Skip to content
Independent perspectives. Global stories.
BREAKING

ਭਲਾਈ ਵਿਭਾਗ ਦੀਆਂ ਸਾਰੀਆਂ ਬਰਾਂਚਾਂ ਇਕੋ ਛੱਤ ਹੇਠ ਹੋਣਗੀਆਂ : ਰਣੀਕੇ

Share this story

Page-1_22 ਚੰਡੀਗੜ੍ਹ, 4 ਜਨਵਰੀ (ਪੀ. ਟੀ.)- ਪੰਜਾਬ ਸਰਕਾਰ ਵੱਲੋਂ ਮੋਹਾਲੀ ਵਿਖੇ ‘ਰਾਜ ਭਲਾਈ ਭਵਨ’ ਬਣਾਉਣ ਦੀਆਂ ਕਾਰਵਾਈਆਂ ਤੇਜ਼ ਕਰ ਦਿ¤ਤੀਆਂ ਗਈਆਂ ਹਨ। ਭਲਾਈ ਮੰਤਰੀ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਦ¤ਸਿਆ ਕਿ ਭਲਾਈ ਵਿਭਾਗ ਦੇ ਡਾਇਰੈਕਟੋਰੇਟ, ਬੋਰਡ, ਕਾਰਪੋਰੇਸ਼ਨ ਅਤੇ ਕਮਿਸ਼ਨਜ਼ ਆਦਿ ਦਫਤਰ ਚੰਡੀਗੜ੍ਹ ਅਤੇ ਮੋਹਾਲੀ ਦੀਆਂ ਵੱਖ-ਵੱਖ ਥਾਂਵਾ ਉ¤ਤੇ ਹਨ। ਇਸ ਲਈ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਭਾਰੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸਿੰਗਲ ਵਿੰਡੋ ਸਿਸਟਮ ਰਾਹੀਂ ਸਹੂਲਤਾਂ ਦੇਣ ਹਿ¤ਤ ਮੋਹਾਲੀ ਦੇ ਸੈਕਟਰ 63 ਵਿਖੇ ਗਮਾਡਾ ਵ¤ਲੋਂ ਭਲਾਈ ਭਵਨ ਬਣਾਉਣ ਲਈ ਇਕ ਏਕੜ ਜਗ੍ਹਾਂ ‘ਤੇ ਉਸਾਰੀ ਦੀ ਤਜਵੀਜ਼ ਹੈ ਜਿਸ ‘ਤੇ ਲਗਭਗ 22 ਕਰੋੜ ਰੁਪਏ ਅਨੁਮਾਨਤ ਖਰਚਾ ਆਵੇਗਾ। ਉਨ੍ਹਾਂ ਕਿਹਾ ਕਿ ਭਲਾਈ ਭਵਨ ਦੀ ਉਸਾਰੀ ਲਈ ਰਾਜ ਸਰਕਾਰ ਵੱਲੋਂ ਮੁ¤ਢਲੇ ਰੂਪ ਵਿਚ 2014-15 ਦੇ ਬਜਟ ਵਿਚ ਇਕ ਕਰੋੜ ਰੁਪਏ ਦੀ ਰਾਸ਼ੀ ਵੀ ਰੱਖੀ ਗਈ ਹੈ। ਸ੍ਰੀ ਰਣੀਕੇ ਨੇ ਅੱਗੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ

ਮੰਤਰੀਆਂ ਨਾਲ ਹੋਈਆਂ ਮੀਟਿੰਗਾਂ ਵਿਚ ਇਹ ਮੰਗ ਰੱਖੀ ਜਾ ਚੁੱਕੀ ਹੈ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨੂੰ ਜ਼ਰੂਰੀ ਸੁਵਿਧਾਵਾਂ ਪ੍ਰਦਾਨ ਕਰਨ ਹਿ¤ਤ ਤਜਵੀਜਤ ਲਾਗਤ ਦੀ 50 ਫੀਸਦੀ ਰਾਸ਼ੀ, ਭਾਵ 11 ਕਰੋੜ ਰੁਪਏ ਵਿਸੇਸ਼ ਵਿ¤ਤੀ ਸਹਾਇਤਾ ਵੱਜੋਂ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇਸ ਪ੍ਰਤੀ ਸਕਾਰਾਤਮਕ ਹੁੰਗਾਰਾ ਦਿੱਤਾ ਜਾ ਚੁੱਕਾ ਹੈ।ਸ ਤੋਂ ਇਲਾਵਾ ਸ੍ਰੀ ਰਣੀਕੇ ਵ¤ਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਮੋਹਾਲੀ ਵਿਖੇ ਸਥਿਤ ਅੰਬੇਦਕਰ ਇੰਸਟੀਚਿਊਟ ਆਫ ਕੈਰੀਅਰ ਐਂਡ ਕੋਰਸਿਜ਼ ਦੀ ਤਰਜ਼ ‘ਤੇ ਪੰਜਾਬ ਦੇ ਸਰਹ¤ਦੀ ਜ਼ਿਲ੍ਹਿਆਂ ਵਿ¤ਚ ਵੀ ਅਜਿਹਾ ਇਕ ਹੋਰ ਕੇਂਦਰ ਸਥਾਪਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਕੂਲ ਡਰਾਪ-ਆਊਟ ਦਰ ਘਟਾਉਣ ਅਤੇ ਵਿੱਤੀ ਸਹਾਇਤਾ ਦੇਣ ਦੇ ਮਕਸਦ ਨਾਲ ਚੱਲ ਰਹੀਆਂ ਪ੍ਰੀ ਅਤੇ ਪੋਸਟ ਮੈਟ੍ਰਿਕ ਸਕੀਮਾਂ ਦੇ ਵੀ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦ¤ਸਿਆ ਕਿ ਪੋਸਟ ਮੈਟ੍ਰਿਕ ਐਸ.ਸੀ. ਸਕੀਮ ਤਹਿਤ ਸਾਲ 2014-15 ਦੌਰਾਨ 440 ਕਰੋੜ ਰੁਪਏ ਦੀ ਅਨੁਮਾਨਤ ਰਾਸ਼ੀ ਖਰਚ ਹੋਣ ਦੀ ਸੰਭਾਵਨਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮਲਟੀ ਸੈਕਟੋਰਲ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਘੱਟ ਗਿਣਤੀ ਵਰਗ ਦੀ ਅਬਾਦੀ ਵਾਲੇ 6 ਬਲਾਕਾਂ ਮਲੇਰਕੋਟਲਾ-1 ਤੇ 2, ਧਾਰੀਵਾਲ, ਗੁਰਦਾਸਪੁਰ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਬਲਾਕਾਂ ਵਿਚ 23.16 ਕਰੋੜ ਰੁਪਏ ਦੀ ਲਾਗਤ ਨਾਲ ਵਿਦਿਅਕ ਸੰਸਥਾਵਾਂ, ਸਿਹਤ ਅਤੇ ਸਮਾਜਿਕ ਖੇਤਰ ਨਾਲ ਸਬੰਧਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਕੀਤਾ ਜਾਣਾ ਵੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ।

WRITTEN BY