Skip to content
Independent perspectives. Global stories.
BREAKING

ਨਸ਼ਿਆਂ ’ਤੇ ਕਾਂਗਰਸ ਪਾਰਟੀ ਦਾ ਪ੍ਰਸਤਾਵਿਤ ਧਰਨਾ ਸਿਆਸਤ ਤੋਂ ਪ੍ਰੇਰਿਤ : ਮੁੱਖ ਮੰਤਰੀ

Share this story

Page-1_03 ¦ਬੀ/ਮਲੋਟ 2 ਜਨਵਰੀ (ਲੱਖਾ ਸ਼ਰਮਾ)-ਕਾਂਗਰਸ ਪਾਰਟੀ ਵੱਲੋਂ ਨਸ਼ਿਆਂ ਦੇ ਖਿਲਾਫ ਪ੍ਰਸਤਾਵਿਤ ਧਰਨਿਆਂ ਨੂੰ ਸਿਆਸੀ ਪੈਂਤੜੇਬਾਜੀ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਕਿਹਾ ਕਿ ਕਾਂਗਰਸੀ ਆਗੂ ਇਸ ਗੰਭੀਰ ਮੁੱਦੇ ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ।  ਅੱਜ ਇੱਥੇ ¦ਬੀ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਾਂਗਰਸੀ ਆਗੂਆਂ ਨੂੰ ਵੰਗਾਰਿਆਂ ਕਿ ਉਹ ਕੋਈ ਅਜਿਹੀ ਪ੍ਰਾਪਤੀ ਦੱਸਣ ਜੋ ਬੀਤੇ ਇਕ ਦਹਾਕੇ ਦੌਰਾਨ ਕੇਂਦਰ ਵਿਚ ਸੱਤਾ ਦਾ ਆਨੰਦ ਮਾਣਦੀ ਰਹੀ ਉਨ੍ਹਾਂ ਦੀ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਕੀਤੀ ਗਈ ਹੋਵੇ। ਉਨ੍ਹਾਂ ਨੇ ਕਿਹਾ ਕਿ ਇਹ ਜਗ ਜਾਹਿਰ ਹੈ ਕਿ ਕਾਂਗਰਸੀ ਆਗੂ ਹਮੇਸਾ ਪੰਜਾਬ ਨਾਲ ਜੁੜੇ ਹਰ ਮਸਲੇ ਤੇ ਮੌਨ ਰਹੇ ਹਨ। ਪਰ ਉਨ੍ਹਾਂ ਕਿਹਾ ਕਿ ਅੱਜ ਜਦੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਸੂਬੇ ਵਿਚੋਂ ਨਸਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਭਰਪੂਰ ਉਪਰਾਲੇ ਕਰ ਰਹੀ ਹੈ ਤਾਂ ਕਾਂਗਰਸੀ ਆਗੂ ਸਸਤੀ ਸੌਹਰਤ ਹਾਸਿਲ

