ਵਿੱਚ ਦੂਸਰੇ ਸਥਾਨ ਤੇ ਰਹਿ ਕੇ  ਚਾਂਦੀ ਦਾ ਮੈਡਲ ਹਾਸਿਲ ਕੀਤਾ।

WRITTEN BY