ਚੰਡੀਗੜ੍ਹ, 5 ਜਨਵਰੀ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸ਼ਾਮ ਇੱਥੇ ਆਪਣੀ ਰਿਹਾਇਸ਼ ਵਿਖੇ ਪੰਜਾਬ ਸਰਕਾਰ ਦੀ ਸਾਲ 2015 ਦੀ ਡਾਇਰੀ ਜਾਰੀ ਕੀਤੀ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੀ ਦੇ ਡਿਜ਼ਾਇਨ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਤਿਆਰ ਕੀਤਾ ਜਦਕਿ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ, ਪੰਜਾਬ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਅਤੇ ਵਿਭਾਗ ਦੇ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂ ਦੁੱਗਲ ਵੀ ਹਾਜ਼ਰ ਸਨ। ਕੈਪਸ਼ਨ-ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਸਾਲ 2015 ਦੀ ਡਾਇਰੀ ਜਾਰੀ ਕਰਦੇ ਹੋਏ। ਤਸਵੀਰ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ, ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਰਾਹੁਲ ਤਿਵਾੜੀ ਵੀ ਦਿਖਾਈ ਦੇ ਰਹੇ ਹਨ।



