Skip to content
Independent perspectives. Global stories.
BREAKING

ਸਾਰੇ ਸੂਬੇ ਨਸ਼ਾ ਖੇਤੀ ਨੂੰ ਮੁਕੰਬਲ ਬੰਦ ਕਰਨ : ਸੁਖਬੀਰ ਬਾਦਲ’

Share this story

ਲੁਧਿਆਣਾ, 4 ਜਨਵਰੀ (ਮਨਿੰਦਰਪਾਲ ਮਿੱਡਾ)- ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ‘ਨਸ਼ਾ ਅੱਤਵਾਦ’ ਤੋਂ ਪੀੜਤ ਹੈ। ਇਸ ਲਈ ਸਾਰੀਆਂ ਰਾਜਸੀ ਪਾਰਟੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਅੱਤਵਾਦ ਦਾ ਟਾਕਰਾ ਕਰਨ ਲਈ ਪੰਜਾਬ ਸਰਕਾਰ ਦਾ ਸਾਥ ਦੇਣ, ਨਾ ਕਿ ਇਸ ਬਾਰੇ ਵੱਖਰੇ-ਵੱਖਰੇ ਰਾਹ ਅਪਣਾ ਕੇ ਅਸਲ ਮੁੱਦੇ ਨੂੰ ਅੱਖੋਂ ਪਰੇਖੋ ਕੀਤਾ ਜਾਵੇ। ਇਸ ਅੱਤਵਾਦ ਤੋਂ ਨਿਜ਼ਾਤ ਪਾਉਣ ਹਿੱਤ ਪੰਜਾਬ ਸਰਕਾਰ ਇਸ ਮੁੱਦੇ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਲਿਜਾਣਾ ਚਾਹੁੰਦੀ ਹੈ ਤਾਂ ਜੋ ਪਾਕਿਸਤਾਨ ਅਤੇ ਅਫਗਾਨਿਸਤਾਨ ਵਰਗੇ ਦੇਸ਼ਾਂ ’ਤੇ ਇਹ ਦਬਾਅ ਪਾਇਆ ਜਾ ਸਕੇ ਕਿ ਉਹ ਨਸ਼ੇ ਦੇ ਕਾਰੋਬਾਰ ਲਈ ਪੰਜਾਬ ਨੂੰ ਰਸਤੇ ਵਜੋਂ ਵਰਤਣ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆ ਖਿਲਾਫ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਲੜਾਈ ਵਿਚ ਸਭ ਨੂੰ ਇੱਕਮੁੱਠ ਹੋ ਕੇ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਅੱਜ ਇੱਥੇ ਕੌਂਸਲਰ ਸ੍ਰ. ਕਮਲਜੀਤ ਸਿੰਘ ਕੜਵਲ ਦੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਸੰਬੰਧੀ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਇਕ ਨਸ਼ਿਆਂ ਦੇ ਨਾਂਅ ਤੇ ਬ

