ਲੁਧਿਆਣਾ, 5 ਜਨਵਰੀ (ਮਨਿੰਦਰਪਾਲ ਮਿੱਡਾ)- ਅੱਜ ਐ¤ਸ.ਐ¤ਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਲੁਧਿਆਣਾ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਦੱਧਾਹੂਰ ਦੀ ਅਗਵਾਈ ਹੇਠ ਜਿਲ੍ਹਾ ਸਿੱਖਿਆ ਅਫਸਰ(ਸੈਸਿ) ਨਾਲ ਮੁਲਾਕਾਤ ਕੀਤੀ ਗਈ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਦੱਧਾਹੂਰ ਨੇ ਦੱਸਿਆ ਕਿ ਸੂਬੇ ਅੰਦਰ ਐ¤ਸ.ਐ¤ਸ.ਏ/ਰਮਸਾ ਅਧੀਨ ਲੱਗਭੱਗ 14000 ਅਧਿਆਪਕ ਪਿਛਲੇ ਪੰਜ ਸਾਲਾਂ ਤੋਂ ਵੱਖ-ਵੱਖ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪਰ ਪੰਜਾਬ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਦੀਆਂ ਪੰਜ ਸਾਲਾਂ ਦੀਆਂ ਸੇਵਾਵਾਂ ਦੇ ਬਾਅਦ ਵੀ ਇਹਨਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਸੰਬੰਧੀ ਕੋਈ ਨੀਤੀ ਨਹੀ ਬਣਾਈ ਜਾ ਰਹੀ,ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਨੂੰ ਪੰਜਾਬ ਸਰਕਾਰ ਦੇ ਮੁਲਾਜਮ ਦੱਸਦੇ ਹੋਏ ਵਿਭਾਗੀ ਅਧਿਆਪਕਾਂ ਵਾਂਗ ਸਾਰੀਆਂ ਸਹੂਲਤਾ ਦੇਣ ਦੀਆਂ ਹਦਾਇਤਾਂ ਦੇ ਬਾਵਯੂਦ ਪੰਜਾਬ
ਸਰਕਾਰ ਇਹਨਾਂ ਅਧਿਆਪਕਾਂ ਨੂੰ ਵਿਭਾਗੀ ਅਧਿਆਪਕ ਮੰਨਣ ਲਈ ਤੇ ਰੈਗੂਲਰ ਕਰਨ ਲਈ ਤਿਆਰ ਨਹੀ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਅਧਿਆਪਕਾਂ ਨੂੰ ਸਕੀਮ ਦੇ ਅਧਿਆਪਕ ਦੱਸਦੇ ਹੋਏ ਇਹਨਾਂ ਅਧਿਆਪਕਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ।ਉਹਨਾਂ ਅਨੁਸਾਰ ਸਰਕਾਰ ਵੱਲੋਂ ਨਵੀਆਂ ਭਰਤੀਆਂ,ਬਦਲੀਆਂ ਅਤੇ ਹੋਰ ਵਿਭਾਗੀ ਗਤੀਵਿਧੀਆਂ ਜਿਵੇਂ ਰੈਸ਼ਨੇਲਾਈਜੇਸ਼ਨ ਕਰਨ ਸਮੇਂ ਇਹਨਾਂ ਅਧਿਆਪਕਾਂ ਨੂੰ ਅਧਿਆਪਕ ਨਾਂ ਮੰਨਦੇ ਹੋਏ ਇਹਨਾਂ ਦੀ ਥਾਂ ਤੇ ਨਵੇਂ ਅਧਿਆਪਕ ਭੇਜ ਕੇ ਐੱਸ.ਐੱਸ.ਏ/ਰਮਸਾ ਅਧਿਆਪਕਾਂ ਨੂੰ ਹੋਰ ਸਕੂਲਾਂ ਵਿੱਚ ਸੁੱਟ ਕੇ ਜਲੀਲ ਕੀਤਾ ਜਾਂਦਾ ਹੈ। ਉਨ੍ਹਾਂ ਅਨੁਸਾਰ ਸੀ.ਐੱਸ.ਆਰ ਨਿਯਮਾਂ ਅਨੁਸਾਰ ਮਹਿਲਾ ਅਧਿਆਪਕਾਂ ਲਈ 6 ਮਹੀਨੇ ਦੀ ਪ੍ਰਸੂਤਾ ਛੁੱਟੀ ਦਾ ਨਿਯਮ ਹੁੰਦੇ ਹੋਏ ਵੀ ਐੱਸ.ਐੱਸ.ਏ/ਰਮਸਾ ਅਧੀਨ ਕੰਮ ਕਰ ਰਹੀਆਂ ਮਹਿਲਾ ਅਧਿਆਪਕਾਂ ਨੂੰ ਸਿਰਫ 3 ਮਹੀਨੇ ਦੀ ਪ੍ਰਸੂਤਾ ਛੁੱਟੀ ਦੇ ਕੇ ਸਰਕਾਰ ਵੱਲੋਂ ਇਸ ਕੁਦਰਤੀ ਵਰਤਾਰੇ ਵਿੱਚ ਭੇਦਭਾਵ ਕਰਦੇ ਹੋਏ ਮਮਤਾ ਦਾ ਵੀ ਅਪਮਾਨ ਕੀਤਾ ਜਾ ਰਿਹਾ ਹੈ। ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਐੱਸ.ਐੱਸ.ਏ/ਰਮਸਾ ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਮਿਤੀ 29 ਦਸੰਬਰ 2014 ਨੂੰ ਜੱਥੇਬੰਦੀ ਦੀ ਸਿੱਖਿਆ ਮੰਤਰੀ ਪੰਜਾਬ ਨਾਲ ਮੁਲਾਕਾਤ ਹੋਈ ਸੀ।ਇਸ ਮੀਟਿੰਗ ਵਿੱਚ ਸਿੱਖਿਆ ਸਕੱਤਰ ਪੰਜਾਬ,ਡੀ.ਪੀ.ਆਈ ਅਤੇ ਡੀ.ਜੀ.ਐੱਸ.ਈ ਦਫਤਰ ਦਾ ਅਮਲਾ ਵੀ ਸ਼ਾਮਿਲ ਸੀ।