ਕਰਨ ਲਈ ਅਜਿਹੇ ਹੱਥਕੰਡਿਆਂ ਤੇ ਉਤਰ ਆਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੰਤਰ ਰਾਸ਼ਟਰੀ ਹੱਦ ਤੋਂ ਸਪਲਾਈ ਹੋਣ ਵਾਲੇ ਨਸ਼ਿਆਂ ਦੇ ਟਰਾਂਜਿਟ ਰੂਟ ਤੇ ਹੋਣ ਕਾਰਨ ਪੰਜਾਬ ਨਸਿਆਂ ਦੀ ਮਾਰ ਝੱਲ ਰਿਹਾ ਹੈ। ਜਿਸ ਕਾਰਨ ਸੂਬਾ ਅੱਜ ਇੱਕ ਹੋਰ ਕੌਮੀ ਲੜਾਈ ਲੱੜ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਭਰ ਵਿਚ ਨਸਿਆਂ ਦੇ ਕੋਹੜ ਖਿਲਾਫ ਜਾਗਰੂਕਤਾ ਅਭਿਆਨ ਚਲਾਉਣ ਲਈ ਅਟਾਰੀ, ਹੁਸੈਨੀਵਾਲਾ ਅਤੇ ਸਾਦਕੀ ਬਾਰਡਰ ਤੇ ਧਰਨੇ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਿੱਤਾ ਖਾਤਰ ਲੜਨ ਦਾ ਸ਼੍ਰੋਮਣੀ ਅਕਾਲੀ ਦਲ ਦਾ ਇਕ ਸ਼ਾਨਮੱਤਾ ਇਤਿਹਾਸ ਰਿਹਾ ਹੈ ਅਤੇ ਇਸ ਕਾਰਨ ਪਾਰਟੀ ਨੇ ਹੁਣ ਨਸਿਆਂ ਖਿਲਾਫ ਝੰਡਾ ਬੁੰਲਦ ਕਰ ਲਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ  ਅਜੋਕੇ ਸਮੇਂ ਵਿਚ ਨਸ਼ਾ ਮੁਲਕ ਲਈ ਇਕ ਗੰਭੀਰ ਚੁਣੌਤੀ ਬਣ ਗਿਆ ਹੈ ਜਿਸ ਦਾ ਇੱਕੋ ਇਕ ਹੱਲ ਅੰਤਰ ਰਾਸ਼ਟਰੀ ਅਤੇ ਕੌਮੀ ਪੱਧਰ ਤੇ ਇਸ ਦੀ ਸਪਲਾਈ ਲਾਈਨ ਨੂੰ ਕੱਟਣਾ ਹੈ। ਸ: ਬਾਦਲ ਨੇ ਕਿਹਾ ਕਿ ਇਸ ਲਈ ਜਿੱਥੇ ਸਰਹੱਦ ਪਾਰ ਤੋਂ ਆਉਣ ਵਾਲੀ ਡਰੱਗ ਦੀ ਸਪਲਾਈ ਰੋਕਣ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ ਉੱਥੇ ਨਾਲ ਹੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਹੋਰ ਸੂਬਿਆਂ ਵੱਲੋਂ ਖੁੱਲੇਆਮ ਵੇਚੀ ਜਾਂਦੀ ਚੂਰਾ ਪੋਸਤ ਤੇ ਵੀ ਪਾਬੰਦੀ ਲੱਗਣੀ ਚਾਹੀਦੀ ਹੈ। ਸੂਬੇ ਵਿਚ ਯੂਰੀਆਂ ਦੀ ਘਾਟ ਸੰਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਪਿਛਲੇ ਸਾਲ ਨਾਲ ਜਿਆਦਾ ਯੂਰੀਆ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਤੇ ਕਿਸੇ ਵੀ ਤਰਾਂ ਦੀ ਘਬਰਾਹਟ ਦੀ ਕੋਈ ਲੋੜ ਨਹੀਂ ਹੈ । ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਜਿੰਨ੍ਹਾਂ ਨੇ ਆਪਣੀ ਸਜਾ ਪੂਰੀ ਕਰ ਲਈ ਹੈ ਦੀ ਰਿਹਾਈ ਲਈ ਉਪਰਾਲੇ ਕਰਨੇ ਚਾਹੀਦੇ ਹਨ।  ਇਸ ਤੋਂ ਪਹਿਲਾਂ ਧੌਲਾ, ਥਰਾਜਵਾਲਾ, ਲਾਲਬਾਈ, ਚਨੂੰ, ਬੀਦੋਵਾਲੀ ਅਤੇ ਮਾਨ ਪਿੰਡ ਵਿਚ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰਕੇ ਮੌਜੂਦਾ ਸੰਕਟ ਵਿਚੋਂ ਨਿਕਲ ਸਕਣਗੇ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਵਿਚ ਬੇਤਹਾਸਾ ਵਾਧੇ ਅਤੇ ਘੱਟ ਰਹੇ ਮੁਨਾਫੇ ਕਾਰਨ ਖੇਤੀਬਾੜੀ ਅੱਜ ਇਕ ਲਾਹੇਵੰਦ ਧੰਦਾ ਨਹੀਂ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿਚ ਕਿਸਾਨਾਂ ਨੂੰ ਸਹਾਇਕ ਖੇਤੀ ਧੰਦੇ ਜਿਵੇਂ ਡੇਅਰੀ, ਮੱਛੀ ਪਾਲਣ, ਸੂਰ ਪਾਲਣ, ਮੱਖੀ ਪਾਲਣ, ਵਨ ਖੇਤੀ ਅਤੇ ਹੋਰ ਕਿੱਤੇ ਕਰਨੇ ਚਾਹੀਦੇ ਹਨ ਜਿਸ ਨਾਲ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਸਕੇ।  ਇਸ ਮੌਕੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤੀ ਲਾਗਤਾਂ ਤੇ ਹੁੰਦੇ ਭਾਰੀ ਖਰਚੇ ਨੂੰ ਘਟਾਉਣ ਲਈ ਖੇਤੀ ਸੰਦ ਕਿਰਾਏ ਤੇ ਲੈਣ ਦੀ ਨੀਤੀ ਅਪਨਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਨੂੰ ਟਰੈਕਟਰ ਅਤੇ ਖੇਤੀ ਮਸ਼ੀਨਰੀ ਦੀ ਖਰੀਦ ਲਈ 30 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਦੇ ਮਸਲੇ ਸੁਣ ਕੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਅਤੇ ਗ੍ਰਾਂਟਾਂ ਜਾਰੀ ਕਰਨ ਦੇ ਹੁਕਮ ਦਿੱਤੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਦੇ ਪੀ.ਏ. ਅਵਤਾਰ ਸਿੰਘ ਵਨਵਾਲਾ, ਚੇਅਰਮੈਨ ਤਜਿੰਦਰ ਸਿੰਘ ਮਿੱਡੂਖੇੜਾ, ਮੁੱਖ ਮੰਤਰੀ ਦੇ ਵਿਸੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ. ਚੀਮਾ, ਡਿਪਟੀ ਕਮਿਸ਼ਨਰ ਜਸਕਿਰਨ ਸਿੰਘ, ਡੀ.ਆਈ.ਜੀ. ਅਮਰ ਸਿੰਘ ਚਾਹਲ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ, ਨਾਬਾਰਡ ਦੇ ਸੀ.ਜੀ.ਐਮ. ਸ੍ਰੀ ਨਰੇਸ਼ ਗੁਪਤਾ,  ਜਸਵਿੰਦਰ ਸਿੰਘ ਧੌਲਾ, ਰਣਜੋਧ ਸਿੰਘ ¦ਬੀ, ਮਨਜੀਤ ਸਿੰਘ ਲਾਲਬਾਈ, ਬੀਬੀ ਵੀਰਪਾਲ ਕੌਰ ਤਰਮਾਲਾ ਆਦਿ ਵੀ ਹਾਜਰ ਸਨ।

WRITTEN BY