Skip to content
Independent perspectives. Global stories.
BREAKING

ਲਖਵੀ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜਿਆ

Share this story

ਇਸਲਾਮਾਬਾਦ, 1 ਜਨਵਰੀ (ਪੀ. ਟੀ.)- ਏਥੋਂ ਦੀ ਇੱਕ ਮੈਜਿਸਟ੍ਰੇਟਿ ਅਦਾਲਤ ਨੇ ਲਸ਼ਕਰ ਕਮਾਂਡਰ ਅਤੇ 26/11 ਹਮਲੇ ਦੇ ਮੁੱਖ ਸਾਜ਼ਿਸ਼ਕਰਤਾ ਜ਼ਕੀ ਉਰ ਰਹਿਮਾਨ ਨੂੰ ਅਗਵਾ ਦੇ ਇੱਕ ਮਾਮਲੇ ਵਿੱਚ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸਰਕਾਰ ਨੇ ਲਖਵੀ ਦੀ ਹਿਰਾਸਤ ਰੱਦ ਕੀਤੇ ਜਾਣ ਦੇ ਹਾਈਕੋਰਟ ਦੇ ਆਦੇਸ਼ ਨੂੰ ਅੱਜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਾਕਿਸਤਾਨ ਦੇ ਗ੍ਰਹਿ ਮੰਤਰਾਲਾ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਗ੍ਰਹਿ ਮੰਤਰਾਲਾ ਨੇ ਮੁੰਬਈ ਹਮਲਿਆਂ ਦੇ ਦੋਸ਼ੀ ਦੀ ਹਿਰਾਸਤ ਖਤਮ ਕੀਤੇ ਜਾਣ ਦੇ ਹਾਈਕੋਰਟ ਦੇ ਆਦੇਸ਼ ਨੂੰ ਅੱਜ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।

WRITTEN BY