ਦਨਾਮ ਕਰਨ ਦੀ ਕੋਸ਼ਿਸ ਹੋ ਰਹੀ ਹੈ ਜਦ ਕਿ ਅਸਲ ਵਿਚ ਪੰਜਾਬ ਵਿਚ ਸਾਰਾ ਨਸ਼ਾ ਬਾਹਰੋਂ ਆਉਂਦਾ ਹੈ ਤੇ ਇਥੇ ਇੱਕ ਵੀ ਗ੍ਰਾਮ ਨਸ਼ਾ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਪੰਜਾਬ ਅੰਤਰ ਰਾਸ਼ਟਰੀ ਨਸ਼ਾ ਤਸਕਰੀ ਰੂਟ ਦੇ ਰਾਹ ਵਿਚ ਪੈਂਦਾ ਹੋਣ ਕਾਰਨ ਇਸ ਅਲਾਮਤ ਤੋਂ ਸਭ ਤੋਂ ਵੱਧ ਪੀੜਤ ਹੋਇਆ ਹੈ। ਉਨ੍ਹਾਂ ਨੇ ਨਸ਼ਿਆਂ ਸਬੰਧੀ ਦੇਸ਼ ਵਿਚ ਦੋ ਕਾਨੂੰਨ ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਕਣਕ ਅਤੇ ਝੋਨਾ ਪੈਦਾ ਕਰਕੇ ਦੇਸ਼ ਦੀ ਅੰਨ ਸੁਰੱਖਿਆ ਵਿਚ ਵਰਿਆਂ ਤੋਂ ਪ੍ਰਮੁੱਖ ਭੁਮਿਕਾ ਨਿਭਾਉਂਦਾ ਆ ਰਿਹਾ ਹੈ ਜਦ ਕਿ ਦੂਜੇ ਪਾਸੇ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਰਗੇ ਸੂਬੇ ਪੋਸਤ ਅਤੇ ਅਫੀਮ ਦੀ ਖੇਤੀ ਕਰਕੇ ਮਨੁੱਖਤਾ ਲਈ ਨਸ਼ੇ ਰੂਪੀ ਜਹਿਰ ਪੈਦਾ ਕਰ ਰਹੇ ਹਨ। ਇਥੋਂ ਤੱਕ ਕਿ ਕਈ ਰਾਜਾਂ ਵਿੱਚ ਪੋਸਤ ਅਤੇ ਹੋਰ ਨਸ਼ਿਆਂ ਤੋਂ ਬਕਾਇਦਾ ਰੈਵੇਨਿਊ ਇਕੱਤਰ ਕੀਤਾ ਜਾਂਦਾ ਹੈ, ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਬਣਾ ਕੇ ਦੇਸ਼ ਦੀ ਸਮਪ੍ਰਭੂੁਤਾ ਦੀ ਰਾਖੀ ਕੀਤੀ ਹੈ ਜਦ ਕਿ ਬਦਲੇ ਵਿਚ ਪੰਜਾਬ ਨੂੰ ਨਸ਼ੇ ਦਾ ਦਰਿਆ ਕਹਿ ਕੇ ਬਦਨਾਮ ਕੀਤਾ ਜਾਂਦਾ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਵੱਲੋਂ ਨਸਿਆਂ ਖਿਲਾਫ ਚਲਾਈ ਮੁਹਿੰਮ ਦੀ ਸਲਾਘਾ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਬਾਰਡਰ ਪਾਰ ਕਰਦੇ ਨਸ਼ੇ ਨੂੰ ਸਖ਼ਤੀ ਨਾਲ ਕਾਬੂ ਕੀਤਾ ਜਾਂਦਾ ਹੈ ਪਰ ਅੰਤਰ ਰਾਸ਼ਟਰੀ ਹੱਦ ਤੇ ਕਾਰਵਾਈ ਸੀਮਾ ਸੁਰੱਖਿਆ ਬਲ ਨੇ ਕਰਨੀ ਹੁੰਦੀ ਹੈ। ਪੰਜਾਬ ਦੇ ਰੂਟ ਰਾਹੀਂ ਅੱਗੇ ਜਾਣ ਵਾਲੇ ਨਸ਼ਿਆਂ ਨੂੰ ਜੇਕਰ ਪੰਜਾਬ ਪੁਲਿਸ ਕਾਬੂ ਨਾ ਕਰਦੀ ਤਾਂ ਇਸ ਬੁਰਾਈ ਨੇ ਦੇਸ਼ ਦੇ ਧੁਰ ਅੰਦਰ ਤੱਕ ਨੁਕਸਾਨ ਕਰਨਾ ਸੀ। ਨਸ਼ੇ ਦੇ ਕਾਰੋਬਾਰੀਆਂ ਨੂੰ ਤਾੜਨਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਹੁਣ ਤੱਕ 30 ਹਜਾਰ ਤੋਂ ਵੱਧ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ, ਜਦਕਿ ਨਸ਼ੇ ਦਾ ਸਭ ਤੋਂ ਵਧੇਰੇ ਕਾਰੋਬਾਰ ਕਰਨ ਵਾਲੇ ਸੂਬੇ ਗੋਆ ਵਿੱਚ ਮਹਿਜ਼ 50 ਮਾਮਲੇ ਦਰਜ ਕੀਤੇ ਗਏ ਹਨ। ਇਸ ਮੌਕੇ ਪੰਜਾਬ ਦੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ ਦੋ ਸਾਲਾਂ ਵਿਚੋਂ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਲੁਧਿਆਣਾ ਸਮੇਤ ਜਲੰਧਰ, ਸ੍ਰੀ ਅੰਮ੍ਰਿਤਸਰ ਸਾਹਿਬ, ਪਟਿਆਲਾ ਅਤੇ ਬਠਿੰਡਾ ਸ਼ਹਿਰਾਂ ਦੇ ਯੋਜਨਾਬੱਧ ਤਰੀਕੇ ਨਾਲ ਵਿਕਾਸ ਦਾ ਖਾਕਾ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਲੁਧਿਆਣਾ ਵਿੱਚ ਬੱਸ ਰੈਪਿਡ ਟਰਾਂਜਿਟ ਸਿਸਟਮ (ਬੀ. ਆਰ. ਟੀ. ਐੱਸ.) ਦਾ ਕਾਰਜ ਅਗਲੇ 2 ਜਾਂ 3 ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ।
ਅਗਲੇ ਦੋ ਸਾਲਾਂ ਦੌਰਾਨ ਸਭ ਤੋਂ ਵਧੇਰੇ ਜ਼ੋਰ ਬੁਨਿਆਦੀ ਢਾਂਚੇ ਦੇ ਵਿਕਾਸ ’ਤੇ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਨੂੰ ਚਾਰ ਮਾਰਗੀ ਕੀਤਾ ਜਾ ਰਿਹਾ ਹੈ। ਸ਼ਹਿਰੀ ਖੇਤਰਾਂ ਦੇ ਵਿਕਾਸ ਲਈ ਵਿਸ਼ੇਸ਼ ਖਾਕਾ ਤਿਆਰ ਕੀਤਾ ਗਿਆ ਹੈ, ਜਿਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੀ ਬਦੌਲਤ ਜਲਦ ਹੀ ਸਾਰੇ ਸ਼ਹਿਰਾਂ ਦਾ ਮੂੰਹ ਮੁਹਾਂਦਰਾ ਸੰਵਾਰ ਦਿੱਤਾ ਜਾਵੇਗਾ।
ਉੱਪ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਸਾਲ ਤੋਂ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਰਹੇਗੀ, ਕਿਉਂਕਿ ਇਸ ਲਈ ਲੋੜੀਂਦੇ ਕੋਲੇ ਦੀ ਸਪਲਾਈ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਇਸ ਤੋਂ ਇਲਾਵਾ ਹਾਈ ਸਪੀਡ ਇੰਟਰਨੈੱਟ ਸੇਵਾ 4ਜੀ ਜਲਦ ਹੀ ਲਾਗੂ ਕਰ ਦਿੱਤੀ ਜਾਵੇਗੀ ਅਤੇ ਪੰਜਾਬ ਇਹ ਸੇਵਾ ਸ਼ੁਰੂ ਕਰਨ ਵਾਲਾ ਪਹਿਲਾ ਸੂਬਾ ਹੋਵੇਗਾ। ਵਪਾਰੀਆਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਵਪਾਰੀ ਅਤੇ ਸਨਅਤਕਾਰਾਂ ਨੂੰ 15 ਜਨਵਰੀ ਤੋਂ ਪਹਿਲਾਂ ਚੰਡੀਗੜ੍ਹ ਆ ਕੇ ਮਿਲਣ ਲਈ ਕਿਹਾ ਹੈ ਤਾਂ ਜੋ ਉਨ੍ਹਾਂ ਦੇ ਮਸਲਿਆਂ ਦਾ ਬਣਦਾ ਢੁਕਵਾਂ ਹੱਲ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਸਮਾਗਮ ਦੌਰਾਨ ਬੈਂਸ ਭਰਾਵਾਂ ਨੂੰ ਮਤਲਬੀ ਅਤੇ ਬੇਈਮਾਨ ਵਪਾਰੀ ਦਾ ਦਰਜਾ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਦੋਵਾਂ ਭਰਾਵਾਂ ’ਤੇ ਵਿਸ਼ਵਾਸ਼ ਨਹੀਂ ਕੀਤਾ ਜਾ ਸਕਦਾ। ਬੈਂਸ ਭਰਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਚੱਲਦਿਆਂ ਹਰ ਮੋੜ ’ਤੇ ਨਵੀਂ ਸ਼ਰਤ ਰੱਖੀ ਅਤੇ ਆਪਣੀਆਂ ਨਿੱਜੀ ਇੱਛਾਵਾਂ ਨੂੰ ਪੂਰੀਆਂ ਕਰਨ ਨੂੰ ਪਹਿਲ ਦਿੱਤੀ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਦੇ ਉਲਟ ਸੀ।

WRITTEN BY